
ਅੰਤਰਰਾਸ਼ਟਰੀ ਭੰਗੜੇ ਦੇ ਕੋਚ ‘ਤੇ ਜੀਐਨਡੀਯੂ ਦੇ ਸਾਬਕਾ ਰਜਿਸਟਰਾਰ ਪ੍ਰੋਫੈਸਰ ਇੰਦਰਜੀਤ ਸਿੰਘ ਨਹੀਂ ਰਹੇ
ਅੰਤਰਰਾਸ਼ਟਰੀ ਭੰਗੜੇ ਦੇ ਕੋਚ ‘ਤੇ ਜੀਐਨਡੀਯੂ ਦੇ ਸਾਬਕਾ ਰਜਿਸਟਰਾਰ ਪ੍ਰੋਫੈਸਰ ਇੰਦਰਜੀਤ ਸਿੰਘ
ਨਹੀਂ ਰਹੇ
ਜਲੰਧਰ ( ਇੰਦਰਜੀਤ ਸਿੰਘ ਲਵਲਾ )
ਪੰਜਾਬੀ ਦੇ ਵਿਦਵਾਨ ਅਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਅਤੇ ਗੁਰੂ ਨਾਨਕ ਦੇਵ ਯੂਨਿਵਰਸਿਟ ਅੰਮ੍ਰਿਤਸਰ ਦੇ ਸਾਬਕਾ ਰਜਿਸਟਰਾਰ ਪ੍ਰੋਫੈਸਰ ਇੰਦਰਜੀਤ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪ੍ਰੋਫੈਸਰ ਇੰਦਰਜੀਤ ਸਿੰਘ ਕੁਝ ਦਿਨ ਪਹਿਲਾਂ ਇੱਕ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਚਲੇ ਗਏ।
ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਚੱਲ ਰਿਹਾ ਸੀ, ਜਿਥੇ ਉਨ੍ਹਾਂ ਨੇ ਅੱਜ ਇਸ ਫਾਨੀ ਦੁਨੀਆ ਤੋਂ ਅਲਵਿਦਾ ਹੋ ਗਏ। ਜ਼ਿਕਰਯੋਗ ਹੈ, ਕਿ ਪ੍ਰੋਫੈਸਰ ਇੰਦਰਜੀਤ ਸਿੰਘ ਪੰਜਾਬੀ ੭ਦੇ ਵਿਦਵਾਨ ‘ਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਸਨ। ਉਹ ਅੰਤਰਰਾਸ਼ਟਰੀ ਭੰਗੜੇ ਦੇ ਕੋਚ ਅਤੇ ਸੁਖਚੈਨਾ ਖਾਲਸਾ ਕਾਲਜ ਫਗਵਾੜਾ ਦੇ ਪ੍ਰਿੰਸੀਪਲ ਵੀ ਰਹੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਪਹਿਲਾਂ ਲੈਕਚਰਾਰ ਵਜੋਂ ਅਤੇ ਫਿਰ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਈਆਂ।



