JalandharPunjab

ਕੋਵਿਡ ਪ੍ਰੋਟੋਕਾਲ ਨੂੰ ਸ਼ਖਤੀ ਨਾਲ ਲਾਗੂ ਕਰਨ ਲਈ ਹੋਟਲਾਂ, ਰੈਸਟੋਰੈਂਟਾ ਅਤੇ ਬਾਰਾਂ ’ਚ ਵਿਸ਼ੇਸ਼ ਜਾਂਚ ਮੁਹਿੰਮ ਦੀ ਸ਼ੁਰੂਆਤ–ਗੁਰਪ੍ਰੀਤ ਸਿੰਘ ਭੁੱਲਰ

ਪੁਲਿਸ 'ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵਲੋਂ ਇਨਾਂ ਥਾਵਾਂ ਜੋ ਵਾਇਰਸ ਫੈਲਾਉਣ ਵਾਲੀਆਂ ਸ੍ਰੇਣੀਆਂ ’ਚ ਆਉਂਦੀਆਂ ਦਾ ਕੀਤਾ ਜਾ ਰਿਹਾ ਦੌਰਾ

ਸ਼ਹਿਰ ’ਚ 29 ਹੋਟਲ, ਰੈਸਟੋਰੈਟਾਂ ਅਤੇ 2 ਆਈਲੈਟਸ ਸੈਂਟਰਾਂ ਦੀ ਕੀਤੀ ਜਾਂਚ

ਜਲੰਧਰ (ਅਮਰਜੀਤ ਸਿੰਘ ਲਵਲਾ)

ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਦੀਆਂ ਹਦਾਇਤਾਂ ’ਤੇ ਕਮਿਸ਼ਨਰੇਟ ਪੁਲਿਸ ਵਲੋਂ ਹੋਟਲਾਂ, ਰੈਸਟੋਰੈਂਟਾਂ ‘ਤੇ ਬਾਰਾਂ ਵਿੱਚ ਕੋਵਿਡ ਪ੍ਰੋਟੋਕਾਲ ਨੂੰ ਸ਼ਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਜਾਂਚ ਦੌਰਾਨ ਇਨਾਂ ਸੰਸਥਾਵਾਂ ਦੇ ਸਮੁੱਚੇ ਅਮਲੇ ਵੱਲ ਖਾਸ ਧਿਆਨ ਦੇਣ ਦੇ ਨਾਲ-ਨਾਲ ਇਨਾਂ ਸਥਾਨਾਂ ਤੋਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਉਣ ਵਾਲੇ ਲੋਕਾਂ (ਗ੍ਰਾਹਕਾਂ) ਨੂੰ ਕੋਵਿਡ ਵੈਕਸੀਨ ਵੀ ਲਗਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੋਟਲਾਂ, ਰੈਸਟੋਰੈਂਟਾਂ ਅਤੇ ਬਾਰਾਂ ਵਿੱਚ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ 10 ਸਾਂਝੀਆਂ ਟੀਮਾਂ ਬਣਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨਾਂ ਟੀਮਾਂ ਦੇ ਨਾਲ ਜਾਂਚ ਦੌਰਾਨ 5 ਜੀਓ ਰੈਂਕ ਦੇ ਅਧਿਕਾਰੀਆਂ ਨੂੰ ਲਗਾਇਆ ਗਿਆ ਸੀ। ਪਿਛਲੇ 2 ਦਿਨਾਂ ਦੌਰਾਨ ਇਨਾਂ ਸਾਂਝੀਆਂ ਟੀਮਾਂ ਵਲੋਂ 29 ਹੋਟਲਾਂ ਜਿਸ ਵਿੱਚ ਰੈਡੀਸਨ, ਰਮਾਡਾ, ਮਾਇਆ, ਬੈਸਟ ਵੈਸਟਰਨ, ਸਰੋਵਰ ਪੋਰਟੀਕੋ, ਮੈਕਡੌਨਲਡ, ਬੈਸਟ ਪਰਾਈਜ਼, ਕੇਐਫਸੀ ਅਤੇ ਹੋਰਨਾਂ ਦੇ ਨਾਲ 2 ਆਈਲੈਟਸ ਕੋਚਿੰਗ ਸੈਂਟਰਾਂ ਦੀ ਜਾਂਚ ਕੀਤੀ ਗਈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਾਣ ਵਾਲੀਆਂ ਇਹ ਥਾਵਾਂ (ਈਟਿੰਗ ਪੁਆਇੰਟ) ਕੋਵਿਡ ਵਾਇਰਸ ਦੇ ਫੈਲਣ ਵਾਲੀਆਂ ਸ੍ਰੇਣੀਆਂ ਵਿੱਚ ਆਉਂਦੀਆਂ ਹਨ। ਜਿਥੇ ਕੋਵਿਡ ਵਾਇਰਸ ਫੈਲਣ ਦੀ ਸੰਭਾਵਨਾ ਵੱਧ ਹੈ, ਇਸ ਤਰ੍ਹਾਂ ਇਨ੍ਹਾਂ ਸੰਸਥਾਵਾਂ ਦੇ ਅਮਲੇ ਅਤੇ ਆਉਣ ਵਾਲੇ ਲੋਕਾਂ ਦੀ ਕੋਵਿਡ ਵੈਕਸੀਨੇਸ਼ਨ ਬਹੁਤ ਮਹੱਤਵ ਰੱਖਦੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡੀਜੀਪੀ ਦਿਨਕਰ ਗੁਪਤਾ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਖਾਣ ਵਾਲੀਆਂ ਥਾਵਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ ਸੀ। ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਸਥਾਂਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਜਿਥੇ ਪੁਲਿਸ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਦੌਰਾ ਕਰਕੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਗੁਰਪ੍ਰੀਤ ਭੁੱਲਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ ਮੈਡੀਕਲ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਹੋਟਲਾਂ, ਰੈਸਟੋਰੈਂਟਾਂ ਅਤੇ ਬਾਰਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਆਪਣੇ ਅਮਲੇ ਨੂੰ ਕੋਵਿਡ ਵੈਕਸੀਨ ਲਗਾਉਣ ਤੋਂ ਇਲਾਵਾ ਆਉਣ ਵਾਲੇ ਲੋਕਾਂ (ਗ੍ਰਾਹਕਾਂ) ਨੂੰ ਕੋਵਿਡ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!