
*ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲੋਕ ਨਰਿੱਤ ਭੰਗੜਾ ਪੇਸ਼ ਕੀਤਾ ਗਿਆ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਏਪੀਜੇ ਸਕੂਲ ਰਾਮਾਂਮੰਡੀ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਏਪੀਜੇ ਸਕੂਲ ਰਾਮਾ ਮੰਡੀ ਵਿਖੇ ਏਪੀਜੇ ਐਜੂਕੇਸ਼ਨ ਦੇ ਪ੍ਰੈਜੀਡੈਂਟ ਮੈਡਮ ਸ਼ੁਸ਼ਮਾ ਪਾਲ ਬਰਲੀਆ ਦੇ ਆਸ਼ੀਰਵਾਦ ਨਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਦੀ ਅਗਵਾਈ ਅਧੀਨ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਦੇ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਵਿਸਾਖੀ ਭਾਰਤ ਦਾ ਇੱਕ ਪ੍ਰਸਿੱਧ ਤਿਉਹਾਰ ਹੈ ‘ਤੇ ਇਸ ਤਿਉਹਾਰ ਦੇ ਇਤਿਹਾਸਿਕ ਪਿਛੋਕੜ ਨੂੰ ਪੇਸ਼ ਕਰਦੀ ਇੱਕ ਵੀਡਿਓ ਸਭ ਵਿਦਿਆਰਥੀਆਂ ਦੇ ਸਨਮੁੱਖ ਪੇਸ਼ ਕੀਤੀ ਗਈ।
ਵਿਦਿਆਰਥੀਆਂ ਵੱਲੋਂ ਸ਼ਾਨਦਾਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਵਿਸਾਖੀ ਵਾਲੇ ਦਿਨ ਕਿਸਾਨ ਪੱਕੀਆਂ ਫ਼ਸਲਾਂ ਦੀ ਵਾਢੀ ਆਰੰਭ ਕਰਦੇ ਹਨ ‘ਤੇ ਭੰਗੜੇ ਪਾਉਂਦੇ ਹਨ। ਇਸ ਪ੍ਰਕਾਰ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਪ੍ਰਕਾਰ ਪੂਰਾ ਮਾਹੌਲ ਉਤਸਾਹ ਵਾਲੇ ਰੰਗ ਵਿੱਚ ਰੰਗਿਆ ਗਿਆ। ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਨੇ ਸਮੂਹ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਆਪ ਨੇ ਸਭ ਵਿਦਿਆਰਥੀਆਂ ਨੂੰ ਇਸ ਦਿਨ ਤੋਂ ਸਵੈਮਾਣ ਅਤੇ ਸਭ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ।



