JalandharPunjab

ਆਜ਼ਾਦੀ ਦਿਹਾੜੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ, ਮਾਰਚ ਪਾਸਟ ਤੋਂ ਲਈ ਸਲਾਮੀ

  1. 15 ਅਗਸਤ ਨੂੰ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਲਹਿਰਾਉਣਗੇ ਤਿਰੰਗਾ
    ਜਲੰਧਰ ਗਲੋਬਲ ਆਜਤੱਕ
    ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 75ਵੇਂ ਆਜ਼ਾਦੀ ਦਿਹਾੜੇ ਦੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਥੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ 15 ਅਗਸਤ ਨੂੰ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਤਿਰੰਗਾ ਲਹਿਰਾਇਆ ਜਾਵੇਗਾ। ਫੁੱਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਪਰੇਡ ਕਮਾਂਡਰ ਏਸੀਪੀ (ਨਾਰਥ) ਮੋਹਿਤ ਕੁਮਾਰ ਸਿੰਗਲਾ ਸਮੇਤ ਪਰੇਡ ਦਾ ਨਿਰੀਖਣ ਕੀਤਾ। ਪਰੇਡ ਵਿੱਚ ਆਈਟੀਬੀਪੀ, ਪੰਜਾਬ ਪੁਲਿਸ ਦੇ ਜਵਾਨਾਂ ਅਤੇ ਮਹਿਲਾਵਾਂ ਦੀਆਂ ਟੁੱਕੜੀਆਂ ਤੋਂ ਇਲਾਵਾ ਪੰਜਾਬ ਹੋਮਗਾਰਡਜ਼, ਐਨਸੀਸੀ, ਗਰਲਜ਼ ‘ਤੇ ਲੜਕੇ, ਸਕਾਊਟਸ ਅਤੇ ਗਰਲ ਗਾਈਡਜ਼ ਦੀਆਂ ਟੁੱਕੜੀਆਂ ਸ਼ਾਮਲ ਸਨ। ਇਸ ਉਪਰੰਤ ਪਰੇਡ ਕਮਾਂਡਰ ਦੀ ਅਗਵਾਈ ਵਿੱਚ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।

ਇਸ ਵਾਰ ਦੇ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਮਾਸ ਪੀਟੀ ਸ਼ੋਅ, ਦੇਸ਼ ਭਗਤੀ ਦੇ ਗੀਤਾਂ ‘ਤੇ ਵੱਖ-ਵੱਖ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਫੁੱਲ ਡਰੈੱਸ ਰਿਹਰਸਲ ਦੌਰਾਨ ਜਵਾਹਰ ਨਵੋਦਿਆ ਸਕੂਲ, ਰੈੱਡ ਕਰਾਸ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ, ਕੇਐਮਵੀ ਕਾਲਜ, ਐਚਐਮਵੀ ਕਾਲਜ, ਐਸਡੀ ਕਾਲਜ ਫਾਰ ਵੁਮੈਨ, ਐਸਡੀ ਫੁੱਲਰਵਾਨ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਅਤੇ ਪੁਲਿਸ ਡੀਏਵੀ ਪਬਲਿਕ ਸਕੂਲ, ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਕੂਲੀ ਬੱਚਿਆਂ ਦੇ ਲਈ ਲੋੜੀਂਦੀਆਂ ਸਹੂਲਤਾਂ ਦਾ ਢੁੱਕਵਾਂ ਇੰਤਜ਼ਾਮ ਯਕੀਨੀ ਬਣਾਉਣ ਲਈ ਕਿਹਾ।
ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਐਸਡੀਐਮ, ਜੈ ਇੰਦਰ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ਼ਿਖਾ ਭਗਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!