JalandharPunjab

ਕਮਿਸ਼ਨਰੇਟ ਪੁਲਿਸ ਨੇ 72 ਘੰਟਿਆਂ ‘ਚ ਸੁਲਝਾਈ ਕਾਰ ਖੋਹਣ ਦੀ ਵਾਰਦਾਤ, ਤੇਜ਼ਧਾਰ ਹਥਿਆਰਾਂ ਸਮੇਤ 5 ਕਾਬੂ

ਕਮਿਸ਼ਨਰੇਟ ਪੁਲਿਸ ਵੱਲੋਂ ਤੇਜ਼ਧਾਰ ਹਥਿਆਰਾਂ ਸਮੇਤ 5 ਕਾਬੂ
ਜਲੰਧਰ ਗਲੋਬਲ ਆਜਤੱਕ
ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋਆਬਾ ਚੌਂਕ ਤੋਂ ਬੰਦੂਕ ਦੀ ਨੋਕ ‘ਤੇ ਕਾਰ ਖੋਹਣ ਦੀ ਵਾਰਦਾਤ ਨੂੰ 72 ਘੰਟਿਆਂ ਵਿੱਚ ਸੁਲਝਾ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ 27-28 ਮਈ ਦੀ ਸ਼ਾਮ ਨੂੰ ਦੋਆਬਾ ਚੌਕ ਤੋਂ ਸਬਵੇਅ ਨੇੜੇ ਸਵਿਫਟ ਡਿਜ਼ਾਇਰ ਕਾਰ ਨੰਬਰ ਪੀਬੀ-08 ਡੀਜੇ 4789 ‘ਤੇ ਬੰਦੂਕ ਦੀ ਨੋਕ ‘ਤੇ ਗੋਲੀ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਜਸਕਿਰਨ ਸਿੰਘ ਤੇਜਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕਾਰ ਖੋਹਣ ਤੋਂ ਬਾਅਦ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਕਾਰ ਡਿਵਾਈਡਰ ਨਾਲ ਟਕਰਾ ਕੇ ਕਾਰ ਨੂੰ ਉੱਥੇ ਹੀ ਛੱਡ ਕੇ ਭੱਜ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕਾਰ ਖੋਹਣ ਸਬੰਧੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਹੋਰ ਵੀ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੋਹੀ ਗਈ ਕਾਰ ਦੇ ਨਾਲ-ਨਾਲ ਮੁਲਜ਼ਮਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਕੀਤੇ ਗਏ। ਪੁਲਿਸ ਕਮਿਸ਼ਨਰ ਨੇ ਸੀਆਈਏ ਇੰਚਾਰਜ ਸੁਖਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਾਮਲੇ ਨੂੰ 72 ਘੰਟਿਆਂ ਵਿੱਚ ਸੁਲਝਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਕ ਸੂਚਨਾ ‘ਤੇ 6 ਦੋਸ਼ੀਆਂ ਕਰਨ ਪੁੱਤਰ ਰਾਮ ਪਾਲ, ਸੌਰਭ ਪੁੱਤਰ ਸੁਰਿੰਦਰ ਪਾਲ, ਰਾਜਪਾਲ ਪੁੱਤਰ ਬਲਵਿੰਦਰ ਸਿੰਘ, ਅਤੁਲ ਪੁੱਤਰ ਰਾਜ ਕੁਮਾਰ, ਮੋਹਿਤ ਸਿੱਕਾ ਪੁੱਤਰ ਜੋਗਿੰਦਰ ਪਾਲ ਅਤੇ ਅੰਕਿਤ ਪੁੱਤਰ ਰਜਿੰਦਰ ਕੁਮਾਰ ਦੀ ਪਛਾਣ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਿਸ ਪੁਲਿਸ ਟੀਮ ਨੇ ਇਸ ਕੇਸ ਨੂੰ ਉਲਝਾਇਆ ਹੈ, ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!