Punjab

ਕੈਪਟਨ ਨਾਲ ਤਲਖੀ ਮਗਰੋਂ ਜਾਖੜ ਤੇ ਸਹਿਕਾਰਤਾ ਮੰਤਰੀ ਰੰਧਾਵਾ ਨੇ ਦਿੱਤਾ ਅਸਤੀਫਾ

ਕੈਪਟਨ ਨੇ ਦੋਵਾਂ ਮੰਤਰੀਅਾਂ ਦੇ ਅਸਤੀਫ਼ੇ ਫਾੜ ਕੇ ਸੁੱਟ ਦਿੱਤੇ ਪਰ ਦੋਵਾਂ ਆਗੂਆਂ ਨੂੰ ਅਸਤੀਫ਼ਾ ਦੇਣ ਦੀ ਨੌਬਤ ਕਿਉਂ ਆਈ?
ਜਲੰਧਰ (ਇੰਦਰਜੀਤ ਸਿੰਘ ਲਵਲਾ/ ਬਿਊਰੋ ਚੰਡੀਗਡ਼੍ਹ)
ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲ਼ੀਕਾਂਡ ‘ਚ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਵਜ਼ਾਰਤ ਦੀ ਹੋਈ ਮੀਟਿੰਗ ‘ਚ ਵੱਡਾ ਰਾਜਸੀ ਧਮਾਕਾ ਹੋਇਆ, ਮੀਟਿੰਗ ‘ਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਤਲਖ਼ੀ ਹੋਣ ਦੀ ਖਬਰ ਹੈ।

ਸੂਤਰ ਦੱਸਦੇ ਹਨ, ਕਿ ਤਿੰਨੋਂ ਨੇਤਾਵਾਂ ਵਿੱਚ ਜਦੋਂ ਭਖਵੀਂ ਬਹਿਸ ਹੋਈ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਤੀਫ਼ਾ ਦੇ ਦਿੱਤਾ ਭਾਵੇਂ ਕਿ ਮੁੱਖ ਮੰਤਰੀ ਨੇ ਦੋਵਾਂ ਆਗੂਆਂ ਦਾ ਅਸਤੀਫ਼ਾ ਉਸੇ ਵੇਲੇ ਪਾੜ ਕੇ ਸੁੱਟ ਦਿੱਤਾ। ਪਰ ਵੱਡੀ ਗੱਲ ਇਹ ਹੈ। ਕਿ ਦੋਵੇਂ ਆਗੂਆਂ ਨੂੰ ਅਸਤੀਫ਼ਾ ਦੇਣ ਦੀ ਨੌਬਤ ਕਿਉਂ ਆਈ ਸੂਤਰ ਦੱਸਦੇ ਹਨ, ਕਿ ਮੀਟਿੰਗ ਵਿਚ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਹਾਈ ਕੋਰਟ ਦੇ ਫ਼ੈਸਲੇ ‘ਤੇ ਜਦੋਂ ਗੱਲਬਾਤ ਹੋਈ ਤਾਂ ਕਈ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤੇ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਕਿਸ ਦੀ ਸਿਫ਼ਾਰਸ਼ ਤੇ ਮੈਂਬਰ ਲਾਇਆ ਗਿਆ। ਜਦੋਂਕਿ ਉਨ੍ਹਾਂ ਤੋਂ ਹੋਰ ਵੀ ਸੀਨੀਅਰ ਅਧਿਕਾਰੀ ਸਨ। ਦੱਸਿਆ ਜਾਂਦਾ ਹੈ, ਕਿ ਮੰਤਰੀਆਂ ਨੇ ਬਾਕੀ ਚਾਰਾਂ ਮੈਂਬਰਾਂ ਵੱਲੋਂ ਜਾਂਚ ਪੜਤਾਲ ‘ਤੇ ਦਸਤਖ਼ਤ ਨਾ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਹੀ ਜਾਣਕਾਰੀ ਨਾ ਦੇਣ ਤੇ ਮੀਟਿੰਗ ਵਿੱਚ ਹੰਗਾਮਾ ਹੋ ਗਿਆ, ਸੂਤਰ ਦੱਸਦੇ ਹਨ, ਕਿ ਤਲਖ਼ੀ ਉਸ ਵੇਲੇ ਹੋਈ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਕਿ ਕੁਝ ਲੋਕ ਪਾਰਟੀ ਦੇ ਅੰਦਰ ‘ਤੇ ਬਾਹਰ ਇਹ ਦੋਸ਼ ਲਾ ਰਹੇ ਹਨ। ਕਿ ਸਰਕਾਰ ਨੇ ਬੇਅਦਬੀ ਮਾਮਲਿਆਂ ਦੇ ਕੇਸ ਨੂੰ ਸਹੀ ਢੰਗ ਨਾਲ ਹੈਂਡਲ ਨਹੀਂ ਕੀਤਾ। ਪੰਜਾਬ ਸਰਕਾਰ ਦੇ ਪ੍ਰਧਾਨ ਤੇ ਮੁਖੀ ਨੂੰ ਜੁਆਬ ਦਿੰਦਿਆਂ ਕਿਹਾ, ਇਹ ਮੁੱਖ ਮੰਤਰੀ ਦਾ ਅਧਿਕਾਰ ਖੇਤਰ ਹੈ। ਕਿ ਕਿਸ ਕੈਬਿਨਟ ਵਿੱਚ ਕਿਸ ਨੂੰ ਰੱਖਣਾ ਹੈ।
ਕਿਸ ਨੂੰ ਬਾਹਰ ਕੱਢਣਾ ਹੈ। ਪਰ ਇਸ ਮਾਮਲੇ ਵਿੱਚ ਕਿਸ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਤੇ ਕਾਰਵਾਈ ਕਰਨ ਦੀ ਵੀ ਗੱਲ ਕੀਤੀ। ਇਸ ਤੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੇ ਤਕਲੀਫ ਹੈ, ਤਾਂ ਉਹ ਮੀਟਿੰਗ ਵਿੱਚੋਂ ਜਾ ਸਕਦਾ ਹੈ। ਇੰਨੀ ਗੱਲ ਸੁਣਦੇ ਹੀ ਜਾਖੜ ਨੇ ਆਪਣੀ ਜੇਬ ਵਿੱਚੋਂ ਅਸਤੀਫ਼ਾ ਕੱਢਿਆ ਅਤੇ ਮੁੱਖ ਮੰਤਰੀ ਨੂੰ ਸੌਂਪ ਦਿੱਤਾ,
ਜਾਖੜ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸ਼ਾਰਾ ਕਰਦਿਆਂ ਕਿਹਾ, ਕਿ ਪਾਰਟੀ ਦੇ ਅੰਦਰ ਤੇ ਸਰਕਾਰ ਵਿਚ ਗੱਲ ਕਰਨ ਦਾ ਇਸ਼ਾਰਾ ਤੁਹਾਡੇ ਵੱਲ ਹੈ। ਤਾਂ ਮੁੱਖ ਮੰਤਰੀ ਨੇ ਕਿਹਾ, ਕਿ ਤੁਸੀਂ ਰੰਧਾਵਾ ਨੂੰ ਪਰਵੋਕ ਨਾ ਕਰੋ। ਮੁੱਖ ਮੰਤਰੀ ਨੇ ਇਹ ਵੀ ਕਹਿ ਦਿੱਤਾ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੱਦਦ ਰੰਧਾਵਾ ਨੇ ਕਰਨੀ ਸੀ, ਤਾਂ ਇਸ ਮਗਰੋਂ ਰੰਧਾਵਾ ਭੜਕ ਗਏ, ‘ਤੇ ਉਨ੍ਹਾਂ ਨੇ ਵੀ ਅਸਤੀਫ਼ਾ ਦੇ ਦਿੱਤਾ ਮੁੱਖ ਮੰਤਰੀ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਲਗਾਉਣ ਲਈ ਜਦੋਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਲਿਆ, ਤਾਂ ਰੰਧਾਵਾ ਭੜਕ ਗਏ, ਦੱਸਿਆ ਜਾਂਦਾ ਹੈ, ਕਿ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ, ਕਿ ਬਾਕੀ ਚਾਰ ਮੈਂਬਰਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ, ਅਤੇ ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫਾ ਕਿਉਂ ਪ੍ਰਵਾਨ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਕਿ ਜਦੋਂ ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫਾ ਪੁੱਜ ਗਿਆ ਸੀ। ਤਾਂ ਉਨ੍ਹਾਂ ਨੂੰ ਰਾਜਪਾਲ ਕੋਲ ਜਾਣ ਦਾ ਮੌਕਾ ਕਿਉਂ ਦਿੱਤਾ ਗਿਆ। ਦੱਸਿਆ ਜਾਂਦਾ ਹੈ,

