JalandharPunjab

ਏਪੀਜੇ ਸਕੂਲ ਰਾਮਾਂਮੰਡੀ ‘ਚ ਸ਼ਹੀਦ -ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੇ ਸਤਿਕਾਰ ਭਾਵ ਨਾਲ ਮਨਾਇਆ

ਏਪੀਜੇ ਸਕੂਲ ਰਾਮਾਂਮੰਡੀ ‘ਚ ਸ਼ਹੀਦ -ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੇ ਸਤਿਕਾਰ ਭਾਵ ਨਾਲ ਮਨਾਇਆ
ਜਲੰਧਰ ਗਲੋਬਲ ਆਜਤੱਕ
ਏਪੀਜੇ ਸਕੂਲ ਰਾਮਾਂਮੰਡੀ ਵਿਖੇ ਸ਼ਹੀਦ -ਏ-ਆਜ਼ਮ ਸ. ਭਗਤ ਸਿੰਘ ਦਾ115ਵਾਂ ਜਨਮ ਦਿਨ ਬੜੇ ਸਤਿਕਾਰ ਭਾਵ ਨਾਲ ਮਨਾਇਆ ਗਿਆ। ਏਪੀਜੇ ਸਕੂਲ ਰਾਮਾ ਮੰਡੀ ਵਿਖੇ ਏਪੀਜੇ ਐਜੂਕੇਸ਼ਨ ਦੇ ਪ੍ਰੈਜੀਡੈਂਟ ਮੈਡਮ ਸ਼ੁਸ਼ਮਾ ਪਾਲ ਬਰਲੀਆ ਦੇ ਆਸ਼ੀਰਵਾਦ ਨਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਦੀ ਅਗਵਾਈ ਅਧੀਨ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਦੇਸ਼ ਪ੍ਰੇਮ ਨਾਲ ਸੰਬੰਧਿਤ ਵਿਚਾਰ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਪੜ੍ਹ ਕੇ ਸੁਣਾਏ ਗਏ। ਸ਼ਹੀਦ ਭਗਤ ਸਿੰਘ ਦੇ ਭਾਰਤ ਦੀ ਆਜ਼ਾਦੀ ਵਿਚ ਯੋਗਦਾਨ ਅਤੇ ਉਨ੍ਹਾਂ ਦੇ ਕ੍ਰਾਂਤੀਕਾਰੀ ਸੁਭਾਅ ਨੂੰ ਪੇਸ਼ ਕਰਦੀ ਕਵਿਤਾ ਵਿਦਿਆਰਥੀਆਂ ਵੱਲੋਂ ਸੁਣਾਈਆਂ ਗਈਆ। ਜਮਾਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਉਪਰ ਚਾਨਣਾ ਪਾਉਂਦਿਆਂ ਲੇਖ ਲਿਖਣ ਮੁਕਾਬਲੇ ਵਿੱਚ ਭਾਗ ਲਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਕਦਮਾਂ ਉੱਤੇ ਚੱਲਣ ਦੀ ਸਮੂਹਿਕ ਸਹੁੰ ਚੁੱਕੀ। ਸ਼ਹੀਦ ਭਗਤ ਸਿੰਘ ਵੱਲੋਂ ਦਿੱਤੇ ਗਏ ਇਨਕਲਾਬ ਜ਼ਿੰਦਾਬਾਦ ਦੇ ਨਾਰਿਆਂ ਰਾਹੀਂ ਪੂਰਾ ਸਕੂਲ ਗੂੰਜ ਉਠਿਆ। ਏਪੀਜੇ ਸਕੂਲ ਰਾਮਾ ਮੰਡੀ ਦੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਨੇ ਅੱਜ ਦੇ ਇਸ ਖਾਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਆਪ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਸਭ ਨੂੰ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਬਣਾ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!