EducationJalandharPunjab

ਏਪੀਜੇ ਸਕੂਲ ਰਾਮਾਂਮੰਡੀ ਵਿਖੇ ਲਾਲ ਬਹਾਦਰ ਸ਼ਾਸ਼ਤਰੀ ‘ਤੇ ਗਾਂਧੀ ਜੈਅੰਤੀ ਬੜੀ ਸਤਿਕਾਰ ਭਾਵ ਨਾਲ ਮਨਾਈ ਗਈ

 ਮਹਾਤਮਾ ਗਾਂਧੀ ਜੈਅੰਤੀ ‘ਤੇ ਲਾਲ ਬਹਾਦਰ ਸ਼ਾਸ਼ਤਰੀ ਜੈਅੰਤੀ ਬੜੀ ਸਤਿਕਾਰ ਭਾਵ ਨਾਲ ਮਨਾਈ ਗਈ
ਜਲੰਧਰ ਗਲੋਬਲ ਆਜਤੱਕ
ਏਪੀਜੇ ਸਕੂਲ ਰਾਮਾ ਮੰਡੀ ਵਿਖੇ ਏਪੀਜੇ ਐਜੂਕੇਸ਼ਨ ਦੇ ਪ੍ਰੈਜੀਡੈਂਟ ਮੈਡਮ ਸ਼ੁਸ਼ਮਾ ਪਾਲ ਬਰਲੀਆ ਦੇ ਆਸ਼ੀਰਵਾਦ ਨਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਦੀ ਅਗਵਾਈ ਅਧੀਨ ਸਕੂਲ ਵਿਖੇ ਲਾਲ ਬਹਾਦਰ ਸ਼ਾਸ਼ਤਰੀ ‘ਤੇ ਗਾਂਧੀ ਜਯੰਤੀ ਨੂੰ ਬੜੇ ਸੁਚੱਜੇ ਢੰਗ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ਉਤੇ ਏਪੀਜੇ ਸਕੂਲ ਰਾਮਾ ਮੰਡੀ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਉਲੀਕੀ ਗਈ। ਵਿਦਿਆਰਥੀਆਂ ਨੇ ਇਨ੍ਹਾਂ ਦੋਨਾਂ ਹੀ ਮਹਾਨ ਹਸਤੀਆਂ ਦੇ ਜੀਵਨ ਨੂੰ ਪੇਸ਼ ਕਰਦੀਆਂ ਸੁੰਦਰ ਕਵਿਤਾਵਾਂ ਸਭਾ ਵਿੱਚ ਪੇਸ਼ ਕੀਤਾ। ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਭਾਰਤ ਪ੍ਰਤੀ ਦੇਣ ਨੂੰ ਪੇਸ਼ ਕਰਦਾ ਇੱਕ ਲਘੂ ਨਾਟਕ ਵਿਦਿਆਰਥੀਆਂ ਵੱਲੋਂ ਬੜੇ ਸੁਚਾਰੂ ਢੰਗ ਨਾਲ ਪੇਸ਼ ਕੀਤਾ ਗਿਆ। ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਹੋਇਆ ਨਾਚ ਵੀ ਵਿਦਿਆਰਥੀਆਂ ਵੱਲੋਂ ਸਭ ਦੇ ਸਨਮੁੱਖ ਪੇਸ਼ ਕੀਤਾ ਗਿਆ।
ਏਪੀਜੇ ਸਕੂਲ ਰਾਮਾ ਮੰਡੀ ਦੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਨਿਸ਼ਤੰਦਰਾ ਨੇ ਅੱਜ ਦੇ ਇਸ ਖਾਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਜੀ ਦੇ ਜੀਵਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ‘ਤੇ ਕਿਹਾ ਕਿ ਭਾਰਤ ਕੇਵਲ ਸਾਡਾ ਦੇਸ਼ ਹੀ ਨਹੀਂ ਸਗੋਂ ਸਾਡੀ ਸ਼ਾਨ ਹੈ ਅਤੇ ਸਾਨੂੰ ਸਭ ਨੂੰ ਵੱਧ ਤੋਂ ਵੱਧ ਆਪਣਾ ਫਰਜ਼ ਨਿਭਾ ਕੇ ਇਸ ਦੀ ਸ਼ਾਨ ਨੂੰ ਉਚਾ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!