Punjab

ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ 695 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ–ਡਿਪਟੀ ਕਮਿਸ਼ਨਰ

ਅਦਾਇਗੀ ਕਰਨ ਵਿੱਚ ਪਨਗ੍ਰੇਨ ਮੋਹਰੀ, 211 ਕਰੋੜ ਰੁਪਏ ਦਾ ਕੀਤਾ ਭੁਗਤਾਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਚਾਲੂ ਖ਼ਰੀਦ ਸੀਜ਼ਨ ਦੌਰਾਨ ਫ਼ਸਲ ਦੀ ਤੁਰੰਤ ਖਰੀਦ ਤੇ ਲਿਫ਼ਟਿੰਗ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 695.27 ਕਰੋੜ ਰੁਪਏ ਦੀ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ‘ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਅੱਗੇ ਦੱਸਿਆ ਕਿ ਅਦਾਇਗੀ ਕਰਨ ਦੇ ਮਾਮਲੇ ਵਿੱਚ ਪਨਗ੍ਰੇਨ ਸੂਬਾਈ ਖਰੀਦ ਏਜੰਸੀਆਂ ਵਿੱਚ ਸਭ ਤੋਂ ਮੋਹਰੀ ਹੈ। ਜਿਸ ਵੱਲੋਂ 211.50 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਗਏ ਹਨ। ਜਦਕਿ ਮਾਰਕਫੈੱਡ ਵੱਲੋਂ 200.30, ਪਨਸਪ ਵੱਲੋਂ 165.62, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 97.31 ਅਤੇ ਐਫਸੀਆਈ ਵੱਲੋਂ 20.54 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ‘ਅਨਾਜ ਖ਼ਰੀਦ’ ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਵਿੱਚ ਮਦਦ ਕਰਨ ਲਈ ਅਨਾਜ ਮੰਡੀਆਂ ਵਿੱਚ ‘ਫਾਰਮਰ ਹੈਲਪ ਡੈਸਕ’ ਸਥਾਪਤ ਕੀਤੇ ਗਏ ਹਨ। ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ, ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਸੁਚਾਰੂ ਢੰਗ ਨਾਲ 85 ਫੀਸਦੀ ਅਦਾਇਗੀ ਯਕੀਨੀ ਬਣਾਉਣ ਵਿੱਚ ਸਫ਼ਲ ਰਿਹਾ ਹੈ, ‘ਤੇ ਬਾਕੀ ਰਹਿੰਦਾ ਭੁਗਤਾਨ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ‘ਤੇ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!