Punjab

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ 22.91 ਕਰੋੜ ਦੀ ਅਦਾਇਗੀ- ਡਿਪਟੀ ਕਮਿਸ਼ਨਰ

ਫ਼ਸਲਾਂ ਦੀ ਲਿਫ਼ਟਿੰਗ ਵਿੱਚ ਜਲੰਧਰ ਸੂਬੇ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉਭਰਿਆ

ਕਿਸਾਨਾਂ ਵੱਲੋਂ ਨਿਰਵਿਘਨ ‘ਤੇ ਸੁਚਾਰੂ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਜਿਥੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 23 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਥੇ ਲਿਫ਼ਟਿੰਗ ਦੇ ਮਾਮਲੇ ਵਿੱਚ ਵੀ ਜਲੰਧਰ ਸੂਬੇ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉਭਰਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮੁੱਚੇ 137 ਖਰੀਦ ਕੇਂਦਰਾਂ ਵਿਚ ਹੁਣ ਤੱਕ 263438 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 261936 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਤੋਂ ਇਲਾਵਾ ਸੂਬੇ ਵਿਚ ਸਭ ਤੋਂ ਵੱਧ ਲਿਫ਼ਟਿੰਗ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਬਿਨਾਂ ਕਿਸੇ ਅਸੁਵਿਧਾ ਦੇ ਸੁਚਾਰੂ ਢੰਗ ਨਾਲ 22.91 ਕਰੋੜ ਦੀ ਅਦਾਇਗੀ ਸਿੱਧੇ ਤੌਰ ‘ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ।
ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਲਈ ਸੁਚਾਰੂ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। ਪਿੰਡ ਨੰਗਲਪੁਰ ਦੇ ਇੱਕ ਕਿਸਾਨ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਫ਼ਸਲ ਨਵੀਂ ਅਨਾਜ ਮੰਡੀ ਵਿੱਚ ਲੈ ਕੇ ਆਇਆ ਸੀ, ਜਿਥੇ ਕੁਝ ਹੀ ਘੰਟਿਆਂ ਵਿੱਚ ਖ਼ਰੀਦ ਅਤੇ ਲਿਫ਼ਟਿੰਗ ਦੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਦਿੱਤੀ ਗਈ। ਉਸ ਨੇ ਦੱਸਿਆ ਕਿ ਫ਼ਸਲ ਦੀ ਅਦਾਇਗੀ ਵੀ ਤੁਰੰਤ ਉਸ ਦੇ ਬੈਂਕ ਖਾਤੇ ਵਿੱਚ ਕਰ ਦਿੱਤੀ ਗਈ ਹੈ। ਉਸ ਨੇ ਕਿਹਾ ਕਿ ਮੰਡੀਆਂ ਵਿੱਚ ਪ੍ਰਸ਼ਾਸਨ ਵੱਲੋਂ ਬਹੁਤ ਹੀ ਯੋਗ ਪ੍ਰਬੰਧ ਕੀਤੇ ਗਏ ਹਨ।
ਇਸੇ ਤਰ੍ਹਾਂ ਸ਼ਾਹਕੋਟ ਦੇ ਕਿਸਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਫ਼ਸਲ ਮਲਸੀਆਂ ਦੀ ਦਾਣਾ ਮੰਡੀ ਵਿੱਚ ਲੈ ਕੇ ਗਿਆ ਸੀ, ਜਿਸ ਦੀ ਇੱਕ ਦਿਨ ਵਿੱਚ ਖ਼ਰੀਦ ਅਤੇ ਲਿਫ਼ਟਿੰਗ ਹੋ ਗਈ। ਉਸ ਨੇ ਅੱਗੇ ਦੱਸਿਆ ਕਿ ਖ਼ਰੀਦ ਤੋਂ ਤੁਰੰਤ ਬਾਅਦ ਉਸ ਨੂੰ ਆਪਣੇ ਬੈਂਕ ਖਾਤੇ ਵਿੱਚ ਫ਼ਸਲ ਦੀ ਅਦਾਇਗੀ ਵੀ ਪ੍ਰਾਪਤ ਹੋ ਗਈ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!