
*ਜਲੰਧਰ ਕੈਂਟ ਵਾਸੀਆਂ ਨੇ ਵੀ ਸੋਢੀ ਦਾ ਨਿੱਘਾ ਸਵਾਗਤ ਕੀਤਾ ਅਤੇ ਅੱਗੇ ਤੋਂ ਵੀ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
“ਆਪ” ਪਾਰਟੀ” ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰਾ ਉਤਰੇਗੀ, ਜਿਸ ਕਾਰਨ “ਆਮ ਆਦਮੀ ਪਾਰਟੀ” ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਹਰ ਹਾਲਤ ‘ਚ ਪੂਰਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜਲੰਧਰ ਕੈਂਟ ਤੋਂ ਰਿਟਾ. ਆਈਪੀਐਸ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ।
ਉਨ੍ਹਾਂ ਰੋਡ ਸ਼ੋਅ ਦੇ ਰੂਪ ਵਿੱਚ ਜਲੰਧਰ ਕੈਂਟ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਕੈਂਟ ਹਲਕੇ ਦੇ ਲੋਕਾਂ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਕੈਂਟ ਖੇਤਰ ਵਿੱਚੋਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਅੱਗੇ ਕੀਤਾ। ਉਨ੍ਹਾਂ ਕਿਹਾ ਕਿ ਉਹ ਕੈੰਟ ਵਾਸੀਆਂ ਦੇ ਸਦਾ ਹੀ ਰਾਖੇ ਰਹਿਣਗੇ ਅਤੇ ਹਰ ਸਮੇਂ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਮੌਕੇ ਕੈਂਟ ਨਿਵਾਸੀਆਂ ਨੇ ਵੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦਾ ਹਾਰਾਂ ‘ਤੇ ਸਿਰੋਪਾਓ ਪਾਕੇ ਨਾਲ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਬੇਸ਼ੱਕ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਚੋਣ ਹਾਰ ਗਏ ਹਨ ਪਰ ਆਖਰੀ ਦੌਰ ਤੱਕ ਉਹ ਆਪਣੇ ਸਾਰੇ ਵਿਰੋਧੀਆਂ ਦੇ ਪਸੀਨੇ ਛੁਡਾ ਕੇ ਦੂਜੇ ਨੰਬਰ ‘ਤੇ ਰਹੇ, ਜਿਸ ਕਾਰਨ ਕੈਂਟ ਵਾਸੀਆਂ ਨੇ ਵੀ ਸੋਢੀ ਦਾ ਦਿਲੋਂ ਸਵਾਗਤ ਕੀਤਾ ਅਤੇ ਤਿਆਰ-ਬਰ-ਤਿਆਰ ਰਹੇ। ਇਸ ਲਈ ਅੱਗਿਓਂ ਤਿਆਰ ਰਹਿਣ ਲਈ ਉਹਨਾਂ ਦੇ ਹੌਸਲੇ ਵਧਾਏ ਇਸ ਮੌਕੇ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਉਨ੍ਹਾਂ ਦੀ ਧਰਮ ਪਤਨੀ ਪ੍ਰੋ. ਰਾਜਵਰਿੰਦਰ ਕੌਰ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ।



