
ਕੈਪਟਨ ਸਰਕਾਰ ਪਹਿਲਾਂ 2017 ‘ਚ ਆਪਣੇ ਕੀਤੇ ਵਾਅਦੇ ਪੂਰੇ ਕਰਨ–ਸੁਰਿੰਦਰ ਸਿੰਘ ਸੋਢੀ
ਕੋਰੋਨਾ ਮਹਾਂਮਾਰੀ ‘ਚ ਜਾਨ ਗੁਆ ਚੁੱਕੇ ਲੋਕਾਂ ਦੇ ਪਰਿਵਾਰ ਨੂੰ 50 ਹਜ਼ਾਰ ਮੁਆਵਜ਼ਾ ਦੇਵੇ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਆਮ ਆਦਮੀ ਪਾਰਟੀ ਦੇ ਜਲੰਧਰ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਸੋਢੀ ‘ਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਨੇ ਮਾਡਲ ਟਾਊਨ ਸਥਿਤ ਦਫ਼ਤਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰੀਸ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਕੇਜਰੀਵਾਲ ਦੀ ਕਿਸੇ ਵੀ ਤਰ੍ਹਾਂ ਨਹੀਂ ਬਣ ਸਕਦੇ ਅਰਵਿੰਦ ਕੇਜਰੀਵਾਲ ਨੇ ਇਸ ਵਾਰ ਦਿੱਲੀ ਦੀ ਜਨਤਾ ਨੂੰ ਇਹ ਕਹਿ ਕੇ ਵੋਟਾਂ ਮੰਗੀਆਂ ਸਨ, ਕਿ ਜੇ ਉਨ੍ਹਾਂ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ ਤਾਂ ਹੀ ਉਨ੍ਹਾਂ ਨੂੰ ਵੋਟ ਪਾਉਣ।
ਕੈਪਟਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਤੋਂ ਹੁਣ ਤੱਕ 2017 ‘ਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤੇ ਹੁਣ ਦਿੱਲੀ ਦੀ ਤਰਜ਼ ਤੇ ਚੱਲਣ ਦੀ ਕੋਸ਼ਿਸ਼ ਕਰ ਰਹੇ ਕੈਪਟਨ ਭੁੱਲ ਗਏ ਹਨ ਕਿ ਉਨ੍ਹਾਂ ਨੇ 2017 ‘ਚ ਘਰ-ਘਰ ਨੌਕਰੀ, ਸਸਤੀ ਬਿਜਲੀ, ਮੁਫ਼ਤ ਸਿੱਖਿਆ, ਬੇਰੁਜ਼ਗਾਰੀ ਭੱਤਾ, ਕਿਸਾਨੀ ਕਰਜ਼ਾ ਮੁਆਫ਼ੀ, ਤੇ ਗ਼ਰੀਬਾਂ ਨੂੰ ਮਕਾਨ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਸਕੇ ਤੇ ਨਵੇਂ ਵਾਅਦਿਆਂ ਦੀ ਝੜੀ ਲਗਾ ਰਹੇ ਹਨ।
ਸੋਢੀ ਤੇ ਰਾਜਵਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਪਹਿਲਾਂ 2017 ਦੇ ਆਪਣੇ ਕੀਤੇ ਵਾਅਦੇ ਪੂਰੇ ਕਰਨ ਫਿਰ ਹੀ ਨਵੇਂ ਵਾਅਦੇ ਕਰਨ। ਕੈਪਟਨ ਅਮਰਿੰਦਰ ਸਿੰਘ ਸ਼ਹੀਦ ਹੋਏ ਕੋਰੋਨਾ ਵਾਇਰਸ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਪੱਕੀ ਨੌਕਰੀ ਦੇਣ।
ਸੋਢੀ ਤੇ ਰਾਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਕੋਰੋਨਾ ਮਹਾਂਮਾਰੀ ‘ਚ ਜਾਨ ਗਵਾ ਚੁੱਕੇ ਲੋਕਾਂ ਦੇ ਪਰਿਵਾਰ ਨੂੰ ਪੰਜਾਹ ਹਜ਼ਾਰ ਮੁਆਵਜ਼ਾ ਦੇਵੇ ਤੇ ਦਿੱਲੀ ਸਰਕਾਰ ਵਾਂਗ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ ਉਨ੍ਹਾਂ ਨੂੰ ਵੀ ਰਾਸ਼ਨ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਇਸ ਮੌਕੇ ਮੀਡੀਆ ਇੰਚਾਰਜ ਤਰਨਦੀਪ ਸਿੰਘ ਸੰਨੀ, ਉਪ ਪ੍ਰਧਾਨ ਹਰਚਰਨ ਸਿੰਘ ਸੰਧੂ, ਬਲਾਕ ਪ੍ਰਧਾਨ ਰਾਜੀਵ ਆਨੰਦ, ਵਿਜੈ ਪਾਲ, ਤੇ ਹੋਰ ਮੌਜੂਦ ਸਨ।



