HealthJalandharPunjab

ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਰਾਜ ‘ਚ 900 ਤੋਂ ਵੱਧ ਪ੍ਰਾਈਵੇਟ ‘ਤੇ ਸਰਕਾਰੀ ਹਸਪਤਾਲ ਯੋਜਨਾ ਦੇ ਅੰਤਰਗਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਿਹਤ ਵਿਭਾਗ ਜਲੰਧਰ ਵਲੋਂ ਜਿਲ੍ਹੇ ਵਿੱਚ ਆਮ ਲੋਕਾਂ ਤੱਕ “ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਸਬੰਧੀ ਜਾਣਕਾਰੀ ਪਹੁੰਚਾਉਣ ਦੇ ਮਨੋਰਥ ਨਾਲ ਵੀਰਵਾਰ ਨੂੰ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਵਲੋਂ ਜਾਗਰੂਕਤਾ-ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਕੁਮਾਰ ਗੁਪਤਾ, ਜਿਲ੍ਹਾ ਸਿਹਤ ਅਫਸਰ ਡਾ. ਨਰੇਸ਼ ਕੁਮਾਰ ਬਾਠਲਾ, ਸਹਾਇਕ ਸਿਹਤ ਅਫਸਰ ਡਾ. ਟੀਪੀ ਸਿੰਘ, ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ, ਬੀਈਈ ਰਾਕੇਸ਼ ਸਿੰਘ, ਬੀਈਈ ਮਾਨਵ ਸ਼ਰਮਾ, ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੀ ਮੌਜੂਦ ਸਨ।
ਡਾ. ਜੋਤੀ ਸ਼ਰਮਾ ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ ਆਯੂਸ਼ਮਾਨ ਭਾਰਤ-ਮੁੱਖ ਸਿਹਤ ਬੀਮਾ ਯੋਜਨਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਜਾਗਰੂਕਤਾ ਵੈਨ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ “ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਸੰਬੰਧੀ ਜਾਣਕਾਰੀ ਮੁਹੱਈਆ ਕਰਵਾਏਗੀ। ਇਸ ਯੋਜਨਾ ਦੇ ਤਹਿਤ ਹਰ ਲਾਭਪਾਤਰੀ ਪਰਿਵਾਰ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ। ਲਾਭਪਾਤਰੀ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਹੋਣ ‘ਤੇ (ਘੱਟੋ-ਘੱਟ 24 ਘੰਟੇ) ਇਲਾਜ ਲਈ ਇਸ ਸੁਵਿਧਾ ਦਾ ਲਾਭ ਦਿੱਤਾ ਜਾਵੇਗਾ। ਇਸ ਯੋਜਨਾ ਤਹਿਤ ਦਿਲ ਦੀਆਂ ਬਿਮਾਰੀਆਂ, ਕੈਂਸਰ, ਡਾਇਲਸਿਸ, ਗੋਡੇ, ਚੂਲੇ ਬਦਲਣ ਸਮੇਤ 1579 ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਵਾਉਣ ਦੀ ਸੁਵਿਧਾ ਦਿੱਤੀ ਜਾਂਦੀ ਹੈ। ਪੰਜਾਬ ਰਾਜ ਵਿੱਚ 900 ਤੋਂ ਵੱਧ ਪ੍ਰਾਈਵੇਟ ‘ਤੇ ਸਰਕਾਰੀ ਹਸਪਤਾਲ ਇਸ ਯੋਜਨਾ ਦੇ ਅੰਤਰਗਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ ਕੀਤੇ ਗਏ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!