
ਐੱਸਆਈਟੀ ਦੀ ਜਾਂਚ ਟੀਮ ਨੇ ਸੁਖਬੀਰ ਬਾਦਲ ਨੂੰ ਪੁਲਿਸ ਇੰਸਟੀਚਿਊਟ ‘ਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ
ਚੰਡੀਗਡ਼੍ਹ (ਗਲੋਬਲ ਆਜਤੱਕ ਬਿਊਰੋ)
ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 26 ਜੂਨ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਨੂੰ ਸੈਕਟਰ 32 ਸਥਿਤ ਪੁਲੀਸ ਇੰਸਟੀਚਿਊਟ ਵਿੱਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ। ਯਾਦ ਰਹੇ ਕਿ ਬੀਤੇ ਦਿਨੀਂ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ‘ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੇ ਸੈਕਟਰ 4 ਸਥਿਤ ਐਮਐਲਏ ਫਲੈਟ ਵਿੱਚ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ।
ਵਧੀਕ ਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਹੇਠ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਪੁੱਜੀ ਟੀਮ ਵਿੱਚ ਵਿਜੇ ਸਿੰਗਲਾ ਦੀ ਹਾਜ਼ਰੀ ਤੇ ਅਕਾਲੀ ਦਲ ਵੱਲੋਂ ਵਿਰੋਧ ਵੀ ਦਰਜ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ, ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ, ਸੁਖਮੰਦਰ ਸਿੰਘ ਸਮੇਤ ਕਈ ਪੁਲਿਸ ਅਧਿਕਾਰੀ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।