ਕਿ ਹਾਈ ਕੋਰਟ ਵੱਲੋਂ ਰੱਦ ਕੀਤੀ ਰਿਪੋਰਟ ਦੇ ਮਾਮਲੇ ਵਿੱਚ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਇਸ ਤੋਂ ਆਪਣਾ ਪਿੱਛਾ ਛੁਡਾ ਲਿਆ। ਅਤੁਲ ਨੰਦਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸੰਬੰਧ ਵਿਚ ਕੋਈ ਫਾਈਲ ਨਹੀਂ ਦਿਖਾਈ ਗਈ। ਸੂਤਰ ਦੱਸਦੇ ਹਨ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਕਾਂਗਰਸ ਨੇ ਬੇਅਦਬੀ ਮਾਮਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਅਤੇ ਇਸ ਮੁੱਦੇ ਨੂੰ ਲੈ ਕੇ ਕਾਂਗਰਸ ਸੱਤਾ ਵਿਚ ਆਈ ਸੀ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕਦੀ ਤਾਂ ਉਹ ਅਜਿਹੀ ਸਥਿਤੀ ਵਿੱਚ ਕੰਮ ਨਹੀਂ ਕਰ ਸਕਦੇ, ਇੰਨਾ ਕਹਿਣ ਤੇ ਉਨ੍ਹਾਂ ਆਪਣਾ ਅਸਤੀਫ਼ਾ ਦੇ ਦਿੱਤਾ, ਜਾਖੜ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਮੇਰਾ ਅਸਤੀਫਾ ਪ੍ਰਵਾਨ ਕਰ ਕੇ ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਨੂੰ ਭੇਜ ਦਿੱਤਾ ਜਾਵੇ, ਸੂਤਰ ਦੱਸਦੇ ਹਨ, ਕਿ ਮੀਟਿੰਗ ਵਿਚ ਨਵੀਂ ਸੀਟ ਬਣਾਉਣ ਲਈ ਸਾਰੇ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤੇ ਗਏ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!