
ਏਪੀਜੇ ਸਕੂਲ ਰਾਮਾਂਮੰਡੀ ਵਿਖੇ ਜਮਾਤਰਾਈਮ ਰੇਸ ਐਂਡ ਰਿਧਮ ਬੜੇ ਉਤਸ਼ਾਹ ਨਾਲ ਮਨਾਇਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਏਪੀਜੇ ਸਕੂਲ ਰਾਮਾਂਮੰਡੀ ਵਿਖੇ ਰਾਈਮ ਰੇਸ ਐਂਡ ਰਿਧਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਏਪੀਜੇ ਸਕੂਲ ਰਾਮਾ ਮੰਡੀ ਵਿਖੇ ਏਪੀਜੇ ਐਜੂਕੇਸ਼ਨ ਦੇ ਪ੍ਰੈਜੀਡੈਂਟ ਮੈਡਮ ਸ਼ੁਸ਼ਮਾ ਪਾਲ ਬਰਲੀਆ ਦੇ ਆਸ਼ੀਰਵਾਦ ਨਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਦੀ ਅਗਵਾਈ ਅਧੀਨ ਰਾਈਮ ਰੇਸ ਐਂਡ ਰਿਧਮ ਸਿਰਲੇਖ ਅਧੀਨ ਜਮਾਤ ਨਰਸਰੀ ਤੋਂ ਪੰਜਵੀਂ ਤੱਕ ਖੇਡਾਂ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈ ਕੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ ਅਤੇ ਜਿੱਤਾਂ ਹਾਸਲ ਕੀਤੀਆਂ। ਇਸ ਪ੍ਰੋਗਰਾਮ ਦਾ ਖ਼ਾਸ ਉਦੇਸ਼ ਵਿਦਿਆਰਥੀਆਂ ਨੂੰ ਸਰੀਰਕ ਗਤੀਵਿਧੀਆਂ ਭਾਵ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਜਮਾਤ ਨਰਸਰੀ ਅਤੇ ਯੂਕੇਜੀ ਦੇ ਵਿਦਿਆਰਥੀਆਂ ਨੇ ਬੈਗ ਪੈਕ ਰੇਸ, ਡੱਕ ਰੇਸ, ਹੋਪ ਰੇਸ ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਨੇ ਹੈੱਡਸ ਆਨ ਅਤੇ ਸਲੋ ਰੇਸ, ਜਮਾਤ ਤੀਜੀ ਅਤੇ ਪੰਜਵੀਂ ਦੇ ਵਿਦਿਆਰਥੀਆਂ ਨੇ 100 ਮੀਟਰ ਰੇਸ, ਮੈਥਮੇਜਿਕ ਫਨ, ਬੈਲੇਸਿੰਗ ਬਲੂਨ, ਕੋਇਨ ਰੇਸ ਆਦਿ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ। ਇਸ ਦੌਰਾਨ ਜਮਾਤ ਨਰਸਰੀ ਤੋਂ ਪੰਜਵੀਂ ਤੱਕ ਦੇ ਵਿਜੇਤਾ ਵਿਦਿਆਰਥੀਆਂ ਨੂੰ ਇਨਾਮਾਂ ਰਾਹੀਂ ਸਨਮਾਨਤ ਕੀਤਾ ਗਿਆ, ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਨੇ ਅੱਜ ਦੇ ਇਸ ਪ੍ਰੋਗਰਾਮ ਲਈ ਵਿਦਿਆਰਥੀਆਂ ਦੀ ਖੂਬ ਸ਼ਲਾਘਾ ਕੀਤੀ । ਆਪ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਮਜਬੂਤ ਸਰੀਰ ਵਿਚ ਹੀ ਮਜਬੂਤ ਦਿਮਾਗ ਰਹਿੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਜਿੰਨਾ ਹੋ ਸਕੇ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ।



