JalandharPunjab

ਐਮਪੀ, ਐਮਐਲਏਜ਼, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਨੌਜਵਾਨਾਂ ਨੇ ਨਸ਼ਿਆਂ ਖਿਲਾਫ਼ ਜੰਗ ਤੇਜ ਕਰਨ ਦੀ ਚੁੱਕੀ ਸਹੁੰ

ਕਮਿਸ਼ਨਰੇਟ ਪੁਲਿਸ ਵਲੋਂ ਜ਼ਿਲ੍ਹੇ ’ਚ ਕੌਮਾਂਤਰੀ ਨਸ਼ਾਖੋਰੀ ਦਿਵਸ ਮੌਕੇ ਨਸ਼ਾ ਛੱਡ ਚੁੱਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕਤਾ ਮੁਹਿੰਮ ’ਚ ਕੀਤਾ ਸ਼ਾਮਿਲ

ਬੋਲਸਟਰ ਟਰੀਟਮੈਂਟ ਅਤੇ ਮੁੜ ਵਸੇਬਾ ਸੈਂਟਰ ਦੇ ਸਹਿਯੋਗ ਨਾਲ ਕਰਵਾਏ ਰੂਬਰੂ ਸ਼ੈਸਨ ਦੌਰਾਨ ਤਜਰਬਿਆਂ ਨੂੰ ਕੀਤਾ ਸਾਂਝਾ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਤੇ ਰਜਿੰਦਰ ਬੇਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਅੱਜ ਕੌਮਾਂਤਰੀ ਨਸ਼ਾਖੋਰੀ ਅਤੇ ਤਸਕਰੀ ਦਿਵਸ ਮੌਕੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਲੜਾਈ ਨੂੰ ਹੋਰ ਤੇਜ ਕਰਨ ਦੀ ਸਹੁੰ ਚੁੱਕੀ ਗਈ।

ਕਮਿਸ਼ਨਰੇਟ ਪੁਲਿਸ ਵਲੋਂ ਵਿਸ਼ੇਸ਼ ਪਹਿਲ ਕਰਦਿਆਂ ਨਸ਼ਿਆਂ ਦਾ ਤਿਆਗ ਕਰ ਚੁੱਕੇ ਲੋਕਾਂ ਜਿਨਾਂ ਨੇ ਨਸ਼ਿਆਂ ਦੇ ਕਲੰਕ ਨੂੰ ਲਾਹ ਦਿੱਤਾ ਹੈ। ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਨਿਕਲਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ।
ਸਥਾਨਕ ਪੁਲਿਸ ਲਾਈਨ ਵਿਖੇ ਬੋਲਟਰ ਟਰੀਟਮੇਂਟ ਅਤੇ ਰੀਹੈਬਲਿਏਸ਼ਨ ਸੈਂਟਰ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਨਸ਼ਿਆਂ ਦਾ ਤਿਆਗ ਕਰ ਚੁੱਕੇ ਲੋਕਾਂ ਵਲੋਂ ਐਮਪੀ, ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦੀ ਮੌਜੂਦਗੀ ਵਿੱਚ ਆਪਣੇ ਤਜਰਬਿਆਂ ਨੂੰ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ’ਤੇ ਨਿਰਭਰਤਾ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹੈ ਅਤੇ ਇਹ ਪਰਿਵਾਰ ਨੂੰ ਤਬਾਹ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਛੱਡਣ ਦੀ ਪ੍ਰੇਰਣਾ ਅੰਦਰੋਂ ਪੈਦਾ ਹੁੰਦੀ ਹੈ ਅਤੇ ਇਸ ਲਈ ਪਰਿਵਾਰ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਵਲੋਂ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਣ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਪ੍ਰਤੀ ਵੱਡੇ ਪੱਧਰ ’ਤੇ ਜਾਗਰੂਕਤਾ ਪੈਦਾ ਕਰਨ ਲਈ ਸੂਬਾ ਸਰਕਾਰ ਵਲੋਂ ਡੈਪੋ ਅਤੇ ਬਡੀ ਪ੍ਰੋਗਰਾਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨਾਂ ਦੇ ਲੋਕਾਂ ਨੂੰ ਇਸ ਲਾਹਨਣ ਪ੍ਰਤੀ ਜਾਗਰੂਕ ਕਰਨ ਵਿੱਚ ਸਾਰਥਕ ਨਤੀਜੇ ਹਾਸਿਲ ਹੋਏ ਹਨ। ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਰਜਿੰਦਰ ਬੇਰੀ ਵਲੋਂ ਕਮਿਸ਼ਨਰੇਟ ਪੁਲਿਸ ਵਲੋਂ ਅਜਿਹੇ ਸੈਮੀਨਾਰਾਂ ਰਾਹੀਂ ਨਸ਼ਿਆਂ ’ਤੇ ਨਿਰਭਰ ਰਹਿ ਚੁੱਕੇ ਲੋਕਾਂ ਦੁਆਰਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਨਸ਼ਿਆਂ ਖਿਲਾਫ਼ ਅਜਿਹੇ ਉਪਰਾਲੇ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋ ਲੋਕ ਪਹਿਲਾਂ ਹੀ ਨਸ਼ਿਆਂ ਦਾ ਸੰਤਾਪ ਹੰਢਾ ਚੁੱਕੇ ਹਨ। ਇਨਾ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਿਲ ਕਰਨ ਦਾ ਮੰਤਵ ਇਹ ਹੈ ਕਿ ਲੋਕ ਇਨਾਂ ਤੋਂ ਨਸੀਹਤ ਲੈ ਕੇ ਆਪਣੇ ਆਪ ਨੂੰ ਨਸਿਆਂ ਦੇ ਦਲਦਲ ਵਿੱਚ ਜਾਣ ਤੋਂ ਬਚਾ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਨ ਵਿੱਚ ਮਦਦ ਮਿਲੇਗੀ ਕਿ ਜੇਕਰ ਦੂਸਰੇ ਨਸ਼ਿਆਂ ਨੂੰ ਛੱਡ ਸਕਦੇ ਹਨ ਤਾਂ ਉਹ ਕਿਉਂ ਨਹੀਂ ? ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਇਕ ਵਿਅਕਤੀ ਦੀ ਇੱਛਾ ਸ਼ਕਤੀ ਹੈ ਤਾਂ ਨਸ਼ਿਆਂ ਦੇ ਕਲੰਕ ਨੂੰ ਬਹੁਤ ਅਸਾਨੀ ਨਾਲ ਧੋਇਆ ਜਾ ਸਕਦਾ ਹੈ ਪਰ ਨਸ਼ਿਆਂ ਦਾ ਕਲੰਕ ਸਮਾਜ ਨਾਲ ਜੁੜਿਆ ਹੋਣ ਕਰਕੇ ਅਗੇ ਆ ਕੇ ਦੱਸਣ ਲਈ ਬਹੁਤ ਹਿੰਮਤ ਦੀ ਲੋੜ ਹੈ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਮੈਂ ਨਸ਼ਾ ਛੱਡ ਦਿੱਤਾ ਹੈ। ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਜਰਬਾ ਸਾਂਝੇ ਕਰਨ ਵਾਲੇ ਅਜਿਹੇ ਰੂਬਰੂ ਸੈਸ਼ਨ ਕਰਵਾਉਣ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਵਿੱਖ ਵਿੱਚ ਅਜਿਹੇ ਹੋਰ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ। ਦੋਵਾਂ ਅਧਿਕਾਰੀਆਂ ਵਲੋਂ ਇਸ ਨੇਕ ਕਾਜ ਲਈ ਜ਼ਿਲ੍ਹਾ ਵਾਸੀਆਂ ਨੂੰ ਪੂਰਨ ਸਹਿਯੋਗ ਦੀ ਅਪੀਲ ਕੀਤੀ ਗਈ। ਇਸ ਮੌਕੇ ਐਮਪੀ, ਐਮਐਲਏਜ਼, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵਲੋਂ ਨਸ਼ਾ ਮੁਕਤੀ ਸੈਂਟਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਕਾਊਂਸਲਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਜਗਮੋਹਨ ਸਿੰਘ, ਨਰੇਸ਼ ਡੋਗਰਾ, ਆਫੀਸ਼ੀਏਟਿੰਗ ਵਾਈਸ ਚਾਂਸਲਰ ਡੀਏਪੀ ਯੂਨੀਵਰਸਿਟੀ ਜਸਬੀਰ ਰਿਸ਼ੀ ਅਤੇ ਮਨੋਚਕਿਸਤਕ ਡਾ.ਗਗਨਜੋਤ ਸਿੰਘ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!