EmploymentJalandharPunjab

ਆਤਮ ਨਿਰਭਰ ਬਣਾਉਣ ਲਈ ਰੂਡਸੈਟ ਵੱਲੋਂ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੀ ਸ਼ੁਰੂਆਤ

30 ਦਿਨਾ ਮੁਫ਼ਤ ਕੋਰਸ ਉਪਰੰਤ ਸਿਖਿਆਰਥੀਆਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ

ਸੰਸਥਾ ਵੱਲੋਂ ਸਵੈ ਰੋਜ਼ਗਾਰ ਲਈ ਵੱਖ-ਵੱਖ ਕੋਰਸ ’ਚ ਪ੍ਰਦਾਨ ਕੀਤੀ ਜਾਂਦੀ ਹੈ ਮੁਫ਼ਤ ਸਿਖਲਾਈ
ਜਲੰਧਰ ਗਲੋਬਲ ਆਜਤੱਕ
ਸਵੈ ਰੋਜ਼ਗਾਰ ਰਾਹੀਂ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਪੇਂਡੂ ਵਿਕਾਸ ਅਤੇ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਰੂਡਸੈਟ) ਵੱਲੋਂ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ 35 ਸਿਖਿਆਰਥੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਰੂਡਸੈਟ ਵੱਲੋਂ ਕਰਵਾਏ ਜਾ ਰਹੇ ਇਸ 30 ਦਿਨਾਂ ਕੋਰਸ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ ਅਤੇ ਸਿਖਲਾਈ ਹਾਸਲ ਕਰਨ ਤੋਂ ਬਾਅਦ ਉਮੀਦਵਾਰ ਆਪਣੇ ਉੱਦਮ ਸ਼ੁਰੂ ਕਰਨ ਲਈ ਬੈਂਕਾਂ ਤੋਂ ਕ੍ਰੈਡਿਟ ਲਿੰਕੇਜ ਵੀ ਪ੍ਰਾਪਤ ਕਰ ਸਕਦੇ ਹਨ।
ਕੈਨੇਰਾ ਬੈਂਕ, ਜਲੰਧਰ ਦੇ ਏਜੀਐਮ ਰਾਜੀਵ ਕੁਮਾਰ ਅਗਰਵਾਲ ਨੇ ਸਿਖਲਾਈ ਕੋਰਸ ਦੀ ਸ਼ੁਰੂਆਤ ਮੌਕੇ ਸ਼ਮਾ ਰੌਸ਼ਨ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਸਵੈ ਰੋਜ਼ਗਾਰ ਨਾ ਸਿਰਫ਼ ਵਿਅਕਤੀ ਨੂੰ ਆਤਮ ਨਿਰਭਰ ਬਣਾਉਂਦਾ ਹੈ ਸਗੋਂ ਇਸ ਰਾਹੀਂ ਉਹ ਹੋਰਨਾਂ ਲੋਕਾਂ ਨੂੰ ਰੋਜ਼ਗਾਰ ਪ੍ਰਦਾਨ ਕਰਕੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਵੀ ਆਪਣੀ ਭੂਮਿਕਾ ਨਿਭਾਅ ਸਕਦਾ ਹੈ।

ਇਸ ਮੌਕੇ ਰੂਡਸੈਟ ਸੰਸਥਾ ਜਲੰਧਰ ਦੇ ਡਾਇਰੈਕਟਰ ਤਰੁਣ ਕੁਮਾਰ ਸੇਠੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ 18 ਤੋਂ 45 ਸਾਲ ਦੀ ਉਮਰ ਦੇ ਉਮੀਦਵਾਰ ਸੰਸਥਾ ਤੋਂ ਸਵੈ ਰੋਜ਼ਗਾਰ ਲਈ ਵੱਖ-ਵੱਖ ਕੋਰਸਾਂ ਵਿੱਚ ਮੁਫ਼ਤ ਸਿਖਲਾਈ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਨੂੰ ਰਿਹਾਇਸ਼ ਅਤੇ ਭੋਜਨ ਦੀ ਸਹੂਲਤ ਮੁਫ਼ਤ ਉਪਲਬਧ ਕਰਵਾਈ ਜਾਵੇਗੀ।
ਇਸ ਦੌਰਾਨ ਸੀਨੀਅਰ ਫੈਕਲਟੀ ਰੂਡਸੈਟ ਪ੍ਰਗਟ ਵਾਲੀਆ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਦੀਪਿਕਾ, ਅੱਤਿਕਾ, ਪੰਕਜ, ਵਿਸ਼ਾਲ ਅਤੇ ਸਿਖਿਆਰਥੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!