JalandharPunjab

ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ “ਅਜ਼ਾਦੀ ਕਾ ਅਮ੍ਰਿਤ ਮਹਾਂਉਤਸਵ ਮਨਾਉਂਦੇ ਹੋਏ ਖੂਨ ਦਾਨ ਕੈਂਪ ਕੀਤਾ ਆਯੋਜਿਤ

ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ---ਇਕਬਾਲਪ੍ਰੀਤ ਸਿੰਘ ਸਹੋਤਾ

ਸਾਈਕਲ ਰੈਲੀ ਅਤੇ ਖੇਡ ਮੁਕਾਬਲੇ ਵੀ ਕਰਵਾਏ
ਜਲੰਧਰ (ਅਮਰਜੀਤ ਸਿੰਘ ਲਵਲਾ)
ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ “ਆਜ਼ਾਦੀ ਕਾ ਅਮ੍ਰਿਤ ਮਹਾਂਉਤਸਵ“ ਮਨਾਉਂਦੇ ਹੋਏ ਪੀਏਪੀ ਹਸਪਤਾਲ, ਜਲੰਧਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਇਕਬਾਲਪ੍ਰੀਤ ਸਿੰਘ ਸਹੋਤਾ, ਆਈਪੀਐਸ, ਸਪੈਸ਼ਲ ਡਾਇਰੈਕਟਰ ਜਨਰਲ, ਸਟੇਟ ਆਰਮਡ ਪੁਲਿਸ, ਜਲੰਧਰ ਵੱਲੋਂ ਕੀਤਾ ਗਿਆ।

 

ਇਸ ਮੌਕੇ ਜਿਥੇ ਉਨ੍ਹਾਂ ਵੱਲੋਂ ਖੁਦ ਅਤੇ ਡਾ. ਐਸਕੇ ਕਾਲੀਆ, ਆਈਪੀਐਸ, ਇੰਸਪੈਕਟਰ ਜਨਰਲ ਪੁਲਿਸ ਵੱਲੋਂ ਖੂਨ ਦਾਨ ਕੀਤਾ ਗਿਆ ਉਥੇ 200 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਇਸ ਕੈਂਪ ਵਿੱਚ ਸਵੈ ਇੱਛਾ ਨਾਲ ਖੂਨ ਦਾਨ ਕੀਤਾ। ਇਸ ਮੌਕੇ ਮਨਜੀਤ ਸਿੰਘ, ਏਆਈਜੀ ਅਤੇ ਹਸਪਤਾਲ ਦੇ ਡਾਕਟਰ ਵੀ ਮੌਜੂਦ ਸਨ।

ਇਸ ਮੌਕੇ ਮੁੱਖ ਮਹਿਮਾਨ ਨੇ ਖੂਨ ਦਾਨ ਨੂੰ ਸਭ ਤੋਂ ਉਤਮ ਦਾਨ ਦੱਸਦਿਆਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਖੂਨ ਦਾਨ ਕਰਨ ਵਾਲੇ ਵਿਅਕਤੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਇਸ ਮਹਾਂਉਤਸਵ ਦੇ ਸਬੰਧ ਵਿੱਚ ਬਹਾਦਰ ਸਿੰਘ, ਸਪੋਰਟਸ ਸਕੱਤਰ ਪੰਜਾਬ ਪੁਲਿਸ ਦੀ ਅਗਵਾਈ ਹੇਠ ਇਕ ਸਾਈਕਲ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਅਤੇ ਖੇਡ ਮੁਕਾਬਲੇ ਵੀ ਕਰਵਾਏ ਗਏ।

ਇਸ ਤੋਂ ਇਲਾਵਾ ਪੁਲਿਸ ਡੀਏਵੀ ਪਬਲਿਕ ਸਕੂਲ ਵਿੱਚ ਪ੍ਰਾਰਥਨਾ ਸਭਾ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਤਿੰਨੇ ਵਿੰਗ (ਆਰਮੀ, ਨੇਵੀ, ਏਅਰਫੋਰਸ) ਸਕਾਊਟਸ ਤੇ ਗਾਈਡਸ ‘ਤੇ ਐਨਐਸਐਸ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸੁਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ ਦਿੱਤੇ ਗਏ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!