
*ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਸਮੂਹ ਐਸਐਮਓਜ ਅਤੇ ਬੀਈਈਜ਼ ਨਾਲ ਸਿਹਤ ਮੇਲਿਆਂ ਦੀ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਸਿਹਤ ਵਿਭਾਗ ਵੱਲੋਂ ਅਜ਼ਾਦੀ ਕਾ ਮਹਾਂਉਤਸਵ ਤਹਿਤ ਅਪ੍ਰੈਲ ਮਹੀਨੇ ਵਿੱਚ ਜਿਲ੍ਹਾ ਜਲੰਧਰ ਦੇ ਵੱਖ-ਵੱਖ ਬਲਾਕਾਂ ਵਿੱਚ ਸਿਹਤ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਿਹਤ ਮੇਲਿਆਂ ਦੀਆਂ ਤਿਆਰੀਆਂ ਸੰਬੰਧੀ ਮੰਗਲਵਾਰ ਨੂੰ ਜਿਲ੍ਹਾ ਸਿਖਲਾਈ ਕੇਂਦਰ ਸਿਵਲ ਹਸਪਤਾਲ ਜਲੰਧਰ ਵਿਖੇ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਜਿਲ੍ਹੇ ਦੇ ਸਮੂਹ ਐਸਐਮਓਜ਼ ਅਤੇ ਬੀਈਈਜ਼ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਕੁਮਾਰ ਚੌਪੜਾ, ਜਿਲ੍ਹਾ ਸਿਹਤ ਅਫਸਰ ਡਾ. ਨਰੇਸ਼ ਬਾਠਲਾ, ਡੀਐਮਸੀ ਡਾ. ਜੋਤੀ ਸ਼ਰਮਾ, ਜਿਲ੍ਹਾ ਡੈਟਲ ਸਿਹਤ ਅਫਸਰ ਡਾ. ਬਲਜੀਤ ਰੂਬੀ, ਬੀਟੀਓ ਡਾ. ਗੁਰਪਿੰਦਰ ਕੌਰ, ਡਿਪਟੀ ਐਮਈਆਈਓ ਪਰਮਜੀਤ ਕੌਰ, ਡੀਪੀਐਮ ਵਿਨੈ ਮਲਣ੍ਹ, ਬੀਈਈ ਰਾਕੇਸ਼ ਸਿੰਘ, ਬੀਈਈ ਮਾਨਵ ਸ਼ਰਮਾ ਅਤੇ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਜਲੰਧਰ ਵਲੋਂ 18 ਅਪ੍ਰੈਲ ਤੋਂ 22 ਅਪ੍ਰੈਲ 2022 ਤੱਕ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸਿਹਤ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਵਲੋਂ ਜਿਲ੍ਹੇ ਦੇ ਸਮੂਹ ਐਸਐਮਓਜ ਅਤੇ ਬੀਈਈਜ਼ ਨੂੰ ਇਨ੍ਹਾਂ ਸਿਹਤ ਮੇਲਿਆਂ ਦੀ ਦੇ ਸਫ਼ਲ ਆਯੋਜਨ ਲਈ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉੱਤੇ ਮੇਲਿਆਂ ਦੌਰਾਨ ਲੋਕਾਂ ਲਈ ਵੱਖ-ਵੱਖ ਸਿਹਤ ਸੇਵਾਵਾਂ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਮਰੀਜ਼ਾ ਦਾ ਮੁੱਫਤ ਚੈਕਅਪ ਤਾਂ ਕੀਤਾ ਹੀ ਜਾਵੇਗਾ ਨਾਲ ਹੀ ਯੋਗ ਲਾਭਪਾਤਰੀਆਂ ਦੇ ਸਿਹਤ ਪਹਿਚਾਣ ਕਾਰਡ ਬਣਾਏ ਜਾਣਗੇ, ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ ਅੰਗ ਦਾਣ ਕਰਨ ਸਬੰਧੀ ਰਜਿਸਟੇ੍ਸ਼ਨ ਵੀ ਕੀਤੀ ਜਾਵੇਗੀ।



