JalandharPoliticalPunjab

ਕੇਂਦਰ ਸਰਕਾਰ ਨੇ ਚਲਾਇਆ ਲੋਕ ਪੱਖੀ ਸਕੀਮਾਂ—ਦੁਸ਼ਯੰਤ ਗੌਤਮ

ਕੇਂਦਰ ਸਰਕਾਰ ਵੱਲੋਂ ਲੋਕਾਂ ਲਈ ਚਲਾਈ ਜਾ ਰਹੀਆਂ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਦਾਇਤਾਂ ਜਾਰੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ‘ਤੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੀਟਿੰਗ ਦਾ ਮੁੱਖ ਮਕਸਦ ਅਹੁਦੇਦਾਰਾਂ ਤੇ ਵਰਕਰਾਂ ਨਾਲ ਜਥੇਬੰਦਕ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸੀ। ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਘਾ, ਮੁੱਖ ਤੌਰ ‘ਤੇ ਮੌਜੂਦ ਸਨ।

ਇਸ ਮੌਕੇ ਸਾਬਕਾ ਵਿਧਾਇਕ ‘ਤੇ ਮੰਤਰੀ ਮਨੋਰੰਜਨ ਕਾਲੀਆ ਸਾਬਕਾ ਵਿਧਾਇਕ ‘ਤੇ ਸੰਸਦੀ ਸਕੱਤਰ ਕਿਸ਼ਨ ਦੇਵ ਭੰਡਾਰੀ, ਸੂੁਬਾ ਸਕੱਤਰ ਅਨਿਲ ਸੱਚਰ, ਸਾਬਕਾ ਮੇਅਰ ਸੁਨੀਲ ਜੋਤੀ, ਭਾਜਪਾ ਸੂਬਾ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਵਿਨੋਦ ਸ਼ਰਮਾ, ਸੂਬਾਈ ਬੁਲਾਰੇ ਮਹਿੰਦਰ ਭਗਤ, ਕਿਸ਼ਨ ਕੋਛੜ ਮਿੰਟਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਰਮਨ ਪੱਬੀ, ਰਮੇਸ਼ ਸ਼ਰਮਾ, ਪੁਨੀਤ ਸ਼ੁਕਲਾ, ਜ਼ਿਲ੍ਹਾ ਜਨਰਲ ਸਕੱਤਰ ਭਗਵੰਤ ਪ੍ਰਭਾਕਰ, ਆਦਿ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਸੰਬੋਧਨ ਕਰਦਿਆਂ ਦੁਸ਼ਯੰਤ ਗੌਤਮ ਨੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨਾਲ ਜਾਣ ਪਛਾਣ ਕਰਵਾਈ ਅਤੇ ਉਨ੍ਹਾਂ ਨਾਲ ਜਥੇਬੰਦਕ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲੋਕਾਂ ਲਈ ਚਲਾਏ ਜਾ ਰਹੇ ਲੋਕ ਪੱਖੀ ਕੰਮਾਂ ਅਤੇ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਸੋਸ਼ਲ ਮੀਡੀਆ ਪਲੇਟਫਾਰਮ ਤੇ ਉਨ੍ਹਾਂ ਨੇ ਮੰਡਲ ਮੋਰਚਾ ‘ਤੇ ਸੈੱਲ ਦੇ ਸਾਰੇ ਵਰਕਰਾਂ, ਅਹੁਦੇਦਾਰਾਂ ਅਤੇ ਪ੍ਰਧਾਨਾਂ ਕੋਲੋਂ ਇਕ-ਇੱਕ ਕਰ ਕੇ ਉਨ੍ਹਾਂ ਦੇ ਸੁਝਾਅ ਲਏ ‘ਤੇ ਮਾਰਗਦਰਸ਼ਨ ਕੀਤਾ।
ਮੀਟਿੰਗ ਵਿਚ ਆਏ ਸਾਰੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਵੀ ਦੁਸ਼ਯੰਤ ਗੌਤਮ ਨੂੰ ਭਰੋਸਾ ਦਿਵਾਇਆ ਕਿ ਉਹ ਜਲੰਧਰ ਸ਼ਹਿਰੀ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।

 

 

 

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!