
ਸਿੱਧੂ ਕਰਨਗੇ ਰਾਹੁਲ ‘ਤੇ ਪ੍ਰਿਯੰਕਾ ਨਾਲ ਮੁਲਾਕਾਤ
ਚੰਡੀਗੜ੍ਹ/ਜਲੰਧਰ (ਗਲੋਬਲ ਆਜਤੱਕ ਬਿਊਰੋ)
ਕਾਂਗਰਸ ਦੇ ਕਾਟੋ-ਕਲੇਸ਼ ਦਰਮਿਆਨ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ‘ਤੇ ਪ੍ਰਿਯੰਕਾ ਗਾਂਧੀ ਵਡਾਰਾ ਨਾਲ ਮੁਲਾਕਾਤ ਕਰਨਗੇ।
29 ਜੂਨ ਮੰਗਲਵਾਰ ਨੂੰ ਹੋਣ ਵਾਲੀ ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕਾਂਗਰਸ ਦਾ ਇੱਕ ਵੱਡਾ ਵਰਗ ਕਾਂਗਰਸ ਦੇ ਕਾਟੋ-ਕਲੇਸ਼ ਦਾ ਮੁੱਖ ਸੂਤਰਧਾਰ ਨਵਜੋਤ ਸਿੰਘ ਸਿੱਧੂ ਨੂੰ ਦੱਸ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਕਿਸੇ ਆਖਰੀ ਫੈਸਲੇ ਤੋਂ ਪਹਿਲਾਂ ਸਿੱਧੂ ਦੇ ਗਿਲੇ ਸ਼ਿਕਵੇ ਵੀ ਜਾਨਣਾ ਚਾਹੁੰਦੇ ਹਨ। ਕੋਟਕਪੂਰਾ ਗੋਲੀ ਕਾਂਡ ‘ਚ ਐਸਆਈਟੀ ਦੀ ਰਿਪੋਰਟ ਨੂੰ ਖਾਰਜ ਕੀਤੇ ਜਾਣ ਪਿੱਛੋਂ ਤੋਂ ਹੀ ਨਵਜੋਤ ਸਿੱਧੂ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹੇ ਸਨ। ਉਹ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕਰਦੇ ਕਰ ਰਹੇ ਸਨ। ਬਾਅਦ ਵਿਚ ਬਾਕੀ ਮੰਤਰੀ ‘ਤੇ ਵਿਧਾਇਕ ਵੀ ਬੋਲਣ ਲੱਗੇ। ਜਿਸ ਤੋਂ ਬਾਅਦ ਹਾਈ ਕਮਾਨ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਨੇ ਪੰਜਾਬ ਦੇ ਕਰੀਬ 100 ਆਗੂਆਂ, ਵਿਧਾਇਕਾਂ, ਮੰਤਰੀਆ, ਲੋਕ ਸਭਾ ਮੈਂਬਰ ‘ਤੇ ਰਾਜ ਸਭਾ ਮੈਂਬਰਾਂ ਨਾਲ ਗੱਲ ਬਾਤ ਕੀਤੀ। ਕਮੇਟੀ ਨੇ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੀ ਸੀ।
ਦੂਜੇ ਪਾਸੇ ਇਸ ਰਿਪੋਰਟ ਦੇ ਆਉਣ ਪਿੱਛੋਂ ਰਾਹੁਲ ਗਾਂਧੀ ਲਗਾਤਾਰ ਪੰਜਾਬ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਬੀਤੇ ਸ਼ੁੱਕਰਵਾਰ ਨੂੰ ਵੀ ਰਾਹੁਲ ਗਾਂਧੀ ਨੇ ਇੱਕ ਦਰਜਨ ਤੋਂ ਜ਼ਿਆਦਾ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ।



