
*ਏਪੀਜੇ ਸਕੂਲ ‘ਚ ਮੁੱਖ ਮਹਿਮਾਨ ਵੱਜੋਂ ਸ਼੍ਰੀਮਤੀ ਪਰਵੀਨ ਅਬੋਹਰ ਸਮਾਜ ਸੇਵਕ ‘ਤੇ ਲੇਖਕ ਨੇ ਉਚੇਚੇ ਤੌਰ ‘ਤੇ ਭਰੀ ਹਾਜਰੀ*
ਜਲੰਧਰ *ਗਲੋਬਲ ਆਜਤੱਕ*
ਏਪੀਜੇ ਸਕੂਲ ਰਾਮਾਂਮੰਡੀ ਵਿਖੇ ਇਨਾਮ ਵੰਡ ਸਮਾਰੋਹ ਕਰਾਇਆ ਗਿਆ। ਏਪੀਜੇ ਸਕੂਲ ਰਾਮਾ ਮੰਡੀ ਵਿਖੇ ਏਪੀਜੇ ਐਜੂਕੇਸ਼ਨ ਦੇ ਪ੍ਰੈਜੀਡੈਂਟ ਮੈਡਮ ਸ਼ੁਸ਼ਮਾ ਪਾਲ ਬਰਲੀਆ ਦੇ ਆਸ਼ੀਰਵਾਦ ਨਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਦੀ ਅਗਵਾਈ ਅਧੀਨ ਸਕੂਲ ਵਿਖੇ ਜਮਾਤ ਨਰਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦਾ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਮੱਲਾਂ ਦੀ ਸ਼ਲਾਘਾ ਹਿੱਤ ਇਨਾਮ ਵੰਡ ਸਮਾਰੋਹ ਕਰਾਇਆ ਗਿਆ।
ਇਸ ਖਾਸ ਮੌਕੇ ‘ਤੇ ਮੁੱਖ ਮਹਿਮਾਨ ਵੱਜੋਂ ਸ਼੍ਰੀਮਤੀ ਪਰਵੀਨ ਅਬੋਹਰ ਸਮਾਜ ਸੇਵਕ-ਦਿਵਿਆ ਜੋਤੀ ਐਨਜੀਓ ਅਤੇ ਲੇਖਕ ਨੇ ਉਚੇਚੇ ਤੌਰ ਤੇ ਹਾਜਰੀ ਭਰੀ। ਵਿਦਿਆਰਥੀਆਂ ਦੇ ਮਜ਼ਬੂਤ ਮਨੋਬਲ ਅਤੇ ਭਾਵਨਾਤਮਕ ਵਿਕਾਸ ਉੱਤੇ ਪ੍ਰਿੰਸੀਪਲ ਮੈਡਮ ਨੇ ਇੱਕ ਵਰਕਸ਼ਾਪ ਲਗਾਈ।
ਸਮੂਹ ਮਾਪਾ ਵਰਗ ਨੇ ਇਸ ਖਾਸ ਸਮਾਰੋਹ ਲਈ ਪ੍ਰਿੰਸੀਪਲ ਮੈਡਮ ਦਾ ਧੰਨਵਾਦ ਕੀਤਾ। ਸਿੱਖਿਆ ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਨੇ ਇਸ ਵਿਸ਼ੇਸ਼ ਸਮਾਰੋਹ ਉੱਤੇ ਮੁੱਖ ਮਹਿਮਾਨ ਵੱਜੋਂ ਹਾਜਰੀ ਭਰਨ ਲਈ ਸ਼੍ਰੀਮਤੀ ਪਰਵੀਨ ਅਬੋਹਰ ਦਾ ਤਹਿ ਦਿਲੋ ਧੰਨਵਾਦ ਕੀਤਾ।



