ActionJalandharPunjab

ਕਮਿਸ਼ਨਰੇਟ ਪੁਲਿਸ ਵੱਲੋਂ ਵੱਖ-ਵੱਖ ਜੁਰਮਾਂ ‘ਚ ਸ਼ਾਮਲ 2 ਭਰਾਵਾਂ ਸਮੇਤ 5 ਮੁਲਜ਼ਮ ਕਾਬੂ

6.50 ਲੱਖ ਰੁਪਏ ਡਰੱਗ ਮਨੀ, ਪਿਸਤੌਲ, ਜ਼ਿੰਦਾ ਕਾਰਤੂਸ, ਹੈਰੋਇਨ ‘ਤੇ 3 ਕਾਰਾਂ ਬਰਾਮਦ
ਜਲੰਧਰ ਗਲੋਬਲ ਆਜਤੱਕ
ਕਮਿਸ਼ਨਰੇਟ ਪੁਲਿਸ ਵੱਲੋਂ ਭੈੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਜੁਰਮਾਂ ‘ਚ ਸ਼ਾਮਲ 2 ਭਰਾਵਾਂ ਸਮੇਤ 5 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲ਼ੋਂ 6.50 ਲੱਖ ਰੁਪਏ ਡਰੱਗ ਮਨੀ ਤੋਂ ਇਲਾਵਾ 32 ਬੋਰ ਦੇ 4 ਪਿਸਤੌਲ, 6 ਮੈਗਜ਼ੀਨ, 32 ਜ਼ਿੰਦਾ ਕਾਰਤੂਸ, 103 ਗ੍ਰਾਮ ਹੈਰੋਇਨ, 550 ਗ੍ਰਾਮ ਨਸ਼ੀਲਾ ਪਾਊਡਰ, ਤਿੰਨ ਕਾਰਾਂ ‘ਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਮੁਲਜ਼ਮਾਂ ਦੀ ਪਛਾਣ ਸੰਨੀ, ਉਸ ਦੇ ਭਰਾ ਸਮਾਈਲ, ਲਵ ਕੁਮਾਰ ਤਿੰਨੇ ਵਾਸੀ ਪ੍ਰੀਤ ਨਗਰ ਬਸਤੀ ਭੂਰੇ ਖਾਨ, ਦਿਵਾਂਸ਼ ਵਾਸੀ ਸੋਢਲ ਨਗਰ ਅਤੇ ਹੈਪੀ ਵਾਸੀ ਸੰਤ ਨਗਰ ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਜਿਨ੍ਹਾਂ ਨਾਲ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ, ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੀਆਈਏ ਸਟਾਫ਼-2 ਦੀ ਪੁਲਿਸ ਪਾਰਟੀ ਵੱਲੋਂ ਲਾਡੋਵਾਲੀ ਰੋਡ ਟੀ-ਪੁਆਇੰਟ ‘ਤੇ ਨਾਕਾ ਲਗਾ ਕੇ ਚਿੱਟੇ ਰੰਗ ਦੀ ਸਵਿਫ਼ਟ ਡਿਜ਼ਾਇਰ ਪੀਬੀ-08-ਈ-ਡਬਲਯੂ-8657 ਨੂੰ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੇ ਕਾਰ ਸਵਾਰਾਂ ਦੀ ਤਲਾਸ਼ੀ ਲਈ ਅਤੇ ਕਾਰ ਵਿੱਚੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲਿਸ ਪਾਰਟੀ ਵੱਲੋਂ ਦੋ ਹੋਰ ਕਾਰਾਂ ਬਰਾਮਦ ਕੀਤੀਆਂ ਗਈਆਂ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੰਨੀ ਅਤੇ ਸਮਾਈਲ ਅਮਨ-ਫਤਿਹ ਗਿਰੋਹ ਦੇ ਮੈਂਬਰ ਹਨ ਅਤੇ ਪਿਛਲੇ ਕੁਝ ਸਾਲਾਂ ਤੋਂ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਸਰਗਰਮ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੁਨਿਆਰੇ ਨੂੰ ਲੁੱਟਣ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਤੇ ਜਲੰਧਰ ਦੇ ਵੱਖ-ਵੱਖ ਥਾਣਿਆਂ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖਿਲਾਫ਼ ਐਨਡੀਪੀਐਸ. ਐਕਟ ਦੀਆਂ ਧਾਰਾਵਾਂ 21, 22 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਇਨ੍ਹਾਂ ਤੋਂ ਹੋਰ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!