JalandharPoliticalPunjab

ਕਾਂਗਰਸ ਦੀ ਡੁੱਬਦੀ ਬੇੜੀ ‘ਚੋਂ ਆਪਨੇ ਆਪ ਨੂੰ ਬਚਾਉਣ ਲਈ ਉਹਨਾਂ ਦਾ ਹਰ ਆਗੂ ਕਰ ਰਿਹਾ ਯਤਨ—ਜੀਵਨ ਗੁਪਤਾ

2022 ਦਾ ਆਮ ਬਜਟ ਗਰੀਬਾਂ, ਨੌਜਵਾਨਾਂ ਅਤੇ ਮੱਧ ਵਰਗ ਲਈ, ਸਰਹੱਦੀ ਪਿੰਡਾਂ ਲਈ ਬਿਜਲੀ, ਪਾਣੀ, ਸੜਕ ਆਦਿ ਸਹੂਲਤਾਂ ‘ਤੇ ਵਿਸ਼ੇਸ਼ ਧਿਆਨ—ਜੀਵਨ ਗੁਪਤਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਾਂਗਰਸ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਇਹ ਸਭ ਕੁਝ ਜਨਤਾ ਨੂੰ ਮੂਰਖ ਬਣਾਉਣ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸਿਰਫ਼ ਗਾਂਧੀ ਪਰਿਵਾਰ ਹੀ ਸੱਤਾ ਅਤੇ ਫ਼ੈਸਲੇ ਚੱਲਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਚੰਨੀ ਵੀ ਮਹਿਜ਼ ਕਠਪੁਤਲੀ ਤੋਂ ਵੱਧ ਕੁਝ ਨਹੀਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਝਾਖੜ ਨੇ ਵੀ ਪ੍ਰਚਾਰ ਦੌਰਾਨ ਜਨ ਸਭਾ ‘ਚ ਇਸ ਗੱਲ ਦਾ ਸਪੱਸ਼ਟੀਕਰਨ ਦਿੱਤਾ ਹੈ ਕਿ ਕਿਸ ਤਰ੍ਹਾਂ ਕਾਂਗਰਸ ਨੇ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਚਾਲ ਖੇਡੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਬੇੜੀ ਡੁੱਬ ਰਹੀ ਹੈ ਅਤੇ ਇਸ ਦੇ ਆਗੂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਜੀਵਨ ਗੁਪਤਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਮ ਬਜਟ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦੀ ਦੇ 75ਵੇਂ ਸਾਲ ‘ਚ 100 ਸਾਲਾਂ ‘ਚ ਸਭ ਤੋਂ ਵੱਡੀ ਮਹਾਮਾਰੀ ਪੂਰੀ ਦੁਨੀਆ ਲਈ ਚੁਣੌਤੀਆਂ ਲੈ ਕੇ ਆਈ ਹੈ। ਅੱਗੇ ਦੀ ਦੁਨੀਆ ਉਹੋ ਜਿਹੀ ਨਹੀਂ ਰਹੇਗੀ ਜਿਹੋ ਜਿਹੀ ਕੋਰੋਨਾ ਤੋਂ ਪਹਿਲਾਂ ਸੀ। ਭਾਰਤ ਪ੍ਰਤੀ ਦੁਨੀਆ ਦਾ ਨਜ਼ਰੀਆ ਬਦਲ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੁਣ ਭਾਰਤ ਬਹੁਤ ਮਜ਼ਬੂਤ ਹੋ ਗਿਆ ਹੈ। ਪ੍ਰਧਾਨ ਮੰਤਰੀ ਦੀ ਇਸ ਅਗਵਾਈ ਵਿੱਚ ਸਾਨੂੰ ਆਪਣੇ ਦੇਸ਼ ਨੂੰ ਤੇਜ਼ੀ ਨਾਲ ਅੱਗੇ ਵਧਾਨਾ ਹੋਵੇਗਾ। ਇਹ ਮੋਦੀ ਵਲੋਂ ਬਣਾਏ ਰਸਤੇ ‘ਤੇ ਚੱਲ ਕੇ ਨਵੇਂ ਮੌਕਿਆਂ ਅਤੇ ਸੰਕਲਪਾਂ ਨੂੰ ਸਿਧ ਕਰਨ ਦਾ ਸਮਾਂ ਹੈ। ਇਹ ਸਭ ਤੋਂ ਮਹੱਤਵਪੂਰਨ ਹੈ ਕਿ ਅਸੀਂ ਸਵੈ-ਨਿਰਭਰ ਬਣੀਏ ਅਤੇ ਆਧੁਨਿਕ ਭਾਰਤ ਨੂੰ ਉਸ ਆਤਮ-ਨਿਰਭਰਤਾ ਦੀ ਨੀਂਹ ‘ਤੇ ਬਣਾਇਆ ਜਾਵੇ। ਇਸ ਬਜਟ ਵਿੱਚ ਸਾਡੀ ਸਰਕਾਰ ਦਾ ਮੁੱਖ ਫੋਕਸ ਗਰੀਬ, ਮੱਧ ਵਰਗ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ‘ਤੇ ਰਿਹਾ ਹੈ। ਔਰਤਾਂ ਲਈ ਸਭ ਤੋਂ ਵੱਡੀ ਚੁਣੌਤੀ ਪਾਣੀ ਦੀ ਹੈ। ਜਲ-ਜੀਵਨ ਮਿਸ਼ਨ ‘ਤੇ ਕੰਮ ਕੀਤਾ ਜਾ ਰਿਹਾ ਹੈ। ਸਾਡੀ ਸਰਕਾਰ ਦੇ ਯਤਨਾਂ ਨਾਲ ਦੇਸ਼ ਦੇ 9 ਕਰੋੜ ਲੋਕਾਂ ਦੇ ਘਰਾਂ ਵਿੱਚ ਟੂਟੀਆਂ ਰਾਹੀਂ ਪਾਣੀ ਪਹੁੰਚਾਇਆ ਗਿਆ ਹੈ ਅਤੇ ਪਿਛਲੇ 2 ਸਾਲਾਂ ਵਿੱਚ 5 ਕਰੋੜ ਤੋਂ ਵੱਧ ਕੁਨੈਕਸ਼ਨ ਦਿੱਤੇ ਗਏ ਹਨ। ਇਸ ਸਾਲ 4 ਕਰੋੜ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦਿੱਤਾ ਜਾਵੇਗਾ। ਇਸ ਦਾ ਬਜਟ 40,000 ਕਰੋੜ ਤੋਂ ਵਧਾ ਕੇ 60,000 ਕਰੋੜ ਕਰ ਦਿੱਤਾ ਗਿਆ ਹੈ। ਇਸ ਬਜਟ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦਾ ਪ੍ਰਸਤਾਵ ਵੀ ਦਿੱਤਾ ਗਿਆ ਹੈ, ਜਿਸ ਨਾਲ ਕਈ ਸੂਬਿਆਂ ਦੀ ਤਸਵੀਰ ਅਤੇ ਕਿਸਮਤ ਬਦਲ ਜਾਵੇਗੀ। ਇਸ ਯੋਜਨਾ ਲਈ 44,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਰਹੱਦੀ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਬਿਜਲੀ, ਪਾਣੀ, ਸੜਕ ਆਦਿ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਹ ਪਿੰਡ ਸੈਰ ਸਪਾਟਾ ਸਥਾਨ ਵੀ ਬਣ ਸਕਦੇ ਹਨ। ਸਰਹੱਦੀ ਪਿੰਡਾਂ ਵਿੱਚ ਐਨਸੀਸੀ ਕੈਂਪ ਲਗਾਏ ਜਾਣਗੇ, ਤਾਂ ਜੋ ਇੱਥੋਂ ਦੇ ਬੱਚੇ ਰਾਸ਼ਟਰ ਦੀ ਰੱਖਿਆ ਵਿੱਚ ਜੁਟ ਸਕਣ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਆਪੋ-ਆਪਣੇ ਰਾਜਾਂ ਵਿੱਚ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਜੇਕਰ ਪੰਜਾਬ ਵਿੱਚ ਵੀ ਡਬਲ ਇੰਜਣ ਦੀ ਸਰਕਾਰ ਬਣ ਜਾਂਦੀ ਹੈ ਤਾਂ ਪੰਜਾਬ ਦੇ ਵਿਕਾਸ ਦੀ ਗੱਡੀ ਤੇਜ਼ ਰਫ਼ਤਾਰ ਨਾਲ ਸ਼ੁਰੂ ਕੀਤੀ ਜਾਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!