HealthJalandharPunjab

ਐਮਸੀਐਚ ਸੈਂਟਰ ਸਿਵਲ ਹਸਪਤਾਲ ਜਲੰਧਰ ਵਿਖੇ ਸਤਨਪਾਨ ਜਾਗਰੂਕਤਾ ਹਫਤੇ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ---ਡਾ. ਰਾਜੀਵ ਸ਼ਰਮਾ

ਨਰਸਿੰਗ ਵਿਦਿਆਰਥਣਾਂ ਨੇ ਸਕਿਟ ਰਾਹੀਂ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਦੁੱਧ ਪਿਲਾਉਣ ਦੇ ਤਰੀਕਿਆਂ ਸੰਬੰਧੀ ਦਿੱਤੀ ਜਾਣਕਾਰੀ
ਜਲੰਧਰ ਗਲੋਬਲ ਆਜਤੱਕ
ਸਿਹਤ ਵਿਭਾਗ ਜਲੰਧਰ ਵੱਲੋਂ ਸਤਨਪਾਨ ਜਾਗਰੂਕਤਾ ਹਫਤੇ ਤਹਿਤ ਐਮਸੀਐਚ ਸੈਂਟਰ ਸਿਵਲ ਹਸਪਤਾਲ ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੈਡੀਕਲ ਸੁਪਰਿਡੈਂਟ ਡਾ. ਰਾਜੀਵ ਸ਼ਰਮਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੱਤੀ ਗਈ।

ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ ਵੱਲੋਂ ਦੱਸਿਆ ਗਿਆ ਕਿ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਅਤੇ ਦੁੱਧ ਚੁੰਘਾਉਣ ਨੂੰ ਉਤਸਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਵਜੰਮੇ ਬੱਚੇ ਨੂੰ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਹੁੰਦੀ ਹੈ। ਇਨ੍ਹਾਂ ਸਾਰੀਆਂ ਜਰੂਰਤਾਂ ਦੀ ਪੂਰਤੀ ਮਾਂ ਦੇ ਦੁੱਧ ਚੁੰਘਾਉਣ ਨਾਲ ਹੀ ਸੰਭਵ ਹੈ। ਇਸ ਦੌਰਾਨ ਨਰਸਿੰਗ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਨਾਟਕ ਰਾਹੀਂ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਦੁੱਧ ਪਿਲਾਉਣ ਦੇ ਤਰੀਕਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ।
ਡਾ. ਰਾਜੀਵ ਸ਼ਰਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਣੇਪੇ ਤੋਂ ਤੁਰੰਤ ਬਾਅਦ ਮਾਂ ਦਾ ਦੁੱਧ ਬੱਚੇ ਨੂੰ ਪਿਲਾਉਣਾ ਜ਼ਰੁਰੀ ਹੈ। ਪਹਿਲੇ 6 ਮਹੀਨੇ ਤਾਂ ਕੇਵਲ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ ਹੈ। ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਵਿੱਚ ਬਿਮਾਰੀਆਂ ਤੋਂ ਬਚਣ ਦਾ ਸੁਰੱਖਿਆ ਕਵਚ ਦਾ ਕੰਮ ਕਰਦਾ ਹੈ। ਉਨਾਂ ਨੇ ਆਈਆ ਹੋਈਆ ਮਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਨੂੰ ਤੰਦਰੁਸਤ ਰੱਖਣ ਲਈ ਮਾਂ ਦਾ ਦੁੱਧ ਜ਼ਰੂਰ ਪਿਲਾਉਣ।

ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਹਰ ਸਾਲ ਅਗਸਤ ਮਹੀਨੇ ਦਾ ਪਹਿਲਾ ਹਫਤਾ “ਸਤਨਪਾਨ ਜਾਗਰੂਕਤਾ ਹਫਤੇ” ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਵੱਲੋਂ ਨਵਜੰਮੇ ਬੱਚੇ ਦੇ ਪੋਸ਼ਣ ਲਈ ਬਖਸ਼ਿਆ ਗਿਆ “ਮਾਂ ਦਾ ਦੁੱਧ’’ ਇਕ ਵੱਡਮੁੱਲੀ ਤੇ ਅਨਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ-ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸੰਪੂਰਨ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਚੰਗਾ ਸਰੋਤ ਹੁੰਦਾ ਹੈ।
ਜਾਗਰੂਕਤਾ ਸੈਮੀਨਾਰ ਦੌਰਾਨ ਨਰਸਿੰਗ ਵਿਦਿਆਰਥਣਾ ਵੱਲੋਂ ਸਕਿੱਟ ਪੇਸ਼ਕਾਰੀ ਰਾਹੀਂ ਮੌਕੇ ‘ਤੇ ਮੌਜੂਦ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਦੁੱਧ ਚੁੰਘਾੳਣ ਸਮੇਂ ਵਰਤਿਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸਚੇਤ ਕੀਤਾ ਗਿਆ। ਉਨ੍ਹਾਂ ਨੇ ਸਕਿਟ ਰਾਹੀਂ ਸੰਦੇਸ਼ ਦਿੱਤਾ ਕਿ ਮਾਂ ਨੂੰ ਦੁੱਧ ਚੁੰਘਾਉਣ ਸਮੇਂ ਕੁੱਝ ਖਾਸ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ ਜਿਵੇਂ ਕਿ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ, ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਚੰਗੇ ਵਿਚਾਰ ਲਿਆਉਣੇ, ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਛਾਤੀ ਨਾਲ ਲਾ ਕੇ ਡਕਾਰ ਦਿਵਾਉਣਾ ਆਦਿ।
ਡਾ. ਰਾਜੀਵ ਸ਼ਰਮਾ ਨਰਸਿੰਗ ਸਟੂਡੈਂਟ ਵੱਲੋਂ ਕੀਤੀ ਪੇਸ਼ਕਾਰੀ ਦੀ ਸ਼ਲਾਘਾ ਕਰਦੇ ਹੋਏ ਇਸ ਜਾਗਰੂਕਤਾ ਸੈਮੀਨਾਰ ਦੇ ਆਯੋਜਨ ਲਈ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਦੇ ਪ੍ਰਿੰਸਿਪਲ ਪਰਮਜੀਤ ਕੌਰ ਅਤੇ ਸਿਹਤ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਜਿਲ੍ਹਾ ਐਪੀਡਮੋਲੋਜਿਸਟ ਡਾ. ਅਦਿਤਯਾਪਾਲ, ਡਾ. ਗੁਰਮੀਤ ਕੌਰ, ਡਾ. ਅਨੂ ਦੁਗਾਲਾ, ਡਾ. ਗੁਰਮੀਤ ਲਾਲ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!