JalandharPunjab

ਕਮਿਸ਼ਨਰੇਟ ਪੁਲਿਸ ਵਲੋਂ ਸੁਖਮੀਤ ਡਿਪਟੀ ਕੇਸ ’ਚ ਜੇਲ੍ਹ ਵਿਚ ਬੰਦ ਅਪਰਾਧੀਆਂ ਨੂੰ ਲਿਆ ਜਾਵੇਗਾ ਪ੍ਰੋਡਕਸ਼ਨ ਵਾਰੰਟ ’ਤੇ–ਡਿਪਟੀ ਕਮਿਸ਼ਨਰ ਪੁਲਿਸ

ਹੈਪੀ ਸੰਧੂ ਕੇਸ ’ਚ ਮੁਲਜ਼ਮਾਂ ਨੂੰ ਗੁਰਦਾਸਪੁਰ ’ਚ ਫੜਨ ਲਈ ਪੁਲਿਸ ਟੀਮਾਂ ਰਵਾਨਾ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਕਮਿਸ਼ਨਰੇਟ ਪੁਲਿਸ ਵਲੋਂ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਪੁਛਗਿੱਛ ਲਈ ਜੇਲ੍ਹ ਵਿੱਚ ਬੰਦ ਅਪਰਾਧੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।
ਇਕ ਵੀਡੀਓ ਸੰਦੇਸ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਜੇਲ੍ਹ ਵਿੱਚ ਬੰਦ ਅਪਰਾਧੀਆਂ ਜਿਨਾਂ ’ਤੇ ਸ਼ੱਕ ਹੈ ਕਿ ਉਨਾਂ ਦੀ ਜੇਲ੍ਹ ਵਿੱਚ ਮ੍ਰਿਤਕ ਨਾਲ ਦੁਸ਼ਮਣੀ ਸੀ ਨੂੰ ਲਿਆਂਦਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨਾਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਪੁਲਿਸ ਵਲੋਂ ਉਨਾਂ ਨੁੂੰ ਕਪੂਰਥਲਾ ਜੇਲ੍ਹ ਵਿਚੋਂ ਇਕ ਦਿਨ ਲਈ ਲਿਆਂਦਾ ਜਾਵੇਗਾ।
ਇਸੇ ਤਰ੍ਹਾਂ ਉਨਾ ਦੱਸਿਆ ਕਿ ਹੈਪੀ ਸੰਧੂ ਕੇਸ ਵਿੱਚ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਨੁੂੰ ਗੁਰਦਾਸਪੁਰ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ 4 ਮੁਲਜ਼ਮ ਹਰਮਨਜੀਤ, ਮੋਹਿਤ ਸ਼ਿਵ ਨਗਰ, ਦਵਿੰਦਰ ਸਿੰਘ ਅਤੇ ਇਕ ਹੋਰ ਸ੍ਰੀ ਹਰਗੋਬਿੰਦਪੁਰ ਜੋ ਕਿ ਮੌਕੇ ’ਤੇ ਮੌਜੂਦ ਸਨ ਨੂੰ ਕੇਸ ਵਿੱਚ ਦਰਜ ਕੀਤਾ ਗਿਆ ਹੈ ਅਤੇ ਟੀਮਾਂ ਵਲੋਂ ਜਲਦੀ ਹੀ ਉਨਾਂ ਨੂੰ ਫੜ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿਛੇ ਭੇਜਿਆ ਜਾਵੇਗਾ ਕਿਉਂਕਿ ਅੰਤਰ ਜ਼ਿਲ੍ਹਾ ਟੀਮਾਂ ਵਲੋਂ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!