
ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ 5 ਲੱਖ ਦੀ ਸਹਾਇਤਾ ‘ਤੇ ਇੱਕ ਜੀਅ ਨੂੰ ਸਰਕਾਰੀ ਨੋਕਰੀ ਦੇਣ
ਜਲੰਧਰ (ਅਮਰਜੀਤ ਸਿੰਘ ਲਵਲਾ)
ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਡੀਸੀ ਜਲੰਧਰ ਨੂੰ ਮੰਗ ਪੱਤਰ ਸੋਂਪਿਆ ਗਿਆ। ਇਸ ਮੋਕੇ ‘ਤੇ ਜਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਰੇੜਵਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ 5 ਲੱਖ ਰੂ ਦੀ ਸਹਾਇਤਾ ਦੇਣ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੋਕਰੀ ਦੇਣ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।
ਉਹਨਾਂ ਖੇਤੀ ਵਾਸਤੇ ਯੂਰੀਆ ਅਤੇ ਡਾਇਆ ਖਾਦ ਦੀ ਕਿੱਲਤ ਦੂਰ ਕਰਨ, ਮੀਂਹ ਕਾਰਨ ਬਰਬਾਦ ਹੋਈ ਝੋਨੇ ਦੀ ਫਸਲ ਦਾ ਗਰਦੋਰੀਆਂ ਕਰਕੇ ਤੁਰੰਤ ਮੁਆਵਜ਼ੇ ਦੇਣ ਦਾ ਪ੍ਰਬੰਧ ਕਰਨ, ਤਿੰਨੇ ਖੇਤੀ ਕਾਨੂੰਨ ਰੱਦ ਕਰਨ, 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲੈਣ, ਬਿਜਲੀ ਸੋਧ ਬਿੱਲ 2020 ‘ਤੇ ਹਵਾ ਪ੍ਰਦੂਸ਼ਣ ਐਕਟ 2020 ਤੁਰੰਤ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ। ਉਹਨਾਂ ਖੇਤੀ ਸੰਦਾਂ ‘ਤੇ ਸਬਸਿਡੀ 80% ਤੋਂ ਘਟਾ ਕੇ 40% ਕਰਨ ਦੀ ਨਿਖੇਧੀ ਕੀਤੀ। ਇਸ ਮੋਕੇ ਤੇ ਸਤਨਾਮ ਸਿੰਘ ਰਾਈਵਾਲ ਪ੍ਰਧਾਨ ਲੋਹੀਆ ਜ਼ੋਨ, ਜਿਲ੍ਹਾ ਪ੍ਰੇਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਰਜਿੰਦਰ ਸਿੰਘ ਨੰਗਲ ਅੰਬੀਆਂ ਸੀਨੀਅਰ ਮੀਤ ਪ੍ਰਧਾਨ ਸ਼ਹੀਦ ਸੰਦੀਪ ਕੁਮਾਰ ਜ਼ੋਨ, ਜਿਲ੍ਹਾ ਖਜਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ਹਾਜ਼ਰ ਸਨ।



