JalandharPunjab

ਈਆਰਓ ਅਨੁਪਮ ਕਲੇਰ ਵੱਲੋਂ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਬੂਥ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੰਗੇ ਸੁਝਾਅ

ਬੂਥ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੰਗੇ ਸੁਝਾਅ
ਜਲੰਧਰ (ਅਮਰਜੀਤ ਸਿੰਘ ਲਵਲਾ)
ਆਗਾਮੀ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ 36 ਜਲੰਧਰ ਉੱਤਰੀ ਵਿਖੇ ਈਆਰਓ ਸ਼੍ਰੀਮਤੀ ਅਨੁਪਮ ਕਲੇਰ ਦੀ ਪ੍ਰਧਾਨਗੀ ਹੇਠ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਦੌਰਾਨ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਰੈਸ਼ਨੇਲਾਈਜ਼ੇਸ਼ਨ ਸਬੰਧੀ 2 ਦਿਨਾਂ ਦੇ ਅੰਦਰ-ਅੰਦਰ ਸੁਝਾਅ ਦੇਣ ਲਈ ਕਿਹਾ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਵੱਲੋਂ ਮੀਟਿੰਗ ਦੌਰਾਨ ਸਮੂਹ ਈਆਰਓਜ਼ ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨਜ਼ ਦੀ ਤਜ਼ਵੀਜ਼ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣ ਤੋਂ ਪਹਿਲਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਸੁਝਾਅ, ਇਤਰਾਜ਼ ਪ੍ਰਾਪਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਤਾਂ ਜੋ ਆਗਾਮੀ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ-ਵੋਟਰਾਂ ਨੂੰ ਪੋਲਿੰਗ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Related Articles

Leave a Reply

Your email address will not be published. Required fields are marked *

Back to top button
error: Content is protected !!