DelhiJalandharPoliticalPunjab

ਕੀ ਸੱਚਮੁਚ ਭਗਵੰਤ ਮਾਨ ਨੂੰ ਸ਼ਰਾਬ ਪੀਣ ਕਾਰਨ ਜਹਾਜ਼ ਵਿੱਚੋ ਉਤਾਰਿਆ ? ਜਹਾਜ਼ ਕੰਪਨੀ ਦਾ ਬਿਆਨ ਆਇਆ ਸਾਹਮਣੇ

ਕੀ ਸੱਚਮੁਚ ਭਗਵੰਤ ਮਾਨ ਨੂੰ ਸ਼ਰਾਬ ਪੀਣ ਕਾਰਨ ਜਹਾਜ਼ ਵਿੱਚੋ ਉਤਾਰਿਆ ? ਜਹਾਜ਼ ਕੰਪਨੀ ਦਾ ਬਿਆਨ ਆਇਆ ਸਾਹਮਣੇ
ਦਿੱਲੀ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਮਾਮਲਾ ਉਨ੍ਹਾਂ ਨੂੰ ਜਰਮਨੀ ਦੇ ਇਕ ਜਹਾਜ਼ ਤੋਂ ਹੇਠਾਂ ਉਤਾਰਨ ਦਾ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਗੰਭੀਰ ਦੋਸ਼ ਲਾਏ ਹਨ। ਹੁਣ ਇਸ ਮਾਮਲੇ ‘ਚ ਲੁਫਥਾਨਸਾ ਕੰਪਨੀ ਦਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਇਕ ਨੀਲਾਂਜਨ ਨਾਂ ਸਕਸ਼ ਵੱਲੋ ਪੁੱਛੇ ਗਏ ਸਵਾਲ ‘ਤੇ ਕੰਪਨੀ ਨੇ ਜਵਾਬ ਦਿੱਤਾ ਹੈ। ਨੀਲਾਂਜਨ ਨੇ ਕੰਪਨੀ ਨੂੰ ਟਵੀਟ ਕਰਕੇ ਸਵਾਲ ਪੁੱਛਿਆ ਹੈ, ਕੀ ਤੁਸੀਂ ਇਸ ਗੱਲ ਦੀ ਪੁਸ਼ਟੀ ਕਰ ਸਕਦੇ ਹੋ ਕਿ ਭਾਰਤੀ ਨੇ ਜਿਆਦਾ ਸ਼ਰਾਬ ਪੀਤੀ ਹੋਈ ਸੀ ਅਤੇ ਨਿਰਧਾਰਤ ਉਡਾਣ ਦੀ ਦੇਰੀ ਲਈ ਸੰਭਾਵਿਤ ਖਤਰਾ ਸੀ। ਜਿਸ ਤੋਂ ਬਾਅਦ ਕੰਪਨੀ ਨੇ ਰਿਟਵੀਤ ਕਰਦੇ ਹੋਏ ਕਿਹਾ ਕਿ ਫਰਾਂਕਫੁਰਤ ਤੋਂ ਦਿੱਲੀ ਲਈ ਉਡਾਣ ਇਕ ਦੇਰੀ ਨਾਲ ਆਉਣ ਵਾਲੀ ਉਡਾਣ ਅਤੇ ਇਕ ਹਵਾਈ ਜਹਾਜ਼ ਵਿੱਚ ਤਬਦੀਲੀ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ਤੋਂ ਉਤਾਰਿਆ ਗਿਆ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ‘ਚ 24 ਘੰਟੇ ਦੀ ਦੇਰੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ਤੇ ਸ਼ਾਮਲ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ।

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!