HealthJalandharPunjab

ਐਮਐਲਏ ਸ਼ੀਤਲ ਅੰਗੁਰਾਲ ‘ਤੇ ਡੀਸੀ ਜਸਪ੍ਰੀਤ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਰਾਜਨ ਕਲੌਨੀ ‘ਤੇ ਕਬੀਰ ਵਿਹਾਰ ਦਾ ਕੀਤਾ ਨਿਰੀਖਣ

ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਆਮ ਆਦਮੀ ਕਲੀਨਿਕ ਦੀ ਕਾਰਜਪ੍ਰਣਾਲੀ ਬਾਰੇ ਦਿੱਤੀ ਗਈ ਜਾਣਕਾਰੀ
ਜਲੰਧਰ ਗਲੋਬਲ ਆਜਤੱਕ
ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਦੇ ਮੱਦੇਨਜਰ ਸੂਬੇ ਵਿੱਚ 15 ਅਗਸਤ ਨੂੰ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਲੰਧਰ ਜਿਲ੍ਹੇ ਵਿੱਚ ਵੀ 6 ਥਾਵਾਂ ‘ਤੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਐਮਐਲਏ ਸ਼ੀਤਲ ਅੰਗੁਰਾਲ, ਸੂਬਾ ਸੱਕਤਰ ਆਮ ਆਦਮੀ ਪਾਰਟੀ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਰਾਜਨ ਕਲੋਨੀ ਅਤੇ ਆਮ ਆਦਮੀ ਕਲੀਨਿਕ ਕਬੀਰ ਵਿਹਾਰ ਦਾ ਦੌਰਾ ਕੀਤਾ ਗਿਆ।

ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਆਮ ਆਦਮੀ ਕਲੀਨਿਕ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਕਲੀਨਿਕ ‘ਚ ਇੱਕ ਡਾਕਟਰ, ਇੱਕ ਫਾਰਮਾਸਿਸਟ ਸਮੇਤ 4 ਸਟਾਫ ਮੈਂਬਰ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਲੀਨਿਕ ਵਿੱਚ ਬਲੱਡ ਟੈਸਟ ਕਰਵਾਉਣ ਦੀ ਸੁਵਿਧਾ ਵੀ ਮੁੱਹਈਆ ਕੀਤੀ ਜਾਵੇਗੀ। ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜਾਂ ਪਹੁੰਚ ਚੁੱਕੀਆਂ ਹਨ ਅਤੇ ਸਟਾਫ ਦੀ ਤੈਨਾਤੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ ਵੀ ਮੌਜੂਦ ਸਨ।


ਇਸ ਦੌਰਾਨ ਐਮਐਲਏ ਸ਼ੀਤਲ ਅੰਗੁਰਾਲ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਕਰਦਿਆਂ ਕਿਹਾ ਗਿਆ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸਹੂਲਤਾਂ ਮਿਲ ਜਾਣਗੀਆਂ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ “ਆਪ ਸਰਕਾਰ” ਵੱਲੋਂ ਆਮ ਬਿਮਾਰੀਆਂ ਦੇ ਇਲਾਜ, ਸੱਟਾਂ ਲਈ ਮੁਢਲੀ ਸਹਾਇਤਾ ਅਤੇ ਮਾਮੂਲੀ ਜ਼ਖ਼ਮਾਂ ਦੀ ਡ੍ਰੈਸਿੰਗ ਲਈ ਦੇਖਭਾਲ ਆਦਿ ਮਾਹਰ ਡਾਕਟਰ ਵੱਲੋਂ ਲੋਕਾਂ ਦੇ ਦਰਵਾਜ਼ੇ ‘ਤੇ ਮੁਹੱਈਆ ਕਰਵਾਈ ਜਾਵੇਗੀ, ਜਿੱਥੇ ਪਹਿਲਾਂ ਲੋਕਾਂ ਨੂੰ ਮੁੱਢਲਾ ਇਲਾਜ ਕਰਵਾਉਣ ਲਈ ਵੀ ਮੀਲਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!