EducationJalandharPunjab

ਏਪੀਜੇ ਸਕੂਲ ਰਾਮਾਂਮੰਡੀ ਵਿਖੇ ਪ੍ਰਿੰਸੀਪਲ ਦਿਵਸ ‘ਤੇ ਲੇਵਰ ਡੇਅ ਮਨਾਇਆ ਗਿਆ

*ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਿਵਸ ਨੂੰ ਸਮਰਪਿਤ ਸੁੰਦਰ ਨਾਚ ਪੇਸ਼ ਕੀਤਾ*
ਜਲੰਧਰ *ਗਲੋਬਲ ਆਜਤੱਕ*
ਏਪੀਜੇ ਸਕੂਲ ਰਾਮਾਂਮੰਡੀ ਵਿਖੇ ਪ੍ਰਿੰਸੀਪਲ ਦਿਵਸ ਅਤੇ ਲੇਵਰ ਡੇਅ ਮਨਾਇਆ ਗਿਆ ਏਪੀਜੇ ਸਕੂਲ ਰਾਮਾ ਮੰਡੀ ਵਿਖੇ ਏਪੀਜੇ ਐਜੂਕੇਸ਼ਨ ਦੇ ਪ੍ਰੈਜੀਡੈਂਟ ਮੈਡਮ ਸ਼ੁਸ਼ਮਾ ਪਾਲ ਬਰਲੀਆ ਦੇ ਆਸ਼ੀਰਵਾਦ ਨਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਦੀ ਅਗਵਾਈ ਅਧੀਨ ਸਕੂਲ ਵਿਖੇ ਪ੍ਰਿੰਸੀਪਲ ਦਿਵਸ ਅਤੇ ਲੇਵਰ ਡੇਅ ਮਨਾਇਆ ਗਿਆ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਿਵਸ ਨੂੰ ਸਮਰਪਿਤ ਸੁੰਦਰ ਨਾਚ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸਿਪਲ ਮੈਡਮ ਦੀਆ ਵਧੀਆ ਕਾਰਗੁਜ਼ਾਰੀਆਂ ਨੂੰ ਪੇਸ਼ ਕਰਦੀ ਇਕ ਪੀਪੀਟੀ ਸਭ ਦੇ ਸਾਹਮਣੇ ਵਿਖਾਈ ਗਈ। ਵਿਦਿਆਰਥੀਆਂ ਵੱਲੋਂ ਲਘੂ ਨਾਚ ਰਾਹੀਂ ਇਸ ਸ਼ੁਭ ਦਿਨ ਦੀ ਮਹਾਨਤਾ ਉੱਤੇ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਵੱਲੋਂ ਲੇਵਰ ਡੇਅ ਉੱਤੇ ਸੁੰਦਰ ਕਵਿਤਾਵਾਂ ਅਤੇ ਰੋਲ ਨਿਭਾ ਕੇ ਇਸ ਸਮਾਗਮ ਨੂੰ ਚਾਰ ਚੰਨ ਲਾਏ ਗਏ। ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਨੇ ਇਸ ਸ਼ਾਨਦਾਰ ਪ੍ਰੋਗਰਾਮ ਲਈ ਸਭ ਵਿਦਿਆਰਥੀਆਂ ‘ਤੇ ਅਧਿਆਪਕ ਵਰਗ ਦਾ ਧੰਨਵਾਦ ਕੀਤਾ ਗਿਆ। ਆਪ ਨੇ ਆਪਣੇ ਸੰਬੋਧਨ ਵਿੱਚ ਮਿਲ ਕੇ ਕੰਮ ਕਰਨ ਅਤੇ ਅੱਗੇ ਵਧਣ ਉੱਤੇ ਜ਼ੋਰ ਦਿੱਤਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!