JalandharPunjab

ਓਟ ਸੈਂਟਰ ਸ਼ੇਖੇ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮਰੀਜ਼ਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਅੱਜ ਓਟ ਸੈਂਟਰ ਸ਼ੇਖੇ ਵਿਖੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਤਸਕਰੀ ਖਿਲਾਫ਼ ਅੰਤਰਰਾਸ਼ਟਰੀ ਦਿਵਸ (ਇੰਟਰਨੈਸ਼ਨਲ ਡੇ ਅਗੇਂਸਟ ਡਰੱਗ ਅਬਿਊਸ ਐਂਡ ਇਲਿਸਟ ਟਰੈਫਿਕਿੰਗ) ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ

ਸ਼ੇਅਰ ਫੈਕਟਸ ਆਨ ਡਰੱਗਜ਼, ਸੇਵ ਲਾਈਵਜ਼” ਵਿਸ਼ੇ ‘ਤੇ ਮਨਾਏ ਗਏ ਇਸ ਦਿਵਸ ਮੌਕੇ ਕਾਊਂਸਲਰ ਮਨੀਸ਼ ਸਿੰਘ ਨੇ ਮਰੀਜ਼ਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਜਿਥੇ ਉਨ੍ਹਾਂ ਦੀ ਆਪਣੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਉਥੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮਰੀਜ਼ਾਂ ਨੂੰ ਨਸ਼ਿਆਂ ਦੇ ਜੰਜਾਲ ਵਿੱਚੋਂ ਨਿਕਲਣ ਦਾ ਸੱਦਾ ਦਿੰਦਿਆਂ ਇਸ ਮਾੜੀ ਆਦਤ ਨੂੰ ਛੱਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਗਿਆ।

ਜ਼ਿਕਰਯੋਗ ਹੈ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਅੰਤਰਰਾਸ਼ਟਰੀ ਪੱਧਰ ‘ਤੇ ਨਸ਼ੀਲੀਆਂ ਦਵਾਈਆਂ ਤੋਂ ਮੁਕਤੀ ਪਾਉਣਾ ਹੈ ਅਤੇ ਸਮਾਜ ਵਿੱਚ ਸਸ਼ਕਤੀਕਰਨ ਲਿਆਉਣਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!