ActionJalandharPunjab

ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰ ਸਾਥੀ ਸਮੇਤ ਕਾਬੂ 330 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਸ਼ਹਿਰ ’ਚ ਨਸ਼ੀਲੇ ਪਦਾਰਥਾਂ 'ਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ਚੇਨ ਨੂੰ ਤੋੜਨ ’ਚ ਸਹਾਈ ਸਿੱਧ ਹੋਵੇਗੀ ਗ੍ਰਿਫਤਾਰੀ---ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ

*ਜਲੰਧਰ ਸ਼ਹਿਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦੀ ਵਚਨਬੱਧਤਾ ਵੀ ਦੁਹਰਾਈ*
ਜਲੰਧਰ *ਗਲੋਬਲ ਆਜਤੱਕ*
ਸ਼ਹਿਰ ‘ਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ‘ਤੇ ਸ਼ਿਕੰਜਾ ਕੱਸਦਿਆਂ ਕਮਿਸ਼ਨਰੇਟ ਪੁਲਿਸ ਵੱਲੋਂ ਮੰਗਲਵਾਰ ਨੂੰ ਇਕ ਨਸ਼ਾ ਤਸਕਰ, ਜਿਸ ‘ਤੇ ਜਲੰਧਰ ਸ਼ਹਿਰ ਦੇ ਵੱਖ-ਵੱਖ ਥਾਣਿਆਂ ‘ਚ ਐਕਸਾਈਜ਼ ਅਤੇ ਐੱਨਡੀਪੀਐੱਸ ਐਕਟ ਤਹਿਤ 28 ਅਪਰਾਧਿਕ ਮਾਮਲੇ ਦਰਜ ਹਨ, ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਸੀਆਈਏ-1 ਅਤੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀਆਂ ਸਾਂਝੀਆਂ ਟੀਮਾਂ ਵੱਲੋਂ ਅਰਵਿੰਦਰ ਕੁਮਾਰ ਉਰਫ਼ ਸੋਨੂੰ ਠੁੱਠਾ ਵਿਰੁੱਧ ਅਦਾਲਤ ਤੋਂ ਸਰਚ ਵਾਰੰਟ ਲੈ ਕੇ ਅਮਨ ਨਗਰ ਜਲੰਧਰ ਸਥਿਤ ਉਸ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਸਟੋਰ ਚੋਂ ਇੱਕ ਸ਼ੂ ਰੈਕ ਵਿੱਚੋਂ ਇੱਕ ਪਲਾਸਟਿਕ ਦਾ ਪੈਕਟ, ਜਿਸ ਵਿੱਚ 330 ਗ੍ਰਾਮ ਨਸ਼ੀਲਾ ਪਦਾਰਥ ਸੀ, ਬਰਾਮਦ ਕੀਤਾ, ਜਿਸ ਤੋਂ ਬਾਅਦ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ  ਆਬਕਾਰੀ ਐਕਟ, ਐਨਡੀਪੀਐਸ ਐਕਟ ‘ਤੇ ਆਈਪੀਸੀ. ਤਹਿਤ 28 ਅਪਰਾਧਿਕ ਦੀਆਂ ਧਰਾਵਾਂ ਕੇਸ ਦਰਜ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ, ਜਿਨ੍ਹਾਂ ਨਾਲ ਡੀਸੀਪੀ ਜਸਕਿਰਨ ਸਿੰਘ ਤੇਜਾ ਵੀ ਮੌਜੂਦ ਸਨ, ਨੇ ਦੱਸਿਆ ਕਿ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਸਾਥੀ ਮਨੀਸ਼ ਕੁਮਾਰ ਦੀ ਮਦਦ ਨਾਲ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇ ਰਿਹਾ ਸੀ, ਮਨੀਸ਼ ਨੂੰ ਵੀ ਪੁਲਿਸ ਟੀਮਾਂ ਵੱਲੋਂ ਕਾਬੂ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਨਾਲ ਇਸ ਖੇਤਰ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ਲਾਈਨ ਬੰਦ ਹੋ ਜਾਵੇਗੀ, ਜਿਸ ਨਾਲ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਵੇਗੀ।
ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਅਜਿਹੇ ਹਿਸਟਰੀਸ਼ੀਟਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਏਡੀਸੀਪੀ ਗੁਰਬਾਜ ਸਿੰਘ ਤੇ ਹੋਰ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!