Punjab

ਕਣਕ ਦੀ ਅਦਾਇਗੀ ਵਜੋਂ 533 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੇ ਟਰਾਂਸਫਰ–ਡਿਪਟੀ ਕਮਿਸ਼ਨਰ

ਅਦਾਇਗੀ ਕਰਨ ਵਿੱਚ ਪਨਗ੍ਰੇਨ ਮੋਹਰੀ 157 ਕਰੋੜ ਰੁਪਏ ਦਾ ਕੀਤਾ ਭੁਗਤਾਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਗਈ ਕਣਕ ਦੀ ਫ਼ਸਲ ਦੀ ਅਦਾਇਗੀ ਵਜੋਂ ਹੁਣ ਤੱਕ 533 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਜੋ ਕਿ ਕੁੱਲ ਅਦਾਇਗੀ ਦਾ 85 ਫੀਸਦੀ ਬਣਦੇ ਹਨ।
o
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਦਾਇਗੀ ਕਰਨ ਦੇ ਮਾਮਲੇ ਵਿੱਚ ਪਨਗ੍ਰੇਨ ਸੂਬਾਈ ਖਰੀਦ ਏਜੰਸੀਆਂ ਵਿੱਚ ਸਭ ਤੋਂ ਮੋਹਰੀ ਹੈ। ਜਿਸ ਵੱਲੋਂ 157 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਗਏ ਹਨ। ਜਦਕਿ ਮਾਰਕਫੈੱਡ ਵੱਲੋਂ 152, ਪਨਸਪ ਵੱਲੋਂ 138 ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 78 ‘ਤੇ ਐਫਸੀਆ ਵੱਲੋਂ 8 ਕਰੋੜ ਰੁਪਏ ਡੀਬੀਟੀ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਗਏ ਹਨ।

ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ‘ਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਲਿਫ਼ਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ‘ਤੇ ਅਦਾਇਗੀ ਦੇ ਕਾਰਜ ਨੂੰ ਵੀ ਨਾਲੋ-ਨਾਲ ਨਜਿੱਠਣਾ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ‘ਅਨਾਜ ਖ਼ਰੀਦ’ ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਵਿੱਚ ਮਦਦ ਕਰਨ ਲਈ ਅਨਾਜ ਮੰਡੀਆਂ ਵਿੱਚ ‘ਫਾਰਮਰ ਹੈਲਪ ਡੈਸਕ’ ਸਥਾਪਤ ਕੀਤੇ ਗਏ ਹਨ। ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ‘ਤੇ ਜ਼ਿਲ੍ਹਾ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਸੁਚਾਰੂ ਢੰਗ ਨਾਲ 85 ਫੀਸਦੀ ਅਦਾਇਗੀ ਕਰਨ ਵਿੱਚ ਸਫ਼ਲ ਰਿਹਾ ਹੈ।
ਘਨਸ਼ਾਮ ਥੋਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੀ ਤੁਰੰਤ ਖ਼ਰੀਦ, ਨਾਲੋ-ਨਾਲ ਲਿਫ਼ਟਿੰਗ ‘ਤੇ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਮੰਡੀਆਂ ਵਿੱਚ ਕੋਵਿਡ-19 ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਤਾਂ ਜੋ ਇਸ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ‘ਤੇ ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲਜ਼ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!