JalandharPunjab

ਕਮਿਸ਼ਨਰੇਟ ਪੁਲਿਸ ਨੇ ਕੁਝ ਹੀ ਘੰਟਿਆਂ ਦੇ ਅੰਦਰ ਬਿੱਲਾ ਕਲੋਨੀ ਵਿੱਚ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਲ ਦੋਵੇਂ ਮੁਲਜ਼ਮਾਂ ਦੀ ਕੀਤੀ ਪਛਾਣ, ਐਫਆਈਆਰ ਦਰਜ—ਡਿਪਟੀ ਕਮਿਸ਼ਨਰ ਪੁਲਿਸ

ਮਾਮਲੇ ਵਿੱਚ ਪਹਿਲਾਂ ਹੀ ਮਿਲ ਚੁੱਕੇ ਸਨ ਅਹਿਮ ਸੁਰਾਗ, ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ—ਡਿਪਟੀ ਕਮਿਸ਼ਨਰ ਪੁਲਿਸ

ਜਲੰਧਰ, 10 ਅਗਸਤ (ਅਮਰਜੀਤ ਸਿੰਘ ਲਵਲਾ)

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਘਾਹ ਮੰਡੀ ਚੌਕ ਨੇੜੇ ਬਿੱਲਾ ਕਲੋਨੀ ਵਿੱਚ ਫਾਇਰਿੰਗ ਦੀ ਘਟਨਾ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਘਟਨਾ ਵਿੱਚ ਸ਼ਾਮਲ ਦੋਵੇਂ ਮੁਲਜ਼ਮਾਂ ਦੀ ਸਫ਼ਲਤਾਪੂਰਵਕ ਪਛਾਣ ਕਰਕੇ ਉਨ੍ਹਾਂ ਖਿਲਾਫ਼ ਐਫਆਈਆਰ ਦਰਜ ਕਰ ਲਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਪਛਾਣ ਬਸਤੀ ਬਾਵਾ ਖੇਲ ਦੇ ਮਾਨਿਕ ਬੱਬਰ ਅਤੇ ਅਭਿਮੰਨਿਯੂ ਵਜੋਂ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਦੇ ਅਨੁਸਾਰ ਇਸ ਘਟਨਾ ਪਿੱਛੇ ਦਾ ਕਾਰਨ ਸ਼ਿਕਾਇਤਕਰਤਾ ਖਿਲਾਫ਼ ਨਿੱਜੀ ਰੰਜਿਸ਼ ਹੋਣਾ ਪਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਪੁਲਿਸ ਨੇ ਅੱਗੇ ਦੱਸਿਆ ਕਿ ਜਾਣਕਾਰੀ ਅਨੁਸਾਰ ਬਿੱਲਾ ਕਲੋਨੀ ਵਿੱਚ ਸਵੇਰੇ 5 ਵਜੇ ਗੋਲੀਬਾਰੀ ਦੀ ਘਟਨਾ ਵਾਪਰੀ ਜਦੋਂ 2 ਐਕਟਿਵਾ ਸਵਾਰ ਨੌਜਵਾਨ ਇਕ ਘਰ ‘ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਂਚ ਅਨੁਸਾਰ ਮਾਨਿਕ ਬੱਬਰ ਦੇ ਹਰੀਸ਼ ਦੀ ਭੈਣ ਨਾਲ ਨਜ਼ਦੀਕੀ ਸਬੰਧ ਸਨ ਅਤੇ ਹਾਲ ਹੀ ਵਿੱਚ ਹੋਏ ਘਟਨਾਕ੍ਰਮ ਦੌਰਾਨ ਦੋਵਾਂ ਦੇ ਰਿਸ਼ਤੇ ਵਿੱਚ ਖਟਾਸ ਆ ਗਈ ਸੀ, ਜਿਸ ਕਾਰਨ ਇਹ ਘਟਨਾ ਵਾਪਰੀ।
ਡਿਪਟੀ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਕਿਉਂਕਿ ਪੁਲਿਸ ਨੂੰ ਮੁਲਜ਼ਮਾਂ ਦੇ ਟਿਕਾਣੇ ਦੇ ਸੰਬੰਧ ਵਿੱਚ ਅਹਿਮ ਸੁਰਾਗ ਮਿਲੇ ਹਨ। ਦੋਵਾਂ ਖਿਲਾਫ਼ ਥਾਣਾ ਭਾਰਗੋ ਕੈਂਪ ਵਿੱਚ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!