HealthJalandharPunjab

ਓਮੀਕ੍ਰਾਨ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਐਸਐਮਓਜ਼ ਨਾਲ ਮੀਟਿੰਗ—ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ

ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਐਸਐਮਓਜ਼ ਨੂੰ ਸੈਂਪਲਿੰਗ ਅਤੇ ਟੀਕਾਕਰਨ ਦੇ ਕੰਮ ਵਿੱਚ ਤੇਜੀ ਲਿਆਉਣ ਦੀ ਦਿੱਤੀ ਹਦਾਇਤ
ਜਲੰਧਰ (ਅਮਰਜੀਤ ਸਿੰਘ ਲਵਲਾ)
ਕੋਵਿਡ-19 ਦੇ ਨਵੇਂ ਵੇਰਿਐਂਟ ਓਮੀਕ੍ਰਾਨ ਦੇ ਖਤਰੇ ਨੂੰ ਲੈ ਕੇ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਜਿਲ੍ਹੇ ਦੇ ਸਮੂਹ ਸੀਨਿਅਰ ਮੈਡੀਕਲ ਅਫ਼ਸਰਾਂ ਦੀ ਬੁੱਧਵਾਰ ਨੂੰ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਮੀਟਿੰਗ ਬੁਲਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਦੱਸਿਆ ਗਿਆ ਕਿ ਕੋਰੋਨਾ ਵਾਇਰਸ ਤੇਜੀ ਨਾਲ ਆਪਣਾ ਸਵਰੂਪ ਬਦਲ ਰਿਹਾ ਹੈ, ਇਸ ਦੇ ਨਵੇਂ ਵੈਰੀਐਂਟ ਓਮੀਕ੍ਰਾਨ ਦੇ ਸੰਭਾਵਿਤ ਖਤਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਵੱਲੋਂ ਵੱਖ-ਵੱਖ ਬਲਾਕਾਂ ਦੇ ਐਸ.ਐਮ.ਓਜ਼ ਨੂੰ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਡਾ. ਰਣਜੀਤ ਸਿੰਘ ਵੱਲੋਂ ਐਸਐਮਓਜ਼ ਨੂੰ ਆਪਣੇ ਬਲਾਕਾਂ ਵਿੱਚ ਸੈਂਪਲਿੰਗ ਦੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਗਈ ਤਾਂ ਜੋ ਸੰਭਾਵਿਤ ਖਤਰੇ ਵਾਲੇ ਦੇਸ਼ਾਂ ਦੱਖਣੀ ਅਫ਼ਰੀਕਾ, ਬ੍ਰਾਜੀਲ, ਚੀਨ, ਮੋਰਿਸ਼ਿਅਸ, ਨਿਊਜੀਲੈਂਡ, ਜਿੰਬਾਬੇ, ਹਾਂਗਕਾਂਗ, ਸਿੰਗਾਪੁਰ ‘ਤੇ ਇਸਰਾਈਲ ਤੋਂ ਆਉਣ ਵਾਲੇ ਵਿਅਕਤੀਆਂ ਦੀ ਨਿਗਰਾਨੀ ਲਈ ਪੁਖਤਾ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਡਬਲਯੂਐਚਓ ਦੇ ਮੁਤਾਬਿਕ ਕੋਰੋਨਾ ਦੇ ਨਵੇਂ ਵੇਰੀਏਂਟ ਓਮੀਕ੍ਰਾਨ ਦੇ ਵਿੱਚ ਸਪਾਈਕ ਪ੍ਰੋਟੀਨ ਵਾਲੇ ਹਿੱਸੇ ਵਿਚ ਬਹੁਤ ਜਿਆਦਾ ਮਿਊਟੇਸ਼ਨ ਹੋਇਆ ਹੈ, ਇਸ ਵਿੱਚੋਂ ਕੁੱਝ ਮਹਾਂਮਾਰੀ ਦੀ ਗੰਭੀਰਤਾ ਅਤੇ ਸੰਭਾਵਿਤ ਪ੍ਰਭਾਵ ਨੂੰ ਲੈ ਕੇ ਚਿੰਤਾ ਪੈਦਾ ਕਰਦੇ ਹਨ।
ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਸਾਨੂੰ ਓਮੀਕ੍ਰਾਨ ਦੇ ਖਤਰੇ ਨੂੰ ਲੈ ਕੇ ਚੁਣੋਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਸਮੂਹ ਐਸਐਮਓਜ਼ ਨੂੰ ਹਦਾਇਤ ਕੀਤੀ ਗਈ ਕਿ ਕੋਵਿਡ ਵੈਕਸੀਨੇਸ਼ਨ ਕੈਂਪਾ ਵਿੱਚ 100 ਫੀਸਦ ਵੈਕਸੀਨੇਸ਼ਨ ਕਰਵਾਈ ਜਾਵੇ ਅਤੇ ਇਸ ਦੌਰਾਨ ਕੋਰੋਨਾ ਨਿਯਮਾਂ ਦਾ ਪਾਲਣ ਕਰਨਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਆਰਆਰਟੀ ਟੀਮਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਰੀਵਿਊ ਕੀਤਾ ਜਾਵੇ ਅਤੇ ਕੋਰੋਨਾ ਪਾਜੀਟਿਵ ਆਉਣ ਵਾਲੇ ਕੇਸਾਂ ਵਿੱਚ ਕੰਟੈਕਟ ਟ੍ਰੇਸਿੰਗ ਦੇ ਕੰਮ ਨੂੰ ਪਹਿਲ ਦੇ ਅਧਾਰ ‘ਤੇ ਕਰਦੇ ਹੋਏ ਉਨ੍ਹਾਂ ਦੀ ਸੈਂਪਲਿੰਗ ਕਰਵਾਈ ਜਾਵੇ।
ਮੀਟਿੰਗ ਦੌਰਾਨ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਜਿਲ੍ਹਾ ਸਿਹਤ ਅਫ਼ਸਰ ਡਾ. ਨਰੇਸ਼ ਕੁਮਾਰ ਬਾਠਲਾ, ਜਿਲ੍ਹਾ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ, ਜਿਲ੍ਹਾ ਡੈਂਟਲ ਅਫ਼ਸਰ ਡਾ. ਬਲਜੀਤ ਕੌਰ ਰੂਬੀ, ਸਰਵਿਲੈਂਸ ਮੈਡੀਕਲ ਅਫ਼ਸਰ (ਡਬਲਯੂਐਚਓ) ਡਾ. ਗਗਨ ਸ਼ਰਮਾ, ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ ਅਤੇ ਸਮੂਹ ਐਸਐਮਓਜ਼ ਮੌਜੂਦ ਸਨ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!