
ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਨੇ ਏਡੀਸੀ ਨੂੰ ਸੋਂਪਿਆ ਮੰਗ ਪੱਤਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਕਿਸਾਨ ਮਜਦੂਰ ਸੰਘਰਸ਼ ਕਮੇਟੀ ਜਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲ੍ਹਾ ਜਲੰਧਰ ਦੇ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ‘ਚ ਵਫ਼ਦ ਏਡੀਸੀ ਜਲੰਧਰ ਅਮਰਜੀਤ ਬੈਂਸ ਨੂੰ ਮਿਲਿਆਂ ਅਤੇ ਉਹਨਾਂ ਨੂੰ ਕਿਸਾਨਾਂ ਮਜ਼ਦੂਰਾਂ ਦੀਆ ਹੱਕੀ ਮੰਗਾਂ ਦੇ ਸੰਬੰਧੀ ਮੰਗ ਪੱਤਰ ਸੋਂਪਿਆ। ਜਾਣਕਾਰੀ ਦਿੰਦੇ ਹੋਏ ਜਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲ੍ਹਾ ਜਲੰਧਰ ਦੇ ਸਕੱਤਰ ਗੁਰਮੇਲ ਸਿੰਘ ਰੇੜਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋ ਮੁੱਕਰ ਚੁੱਕੀ ਹੈ ਅਤੇ ਉਸ ਨੇ ਮੰਨੀਆਂ ਹੋਈਆਂ ਮੰਗਾਂ ਵੀ ਨਹੀਂ ਲਾਗੂ ਕੀਤੀਆਂ ਅਤੇ ਜੇਕਰ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਸਾਨੂੰ ਸੰਘਰਸ਼ ਹੋਰ ਤੇਜ ਕਰਨਾਂ ਪਵੇਗਾ।ਇਸ ਮੋਕੇ ‘ਤੇ ਜਿਲਾ ਪ੍ਰੇਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਸਤਨਾਮ ਸਿੰਘ ਰਾਈਵਾਲ ਪ੍ਰਧਾਨ ਲੋਹੀਆਂ, ਨਿਰਮਲ ਸਿੰਘ ਢੰਡੋਵਾਲ ਪ੍ਰਧਾਨ ਜ਼ੋਨ ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ, ਰਜਿੰਦਰ ਸਿੰਘ ਨੰਗਲਅੰਬੀਆਂ, ਸੀਨੀਅਰ ਮੀਤ ਪ੍ਰਧਾਨ, ਸਵਰਨ ਸਿੰਘ ਸਾਦਿਕ ਪੁਰ ਜਿਲ੍ਹਾ ਸੰਗਠਨ ਸਕੱਤਰ, ਅਤੇ ਹੋਰ ਵੀ ਕਿਸਾਨ ਮਜ਼ਦੂਰ ਹਾਜ਼ਰ ਸਨ।



