JalandharPoliticalPunjab

ਕੈਪਟਨ ਅਮਰਿੰਦਰ ਸਿੰਘ ਨੇ ਕਈ ਵੱਡੇ ਚਿਹਰਿਆਂ ਦੀ ਕਰਵਾਈ ਭਾਜਪਾ ‘ਚ ਸ਼ਮੂਲੀਅਤ

ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਮਰਜ ਹੋਣ ‘ਤੇ ਭਾਜਪਾ ਦਾ ਗ੍ਰਾਫ ਪੰਜਾਬ ‘ਚ ਵੱਧ ਰਿਹਾ—ਪੁਸ਼ਪਿੰਦਰ ਸਿੰਘ ਭੰਡਾਰੀ
ਸ਼੍ਰੀ ਮੁਕਤਸਰ ਸਾਹਿਬ, ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਹੋਣ ਦੇ ਨਾਲ ਹੀ ਸ਼ਹਿਰ ਦੇ ਚੰਗੇ ਰਸੂਖ ਵਾਲੇ ਪਰਿਵਾਰ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਪੁਸ਼ਪਿੰਦਰ ਸਿੰਘ ਭੰਡਾਰੀ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਪੁਸ਼ਪਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਨਾਲ ਮਰਜ ਹੋਣ ‘ਤੇ ਭਾਜਪਾ ਦਾ ਗ੍ਰਾਫ ਪੰਜਾਬ ‘ਚ ਵੱਧ ਰਿਹਾ ਹੈ। ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਵੱਲੋ ਕੰਮ ਕੀਤੇ ਜਾ ਰਹੇ ਹਨ। ਇਸਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਸਮੂਚੀ ਟੀਮ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਜਿਸਦੇ ਕਰਕੇ ਉਹ ਵੀ ਹੁਣ ਭਾਜਪਾ ‘ਚ ਆ ਗਏ ਹਨ। ਦੱਸ ਦਈਏ ਕਿ ਭੰਡਾਰੀ ਪੰਜਾਬ ਪ੍ਰਦੇਸ ਕਾਂਗਰਸ ਦੇ ਸਕੱਤਰ ਵੀ ਰਹਿ ਚੁੱਕੇ ਹਨ। ਇਹੀ ਨਹੀਂ ਪੰਜਾਬ ਸ਼ਿਕਾਇਤ ਨਿਵਾਰਣ ਕਮੇਟੀ ਦੇ ਵਾਈਸ ਚੇਅਰਮੈਨ ਵੀ ਰਹਿ ਚੁੱਕੇ ਹਨ। ਪੰਜਾਬ ਲੋਕ ਕਾਂਗਰਸ ‘ਚ ਉਹ ਜਰਨਲ ਸਕੱਤਰ ਪੰਜਾਬ ਅਤੇ ਜਿਲ੍ਹਾ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਕਰੋਨਾ ਕਾਲ ਦੌਰਾਨ ਵੀ ਕਈ ਸੇਵਾਵਾਂ ਨਿਭਾਈਆਂ ਹਨ। ਭੰਡਾਰੀ ਨੇ ਪਾਰਟੀ ‘ਚ ਸ਼ਾਮਲ ਹੋਣ ਮਗਰੋਂ ਕਿਹਾ ਕਿ ਉਹ ਪਾਰਟੀ ਦੀ ਤਰੱਕੀ ਲਈ ਅਤੇ ਪਾਰਟੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਕੰਮ ਕਰਦੇ ਰਹਿਣਗੇ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!