HealthJalandharPunjab

ਕੋਰੋਨਾ ਟੀਕਾਕਰਨ ਦਾ 100 ਫੀਸਦ ਟੀਚਾ ਪੂਰਾ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ—ਡਾ. ਰਣਜੀਤ ਸਿੰਘ ਘੋਤੜਾ

ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ‘ਚ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਕੋਰੋਨਾ ਟੀਕਾਕਰਨ ਹੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਕੋਰੋਨਾ ਟੀਕਾਕਰਨ ਦਾ 100 ਫੀਸਦ ਟੀਚਾ ਪੂਰਾ ਕਰਨ ਲਈ ਹਰ ਘਰ ਦਸਤਕ ਮੁਹਿੰਮ ਤਹਿਤ ਵੀਰਵਾਰ ਨੂੰ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਸਿਹਤ ਅਫ਼ਸਰ ਡਾ. ਨਰੇਸ਼ ਕੁਮਾਰ ਬਾਠਲਾ, ਜਿਲ੍ਹਾ ਡੈਂਟਲ ਅਫ਼ਸਰ ਡਾ. ਬਲਜੀਤ ਰੂਬੀ, ਬੀਸੀਜੀ ਅਫ਼ਸਰ ਜੋਤੀ, ਡਿਪਟੀ ਐਮਈਆਈਓ ਤਰਸੇਮ ਲਾਲ, ਡੀਪੀਐਮ ਵਿਨੈ ਮਲੱਹਣ, ਬੀਈਈ ਰਾਕੇਸ਼ ਸਿੰਘ, ਬੀਈਈ ਮਾਨਵ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।
ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਕੋਰੋਨਾ ਵਾਇਰਸ ਦੇ ਖਿਲਾਫ ਜਾਰੀ ਲੜਾਈ ਵਿੱਚ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਕੋਰੋਨਾ ਟੀਕਾਕਰਨ ਹੀ ਹੈ। ਕੋਰੋਨਾ ਦੇ ਨਵੇਂ ਵੇਰੀਏਂਟ ਓਮੀਕਰੋਨ ਦੇ ਮੱਦੇਨਜਰ ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਆਮ ਜ਼ਿੰਦਗੀ ਜਿਉਂਦੇ ਹੋਏ ਵੀ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਜਰੂਰ ਵਰਤਣ। ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਦੱਸਿਆ ਗਿਆ ਕਿ ਇਸ ਵੈਨ ਰਾਹੀਂ ਵੱਖ-ਵੱਖ ਬਲਾਕਾਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!