JalandharPunjab

ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਵਿੱਚ ਡਰੋਨ ਦੀ ਵਰਤੋਂ ‘ਤੇ ਪਾਬੰਦੀ—ਪੁਲਿਸ ਕਮਿਸ਼ਨਰ ਭੁੱਲਰ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਤੇ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ਦੀ ਕੀਤੀ ਸਮੀਖਿਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਉੱਚ ਸੁਰੱਖਿਆ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ 15 ਅਗਸਤ ਤੱਕ ਡਰੋਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਹਾੜੇ ਸਮਾਗਮ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਦਿੱਤੀ।

ਸ਼ਨੀਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੌਵੀ ਘੰਟੇ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਅਣਗਿਹਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਉਪਰੰਤ ਪੁਲਿਸ ਕਮਿਸ਼ਨਰ ਵੱਲੋਂ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਵਿਅਕਤੀਗਤ ਤੌਰ ‘ਤੇ ਪੁਲਿਸ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ ਦੀ ਜਾਂਚ ਕਿਵੇਂ ਕੀਤੀ ਜਾਵੇ, ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸ਼ਹਿਰ ਵਿੱਚ ਕਿਸੇ ਵੀ ਕਿਸਮ ਦੀਆਂ ਸ਼ੱਕੀ ਗਤੀਵਿਧੀਆਂ ਅਤੇ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਿਤ ਕਰਕੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨੂੰ ਰੋਕਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।ਇਸ ਦੌਰਾਨ ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਦੇ ਮੱਦੇਨਜ਼ਰ ਅੱਜ ਫੌਜ ਦੀਆਂ ਐਂਟੀ ਸਾਬੋਟਾਜ ਟੀਮਾਂ ਅਤੇ ਬੰਬ ਸਕੁਐਡਸ ਦੀ ਵਿਸ਼ੇਸ਼ ਸਹਾਇਤਾ ਲਈ ਗਈ।

Related Articles

Leave a Reply

Your email address will not be published. Required fields are marked *

Back to top button
error: Content is protected !!