
*27 ਮਾਰਚ ਨੂੰ ਦਿੱਲੀ ਸੰਘਰਸ਼ ਦੋਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸਮਰਪਿਤ ਲੋਹੀਆਂ ਦਾਣਾ ਮੰਡੀ ਵਿਖੇ ਕੀਤੀ ਜਾਵੇਗੀ ਵਿਸ਼ਾਲ ਰੇਲੀ*
ਜਲੰਧਰ *ਗਲੋਬਲ ਆਜਤੱਕ* (ਅਮਰਜੀਤ ਸਿੰਘ ਲਵਲਾ)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲ੍ਹਾਂ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਲੋਹੀਆਂ ਖ਼ਾਸ ਵਿਖੇ ਵਿਸ਼ਾਲ ਮੀਟਿੰਗ ‘ਚ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜ ਗੁਰੂ ਅਤੇ ਸ਼ਹੀਦ ਸੁਖਦੇਵ ਜੀ ਨੂੰ ਸ਼ਰਦਾ ਦੇ ਫੁੱਲ ਭੇਟ ਕੀਤੇ ਗਏ। ਇਸ ਮੋਕੇ ‘ਤੇ ਕਮੇਟੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਖ਼ਾਸ ਤੋਰ ਤੇ ਪੁੱਜੇ ਅਤੇ ਉਹਨਾਂ ਨੇ ਲੋਕਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੀਟਿੰਗ ਵਿੱਚ ਨੇੜਲੇ ਭਵਿਖ ਵਿੱਚ ਹੋਣ ਵਾਲ਼ੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਅਤੇ ਨਵੇਂ ਪ੍ਰੋਗਰਾਮ ਉਲੀਕੇ ਗਏ। ਇਸ ਦੋਰਾਨ ਕਮੇਟੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ 27 ਮਾਰਚ ਨੂੰ ਦਿੱਲੀ ਸੰਘਰਸ਼ ਦੋਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸਮਰਪਿਤ ਲੋਹੀਆਂ ਵਿਖੇ ਵਿਸ਼ਾਲ ਰੇਲੀ ਕੀਤੀ ਜਾਵੇਗੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ, ਬੱਚੇ, ਬਜ਼ੁਰਗ, ਅਤੇ ਬੀਬੀਆਂ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜਣਗੇ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਢੰਡੋਵਾਲ ਪ੍ਰਧਾਨ ਜ਼ੋਨ ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ, ਸਤਨਾਮ ਸਿੰਘ ਰਾਈਵਾਲ ਪ੍ਰਧਾਨ ਲੋਹੀਆਂ ਜ਼ੋਨ, ਜਿਲਾ ਪ੍ਰੇਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਜਰਨੇਲ ਸਿੰਘ ਰਾਮੇ, ਸ਼ੇਰ ਸਿੰਘ ਰਾਮੇ, ਜਗਤਾਰ ਸਿੰਘ ਚੱਕ ਵਡਾਲਾ, ਜਗਤਾਰ ਸਿੰਘ ਕੰਗ, ਜੋਗਿੰਦਰ ਸਿੰਘ ਫਤਹਿ ਪੁਰ, ਸੁਖਦੇਵ ਸਿੰਘ ਘੁੱਦੂ ਵਾਲ, ਸੁੱਖਾ ਸਿੰਘ ਨੱਲ, ਸਿਮਰੂ ਪੂਨੀਆਂ, ਅਤੇ ਕਿਸਾਨ ਮਜ਼ਦੂਰ ਅਤੇ ਜਥੇਬੰਦੀ ਦੇ ਅਹੁਦੇਦਾਰ ਹਾਜ਼ਰ ਸਨ।



