JalandharPunjab

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਕੈਬਨਿਟ ਮੰਤਰੀ ਓਪੀ ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

ਸੁਤੰਤਰਤਾ ਸੰਗਰਾਮ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਪੰਜਾਬ ਦੇ ਯੋਗਦਾਨ ਨੂੰ ਕੀਤਾ ਯਾਦ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲੰਧਰ ਵਾਸੀਆਂ ਨੂੰ 196.47 ਕਰੋੜ ਰੁਪਏ ਦਾ ਤੋਹਫਾ ਦਿੰਦੇ ਹੋਏ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਪੀ ਸੋਨੀ ਵੱਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ।

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ‘ਤੇ ਐਸਐਸਪੀ ਨਵੀਨ ਸਿੰਗਲਾ ਮੌਜੂਦ ਸਨ, ਉਨ੍ਹਾਂ ਨੇ ਜ਼ਿਲ੍ਹੇ ਲਈ 22 ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ 16 ਕਰੋੜ ਰੁਪਏ ਦੀ ਲਾਗਤ ਵਾਲਾ ਨਿਫ਼ਟ ਕੈਂਪਸ, ਸ਼ਾਹਕੋਟ ਵਿਖੇ 3.14 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, 4.13 ਕਰੋੜ ਰੁਪਏ ਦੀ ਲਾਗਤ ਨਾਲ ਲਾਜਪਤ ਨਗਰ ਵਿੱਚ ਪਾਰਕ, 2.52 ਕਰੋੜ ਦੀ ਲਾਗਤ ਵਾਲੀ ਕਰਤਾਰਪੁਰ-ਕਿਸ਼ਨਗੜ੍ਹ ਰੋਡ, 1.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਦਮਪੁਰ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਦਾ ਨੀਂਹ ਪੱਥਰ, ਪਿੰਡਾਂ ਲਈ 51.63 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ, ਸ਼ਹਿਰ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 50 ਕਰੋੜ ਰੁਪਏ ਦਾ ਪ੍ਰਾਜੈਕਟ, 16.18 ਕਰੋੜ ਦੀ ਲਾਗਤ ਨਾਲ ਬਸਤੀ ਪੀਰਦਾਦ ਵਿੱਚ ਨਵੇਂ ਟਰੀਟਮੈਂਟ ਪਲਾਂਟ ਦਾ ਨਿਰਮਾਣ ਅਤੇ ਹੋਰ ਸ਼ਾਮਲ ਹਨ।

wਓਪੀ ਸੋਨੀ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ 3 ਮੈਡੀਕਲ ਕਾਲਜਾਂ ਵਿੱਚ 3 ਪਲਾਜ਼ਮਾ ਬੈਂਕ ਸ਼ੁਰੂ ਕੀਤੇ ਗਏ ਹਨ ਅਤੇ 1000 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਵਿੱਚ 3 ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਸਤਰ ਵਿੱਚ 120 ਕਰੋੜ ਰੁਪਏ ਨਾਲ ਇੱਕ ਅਤਿ ਆਧੁਨਿਕ ਕੈਂਸਰ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਅਤੇ 550 ਕਰੋੜ ਰੁਪਏ ਦੀ ਲਾਗਤ ਨਿਊ ਚੰਡੀਗੜ੍ਹ ਵਿਖੇ 1 ਐਡਵਾਂਸ ਵਾਇਰੋਲੋਜੀ ਸੈਂਟਰ ਸਥਾਪਿਤ ਕੀਤਾ ਜਾਵੇਗਾ।

 

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਜ਼ਿਲ੍ਹੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਭੁਮਿਕਾ ਅਦਾ ਕਰਨਗੇ।
ਉਨ੍ਹਾਂ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਯਾਦ ਦਿਵਾਉਂਦਿਆ ਕਿਹਾ ਕਿ 80 ਫੀਸਦ ਤੋਂ ਜ਼ਿਆਦਾ ਲੋਕ ਜਿਹੜੇ ਜਾਂ ਤਾਂ ਸ਼ਹੀਦ ਹੋ ਗਏ, ਜਾਂ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਜਾਂ ਜਿਨ੍ਹਾਂ ਨੇ ਉਮਰ ਭਰ ਕੈਦ ਕੱਟੀ, ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਪੰਜਾਬੀ ਸੈਨਿਕਾਂ ਨੇ ਬਾਹਰਲੇ ਹਮਲਾਵਰਾਂ ਅਤੇ ਅੰਦਰੂਨੀ ਗੜਬੜੀ ਤੋਂ ਹਮੇਸ਼ਾ ਦੇਸ਼ ਦੀ ਅਖੰਡਤਾ ਦੀ ਰੱਖਿਆ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਪਵਿੱਤਰ ਧਰਤੀ ’ਤੇ ਮਾਣ ਹੈ, ਜਿਥੋਂ ਕੂਕਾ ਲਹਿਰ, ਪਗੜੀ ਸੰਭਾਲ, ਗ਼ਦਰ, ਗੁਰਦੁਆਰਾ ਸੁਧਾਰ, ਬੱਬਰ ਅਕਾਲੀ ਅਤੇ ਆਜ਼ਾਦੀ ਦੇ ਸੰਗਰਾਮ ਦੇ ਹੋਰ ਫੈਸਲਾਕੁੰਨ ਅੰਦੋਲਨਾ ਦੀ ਅਗਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖਾਸ ਕਰਕੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਓਪੀ ਸੋਨੀ ਵਲੋਂ ਪਰੇਡ ਕਮਾਂਡਰ ਮੁਰਾਦ ਜਸਵੀਰ ਸਿੰਘ ਦੀ ਅਗਵਾਈ ਵਾਲੀ ਸ਼ਾਨਦਾਰ ਪਰੇਡ, ਜਿਸ ਵਿੱਚ ਆਈਟੀਬੀਪੀ, ਪੰਜਾਬ ਪੁਲਿਸ, ਹੋਮ ਗਾਰਡ, ਐਨਸੀਸੀ ਦੀਆਂ ਟੁੱਕੜੀਆਂ ਅਤੇ ਸੀਆਰਪੀਐਫ ਬੈਂਡ ਸ਼ਾਮਿਲ ਸੀ, ਤੋਂ ਸਲਾਮੀ ਲਈ ਗਈ।

ਇਸ ਮੌਕੇ ਓਪੀ ਸੋਨੀ ਵੱਲੋਂ ਵੱਖ-ਵੱਖ ਖੇਤਰਾਂ ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੌਰਾਨ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 133 ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਵੱਲੋਂ ਲੋੜਵੰਦ ਲੋਕਾਂ ਨੂੰ ਆਤਮ ਨਿਰਭਰ ਬਣਨ ਲਈ 4 ਟਰਾਈ ਸਾਈਕਲ, 3 ਵਹੀਲ ਚੇਅਰਜ਼ ਅਤੇ 5 ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਗਈਆਂ। ਆਖੀਰ ਵਿੱਚ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਐਸਡੀਐਮ ਹਰਪ੍ਰੀਤ ਸਿੰਘ ਅਟਵਾਲ, ਬਲਬੀਰ ਰਾਜ ਸਿੰਘ ਅਤੇ ਹੋਰ ਵੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!