
2 ਕਿੱਲੋ ਅਫੀਮ ਸਮੇਤ 3 ਪੁਲਿਸ ਅੜਿੱਕੇ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਪੈਸ਼ਲ ਆਪ੍ਰੇਸ਼ਨ ਯੂਨਿਟ ਸਟਾਫ ਦੇ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲੀਸ ਨੇ ਨਸ਼ਾ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ ਅਫੀਮ ਬਰਾਮਦ ਕੀਤੀ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਏਐਸਆਈ ਜਗਦੀਸ਼ ਕੁਮਾਰ ਨੇ ਪੁਲੀਸ ਸਮੇਤ ਪਰਾਗਪੁਰ ਜੀਟੀ ਰੋਡ, ‘ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਕਾਰ ਨੰਬਰ ਪੀਬੀ-10-ਈਐਚ-9207 ਨੂੰ ਸ਼ੱਕ ਦੇ ਆਧਾਰ ‘ਤੇ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਚੋਂ ਸਵਾਰ 2 ਵਿਅਕਤੀਆਂ ਨੇ ਖਿਸਕਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਤਾਂ ਇਕ ਕਿਲੋ ਅਫੀਮ ਬਰਾਮਦ ਹੋਈ ਇਸ ਤੇ ਦੋਵਾਂ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਦਵਿੰਦਰ ਸਿੰਘ ਉਰਫ ਕਾਕਾ ਵਾਸੀ ਪਿੰਡ ਕਢਾਈ ਤਸੀਰ ਪਾਇਲ ਜ਼ਿਲ੍ਹਾ ਲੁਧਿਆਣਾ ਤੇ ਗੁਰਪ੍ਰੀਤ ਸਿੰਘ ਉਰਫ ਸੋਮਾ ਵਾਸੀ ਪਿੰਡ ਲਿਬੜਾ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਦਾ ਮਾਮਲਾ ਦਰਜ ਕਰ ਲਿਆ। ਜਦੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ
ਇਹ ਫੀਮ ਉਹ ਕੁਲਦੀਪ ਸਿੰਘ ਵਾਸੀ ਪਿੰਡ ਦੇਹੜੂ ਜ਼ਿਲਾ ਲੁਧਿਆਣਾ ਕੌਮ ਲਿਆਉਂਦੇ ਹਨ ਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਚ ਸਪਲਾਈ ਕਰਦੇ ਹਨ। ਪੁਲਿਸ ਨੇ ਉਕਤ ਪਿੰਡ ‘ਚ ਛਾਪੇਮਾਰੀ ਕਰ ਕੇ ਕੁਲਦੀਪ ਸਿੰਘ ਨੂੰ ਵੀ ਕਾਬੂ ਕਰ ਲਿਆ ‘ਤੇ ਉਸ ਦੇ ਘਰ ਚੋਂ 1 ਕਿਲੋ ਅਫੀਮ ਬਰਾਮਦ ਕੀਤੀ। ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਤਿੰਨਾਂ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਇਨ੍ਹਾਂ ਦੇ ਨੈੱਟਵਰਕ ਨੂੰ ਬਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮੁੱਢਲੀ ਪੁੱਛਗਿੱਛ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਪ੍ਰੀਤ ਸਿੰਘ ਟਰੱਕ ਡਰਾਈਵਰੀ ਕਰਦਾ ਹੈ ਅਤੇ ਮੰਡੀ ਗੋਬਿੰਦਗੜ੍ਹ ਖੰਨਾ ਤੋਂ ਕੋਬਾੜ ਲੱਦ ਕੇ ਉੜੀਸਾ ਲੈ ਜਾਂਦੇ ਸਨ ਤੇ ਵਾਪਸੀ ‘ਤੇ ਉੱਥੋਂ ਅਫੀਮ ਸਸਤੇ ਭਾਅ ‘ਤੇ ਲਿਆ ਕੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਮੋਟਾ ਮੁਨਾਫਾ ਕਮਾ ਕੇ ਵੇਚਦੇ ਸਨ।
ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗੁਰਪ੍ਰੀਤ ਸਿੰਘ ਨੇ ਕੁਲਦੀਪ ਸਿੰਘ ਕੋਲੋਂ ਪੈਸੇ ਲੈਣੇ ਸਨ ਜਿਸ ਦਾ ਵਿਆਜ ਵੀ ਕੁਲਦੀਪ ਸਿੰਘ ਉਸ ਨੂੰ ਨਹੀਂ ਦੇ ਰਿਹਾ ਸੀ। ਕੁਲਦੀਪ ਸਿੰਘ ਨੇ ਗੁਰਪ੍ਰੀਤ ਸਿੰਘ ਨੂੰ ਦੱਸਿਆ ਕਿ ਉੜੀਸਾ ਤੋਂ ਉਹ ਅਫ਼ੀਮ ਲਿਆਉਂਦਾ ਹੈ ‘ਤੇ ਵੇਚਦਾ ਹੈ ਜੇ ਉਹ ਉਸ ਨਾਲ ਮਿਲ ਕੇ ਕੰਮ ਕਰੇਗਾ ਅਤੇ ਮੋਟਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਮੁਨਾਫ਼ੇ ਦੇ ਲਾਲਚ ‘ਚ ਗੁਰਪ੍ਰੀਤ ਸਿੰਘ ਨੇ ਕੁਲਦੀਪ ਸਿੰਘ ਨਾਲ ਮਿਲ ਕੇ ਨਸ਼ੇ ਦਾ ਧੰਦਾ ਕਰਨਾ ਸ਼ੁਰੂ ਕਰ ਦਿੱਤਾ।



