JalandharPunjab

ਕਰੁਣਾ ਰਾਜੂ ਵੱਲੋਂ ਨੌਜਵਾਨਾਂ ਨੂੰ ਬਾਬਾ ਸਾਹਿਬ ਦੀ ਸੋਚ ਨਾਲ ਜੁੜ ਕੇ ਆਦਰਸ਼ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾਉਣ ਦਾ ਸੱਦਾ

*ਡਾ. ਬੀਆਰ ਅੰਬੇਡਕਰ ਵੱਲੋਂ ਦਿੱਤੇ ਬਰਾਬਰੀ ‘ਤੇ ਆਜ਼ਾਦੀ ਦੇ ਸਿਧਾਂਤਾਂ ‘ਤੇ ਚੱਲ ਕੇ ਦੇਸ਼ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਿਹਾ*
ਜਲੰਧਰ *ਗਲੋਬਲ ਆਜਤੱਕ*
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਅੱਜ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੀ ਸੋਚ ਨਾਲ ਜੁੜ ਕੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸਥਾਨਕ ਅੰਬੇਡਕਰ ਭਵਨ ਵਿਖੇ ਅੰਬੇਡਕਰਾਈਟ ਲੀਗਲ ਫੋਰਮ, ਜਲੰਧਰ ਵੱਲੋਂ ਡਾ. ਬੀਆਰ ਅੰਬੇਡਕਰ ਦੇ 131ਵੇਂ ਜਨਮ ਦਿਵਸ ਮੌਕੇ ਕਰਵਾਈ ਗਈ “ਇੰਟਲੈਕਚੂਅਲਜ਼ ਮੀਟ” ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਬਾਬਾ ਸਾਹਿਬ ਦੀ ਮਹਾਨ ਸ਼ਖਸੀਅਤ, ਸੰਘਰਸ਼ ਅਤੇ ਫਲਸਫੇ ’ਤੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਡਾ. ਬੀਆਰ ਅੰਬੇਡਕਰ ਵੱਲੋਂ ਦਿੱਤੇ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ’ਤੇ ਚੱਲ ਕੇ ਦੇਸ਼ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਉਸਾਰੂ ਯੋਗਦਾਨ ਪਾਉਣ ਲਈ ਕਿਹਾ।
ਡਾ. ਰਾਜੂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਨੀਂਹ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਸਦਕਾ ਸਮਾਜ ਦੇ ਕਮਜ਼ੋਰ, ਪੱਛੜੇ ਅਤੇ ਦੱਬੇ ਕੁਚਲੇ ਲੋਕਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਅਜੋਕੇ ਭਾਰਤ ਦੇ ਨਿਰਮਾਣ ਵਿੱਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਡਾ. ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਸਮਾਜ ਸੁਧਾਰਕ ਅਤੇ ਉੱਘੀ ਸ਼ਖਸੀਅਤ ਦੱਸਦਿਆਂ ਡਾ.ਐਸ ਕਰੁਣਾ ਰਾਜੂ ਨੇ ਕਿਹਾ ਕਿ ਦੱਬੇ-ਕੁਚਲੇ ‘ਤੇ ਕਮਜ਼ੋਰ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਉਨ੍ਹਾਂ ਵੱਲੋਂ ਕੀਤਾ ਗਿਆ ਸੰਘਰਸ਼ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਇਸ ਮੌਕੇ ਬੁੱਧੀਜੀਵੀ ਵਰਗ ਨੂੰ ਅਜਿਹਾ ਰੋਡ ਮੈਪ ਤਿਆਰ ਕਰਨ ਲਈ ਕਿਹਾ, ਜਿਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਡਾ. ਬੀਆਰ ਅੰਬੇਡਕਰ ਦੇ ਨਕਸ਼-ਏ-ਕਦਮ ’ਤੇ ਚੱਲਦਿਆਂ ਰਾਸ਼ਟਰ ਨਿਰਮਾਣ ਵਿੱਚ ਉਸਾਰੂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਲੰਧਰ ਅਮਰਜੀਤ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਜਸਬੀਰ ਸਿੰਘ, ਐਸਡੀਐਮ ਬਲਬੀਰ ਰਾਜ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਇਸ ਤੋਂ ਪਹਿਲਾਂ ਸਕੱਤਰ ਬਾਰ ਐਸੋਸੀਏਸ਼ਨ ਐਚਡੀ ਕੋਹਲੀ, ਰਜਿੰਦਰ ਕੁਮਾਰ ਬੋਪਾਰਾਏ, ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਰਿੰਦਰ ਸਿੰਘ, ਡਾ. ਗੁਰਮੇਲ ਸਿੰਘ, ਐਡਵੋਕੇਟ ਸਤਪਾਲ ਬਿਰਦੀ, ਜਸਵੰਤ ਰਾਏ, ਪਵਨ ਬੈਂਸ, ਐਡਵੋਕੇਟ ਬਲਵਿੰਦਰ ਕੁਮਾਰ, ਐਡਵੋਕੇਟ ਵਿਵੇਕ ਜੋਸ਼ੀ ਰਣਜੀਤ ਸਿੰਘ, ਸੰਜੀਵ ਭੌਰਾ, ਅੰਜਲੀ ਵਿਰਦੀ, ਦਰਸ਼ਨ ਸਿੰਘ ਤੇ ਹੋਰ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਉਪਰੰਤ ਫੋਰਮ ਦੇ ਪ੍ਰਧਾਨ ਐਡਵੋਕੇਟ ਪ੍ਰਿਤਪਾਲ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕਰਨ ’ਤੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਦਾ ਧੰਨਵਾਦ ਕਰਦਿਆਂ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਅਤੇ ਨੌਜਵਾਨਾਂ ਪੀੜ੍ਹੀ ਤੱਕ ਉਨ੍ਹਾਂ ਦੀ ਸੋਚ ਪਹੁੰਚਾਉਣ ਦਾ ਭਰੋਸਾ ਦਿਵਾਇਆ। ਇਸ ਦੌਰਾਨ ਮੁੱਖ ਮਹਿਮਾਨ ਸਮੇਤ ਹੋਰ ਸ਼ਖਸੀਅਤਾਂ ਦਾ ਫੋਰਮ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦਾ ਸਥਾਨਕ ਸਰਕਟ ਹਾਊਸ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਵੱਲੋਂ ਸਵਾਗਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ, ਚੋਣ ਤਹਿਸੀਲ ਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!