JalandharLatest NewsPunjab

ਕੈਪਟਨ ਅਮਰਿੰਦਰ ਸਿੰਘ ਪਾਰਟੀ ਸਣੇ ਪਹੁੰਚੇ ਦਿੱਲੀ-ਭਾਜਪਾ ‘ਚ ਰਲੇਵੇਂ ਦੀਆਂ ਤਿਆਰੀਆਂ ਮੁਕੰਮਲ

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ‘ਚ ਰਲੇਵੇਂ ਦੀਆਂ ਤਿਆਰੀਆਂ ਹੋਈਆਂ ਮੁਕੰਮਲ
ਨਵੀ ਦਿੱਲੀ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵੱਜੇ ਦੇ ਕਰੀਬ ਅਪਣੇ ਪਾਰਟੀ ਸਣੇ ਭਾਜਪਾ ਵਿੱਚ ਸ਼ਾਮਿਲ ਹੋਣਗੇ। ਜਾਣਕਾਰੀ ਅਨੁਸਾਰ ਉਹ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਦੋਹਤਾ ਨਿਰਵਾਨ ਸਿੰਘ, ਵਿਜੈ ਇੰਦਰ ਸਿੰਗਲਾ, ਕਮਲ ਲਾਲ ਦੀ ਵੀ ਪਾਰਟੀ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਕੈਪਟਨ ਅਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ। ਇਸ ਤੋਂ ਪਹਿਲਾਂ ਕੈਪਟਨ ਦੇ ਕਈ ਸਾਥੀ ਵੀ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਸੱਭ ਤੋਂ ਖਾਸ ਹਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਉਹ ਇਸ ਸਾਲ ਦੇ ਸ਼ੁਰੂ ਵਿੱਚ ਭਾਜਪਾ ‘ਚ ਜਾ ਰਲੇ ਸਨ। ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਜਿਸਨੂੰ ਵੇਖਦਿਆਂ ਇਹ ਅਟਕਲਾ ਲਗਾਈਆਂ ਜਾ ਰਹੀਆਂ ਨੇ ਕਿ ਭਾਜਪਾ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਵਿੱਚ ਹੈ। ਅਜਿਹੇ ‘ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਰਲੇਵੇਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ‘ਚ ਅਹਿਮ ਜੁਮੇਵਾਰੀਆਂ ਸੌਂਪ ਸਕਦੀ ਹੈ। ਨਵਜੋਤ ਸਿੰਘ ਸਿੱਧੂ ਨੂੰ ਲੈਕੇ ਕਾਂਗਰਸ ਹਾਈਕਮਾਂਡ ਨਾਲ ਟਕਰਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਕੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦਾ ਨਿਰਮਾਣ ਕੀਤਾ ਤੇ ਇਸਦੇ ਬੈਨਰ ਹੇਠ ਵਿਧਾਨ ਸਭਾ ਚੋਣਾਂ ਲੜੀਆਂ ਪਰ ਉਨ੍ਹਾਂ ਸਮੇਤ ਉਨ੍ਹਾਂ ਦੀ ਪਾਰਟੀ ਦਾ ਇਕ ਵੀ ਉਮੀਦਵਾਰ ਚੋਣਾਂ ‘ਚ ਜਿੱਤ ਹਾਸਿਲ ਨਹੀਂ ਕਰ ਸਕਿਆ। ਹਾਲਾਂਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਭਾਜਪਾ ਗਠਜੋੜ ਕਰਕੇ ਮੈਦਾਨ ਵਿੱਚ ਉਤਰੇ ਸਨ। ਜਿਕਯੋਗ ਹੈ ਕਿ ਉਹ ਖੁੱਦ ਅਪਣੀ ਪਟਿਆਲਾ ਸੀਟ ਨਹੀਂ ਬਚਾ ਸਕੇ ਅਤੇ ਨਾ ਹੀ ਸੂਬੇ ‘ਚ ਕੋਈ ਹੋਰ ਉਮੀਦਵਾਰ ਜਿੱਤ ਸਕਿਆ ਸੀ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!