
ਕਾਂਗਰਸ ‘ਚ ਉੱਠਿਆ ਭਗਵੰਤ ਦਾ ਤੂਫ਼ਾਨ ਨਹੀਂ ਹੋ ਰਿਹਾ ਸ਼ਾਂਤ
ਨਵਜੋਤ ਸਿੰਘ ਸਿੱਧੂ ਨੇ ਕਿਹਾ; ਦਿੱਲੀ ਚੱਲੋ, ਰਾਵਤ ਕਲੇਸ਼ ਤੋਂ ਦੂਰ
ਚੰਡੀਗੜ੍ਹ/ਜਲੰਧਰ (ਗਲੋਬਲ ਆਜਤੱਕ ਬਿਊਰੋ)
ਪੰਜਾਬ ਕਾਂਗਰਸ ‘ਚ ਭਾਗਵਤ ਦਾ ਤੂਫ਼ਾਨ ਸ਼ਾਂਤ ਨਹੀਂ ਹੋ ਰਿਹਾ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਜਿੱਥੇ ਖ਼ੁਦ ਨੂੰ ਸਭ ਤੋਂ ਦੂਰ ਕਰ ਲਿਆ ਹੈ। ਉੱਥੇ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਇਕ ਵਾਰ ਫਿਰ ਟਵੀਟ ਕਰ ਕੇ ਵਿਧਾਇਕ ਅਤੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਚੱਲ ਰਹੀ ਲੜਾਈ ਬਾਰੇ ਦਿੱਲੀ ਹਾਈ ਕਮਾਂਡ ਨੂੰ ਜਾਣਕਾਰੀ ਦੇਣ ਦੀ ਸਲਾਹ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੋਵਿਡ ਦੌਰਾਨ ਮੌਕਾਪ੍ਰਸਤੀ ਦੀ ਰਾਜਨੀਤੀ ਕਰਨ ਵਾਲੇ ਆਗੂਆਂ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਵੀਰਵਾਰ ਨੂੰ ਪਾਰਟੀ ਦੇ ਸੰਗਠਨ ਇੰਚਾਰਜ ਕੇਸੀ ਵੇਣੂਗੋਪਾਲ ਨਾਲ ਗੱਲਬਾਤ ਕਰ ਕੇ ਪੂਰੇ ਘਟਨਾਕ੍ਰਮ ਤੋਂ ਜਾਣੂ ਕਰਵਾ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਚੱਲ ਰਹੀ ਖਿੱਚੋਤਾਣ ‘ਤੇ ਪਾਰਟੀ ਆਗੂਆਂ ਦੀ ਭੂਮਿਕਾ ਬਾਰੇ ਦੱਸਿਆ ਜਾਖੜ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ 45 ਦਿਨਾਂ ਦਾ ਨੋਟਿਸ ਦੇਣ ਦੇ ਵਾਰ-ਵਾਰ ਭੜਕਾਊ ਬਿਆਨ ਦੇਣ ਬਾਰੇ ਜਾਣਕਾਰੀ ਦਿੱਤੀ। ਜਾਖੜ ਮੁਤਾਬਕ ਆਗੂਆਂ ‘ਚ ਚੱਲ ਰਹੀ ਲੜਾਈ ਮੰਤਰੀਅਾ, ਵਿਧਾਇਕ, ‘ਤੇ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਬਾਜਵਾ ਵੱਲੋਂ ਕੋਰੋਨਾ ਮੌਕੇ ਮੌਕਾਪ੍ਰਸਤੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਕਾਂਗਰਸੀ ਆਗੂਆਂ ਦੀ ਚਿੰਤਾ ਜ਼ਰੂਰ ਵਧੀ ਹੈ। ਪਰ ਪੰਜਾਬ ਸਰਕਾਰ ‘ਤੇ ਕਾਂਗਰਸ ਪਾਰਟੀ ਇਸ ਮੁੱਦੇ ‘ਤੇ ਪੂਰੀ ਗੰਭੀਰ ਹੈ, ‘ਤੇ ਲੋਕਾਂ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਕੁਝ ਵਿਅਕਤੀ ਅਜਿਹਾ ਵਿਵਹਾਰ ਕਰ ਰਹੇ ਹਨ, ਜਿਸ ਨੂੰ ਜਾਇਜ਼ ਨਹੀਂ ਕਿਹਾ ਜਾ ਸਕਦਾ, ਭਾਵੇਂ ਜਾਖੜ ਨੇ ਆਪਣੇ ਬਿਆਨ ਵਿਚ ਕਿਸੇ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਦਾ ਸਿੱਧਾ ਨਿਸ਼ਾਨਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ‘ਤੇ ਹੈ।
ਦੂਜੇ ਪਾਸੇ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਆਪਣੇ ਆਪ ਨੂੰ ਪੰਜਾਬ ਕਾਂਗਰਸ ਦੇ ਇਸ ਕਾਟੋ ਕਲੇਸ਼ ਤੋਂ ਵੱਖ ਕਰ ਲਿਆ ਹੈ, ਰਾਵਤ ਨੇ ਕਾਂਗਰਸੀਆਂ ‘ਚ ਪੈਦਾ ਹੋਈ ਕੁੜੱਤਣ ਵਿਰੁੱਧ ਤੋਂ ਦੂਰ ਰਹਿਣ ਦਾ ਕਾਰਨ ਬੀਮਾਰ ਹੋਣਾ ਦੱਸਿਆ ਹੈ, ਰਾਵਤ ਮੁਤਾਬਕ ਕੋਵਿਡ ਵਿਚੋਂ ਉੱਭਰਨ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਠੀਕ ਨਹੀਂ ਹੈ। ਜਿਸ ਕਾਰਨ ਬੋਲਣ ਵਿਚ ਦਿੱਕਤ ਆ ਰਹੀ ਹੈ, ਹਰੀਸ਼ ਰਾਵਤ ਨੇ ਨਵਜੋਤ ਸਿੱਧੂ ‘ਤੇ ਕੈਪਟਨ ਅਮਰਿੰਦਰ ਸਿੰਘ ਵਿੱਚ ਨੇੜਤਾ ਵਧਾਉਣ ਦੇ ਬਹੁਤ ਯਤਨ ਕੀਤੇ ਪਰ ਦੋਵਾਂ ਆਗੂਆਂ ਦੀ ਕੁੜੱਤਣ ਘੱਟ ਨਹੀਂ ਰਹੀ। ਸੂਤਰਾਂ ਮੁਤਾਬਕ ਵੱਡੇ ਆਗੂ ਵਿਚਾਲੇ ਪੈਦਾ ਹੋਏ ਮੱਤਭੇਦਾਂ ਕਾਰਨ ਹੀ ਹਰੀਸ਼ ਰਾਵਤ ਨੇ ਖੁਦ ਨੂੰ ਇਸ ਸਭ ਤੋਂ ਵੱਖ ਕਰ ਲਿਆ ਹੈ। ਇਸ ਦਰਮਿਆਨ ਨਵਜੋਤ ਸਿੱਧੂ ਨੇ ਟਵੀਟ ਕਰਕੇ 2019 ਵਿਚ ਬਠਿੰਡਾ ਰੈਲੀ ਦਾ ਵੀਡਿਓ ਕਲਿੱਪ ਜਨਤਕ ਕੀਤਾ ਹੈ, ਜਿਸ ਵਿਚ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ਤੇ ਰਾਜਨੀਤੀ ਤੋਂ ਸੰਨਿਆਸ ਲੈਣ ਦੀ ਗੱਲ ਕਰ ਰਹੇ ਹਨ।
*ਜਾਖੜ ਨੇ ਬਾਗ਼ੀਆਂ ਖ਼ਿਲਾਫ਼ ਲਿਖਿਆ ਸੀ ਸੋਨੀਆ ਨੂੰ ਪੱਤਰ*
ਪਿਛਲੇ ਸਾਲ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਝੇ ਵਿੱਚ 134 ਵਿਅਕਤੀਆਂ ਦੀ ਮੌਤ ਹੋਣ ਤੇ ਪ੍ਰਤਾਪ ਸਿੰਘ ਬਾਜਵਾ, ‘ਤੇ ਸ਼ਮਸ਼ੇਰ ਸਿੰਘ ਦੂਲੋ, ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ, ਤਾਂ ਉਦੋਂ ਵੀ ਸੁਨੀਲ ਜਾਖੜ ਨੇ ਇਨ੍ਹਾਂ ਆਗੂਅਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ।



