JalandharPunjab

ਅਨਿਲ ਜੋਸ਼ੀ ‘ਤੇ ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ‘ਚ ਕਰਵਾਇਆ ਸ਼ਾਮਿਲ
ਜਲੰਧਰ (ਅਮਰਜੀਤ ਸਿੰਘ ਲਵਲਾ)

ਕਿਸਾਨਾਂ ਦੇ ਹੱਕ ‘ਚ ਡੱਟਕੇ ਆਵਾਜ਼ ਬੁਲੰਦ ਕਰਨ ਵਾਲੇ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ, ਜਿੰਨਾ ਨੂੰ ਭਾਜਪਾ ਹਾਈਕਮਾਨ ਨੇ ਕਿਸਾਨਾ ਦੇ ਹੱਕ ‘ਚ ਅਵਾਜ ਉਠਾਉਣ ‘ਤੇ ਪਾਰਟੀ ਵਿੱਚੋ ਕੱਢ ਦਿੱਤਾ ਸੀ, ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਉਹਨਾਂ ਦੇ ਨਾਲ ਦਸੂਹਾ ਤੋਂ ਅਮਰਜੀਤ ਸਿੰਘ ਸਾਹੀ ਦੀ ਪਤਨੀ ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਉਕਤ ਦੋਵੇਂ ਵੱਡੇ ਲੀਡਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ‘ਤੇ ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਵਾਈਸ ਪ੍ਰੈਜੀਡੈਂਟ ਨਿਯੁਕਤ ਕੀਤਾ ਅਤੇ ਨਾਲ ਹੀ ਜੋਸ਼ੀ ਨੂੰ ਅੰਮ੍ਰਿਤਸਰ ਉਤਰੀ ਤੋਂ ਉਮੀਦਵਾਰ ਵੀ ਐਲਾਨਿਆ। ਇਸੇ ਤਰ੍ਹਾਂ ਰਾਜ ਕੁਮਾਰ ਗੁਪਤਾ ਸੁਜਾਨਪੁਰ ਤੋਂ ਉਮੀਦਵਾਰ ਐਲਾਨੇ ਗਏ ਅਤੇ ਬੀਬੀ ਸੁਖਜੀਤ ਕੌਰ ਸਾਹੀ ਨੂੰ ਵਾਈਸ ਪ੍ਰੈਜੀਡੈਂਟ ਬਣਾਇਆ ਗਿਆ।
ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਬੰਧਨ ਟੁੱਟਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਹਿੰਦੂ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸਰਕਾਰ ਬਣਨ ‘ਤੇ ਦੋ ਉਪ ਮੁੱਖ ਮੰਤਰੀਆਂ ਦੇ ਗਠਨ ਦਾ ਵੀ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਹਿੰਦੂ ਵਰਗ ਅਤੇ ਇੱਕ ਦਲਿਤ ਵਰਗ ਤੋਂ ਹੋਵੇਗਾ। ਇਸ ਲਈ ਹਿੰਦੂ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!