Latest News

ਕੋਵਿਡ ਮਹਾਂਮਾਰੀ ਦੀ ਲਾਗ ਦੀ ਜਲਦ ਪਹਿਚਾਣ ਲਈ ਸੰਭਾਵਿਤ ਲੋਕਾਂ ਦੇ ਵੱਧ ਤੋਂ ਵੱਧ ਸੈਂਪਲ ਲੈਣ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

ਕੋਵਿਡ ਮਹਾਂਮਾਰੀ ਦੀ ਲਾਗ ਦੀ ਜਲਦ ਪਹਿਚਾਣ ਲਈ ਸੰਭਾਵਿਤ ਲੋਕਾਂ ਦੇ ਵੱਧ ਤੋਂ ਵੱਧ ਸੈਂਪਲ ਲੈਣ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
ਜਲਦੀ ਪਹਿਚਾਣ ਅਤੇ ਜਲਦ ਇਲਾਜ ਨਾਲ ਕੋਵਿਡ-19 ਕੇਸਾਂ ’ਚ ਮੌਤ ਦਰ ਨੂੰ ਕਾਬੂ ਕਰ ਸਕਦੀ
ਹੈ, ਹੁਣ ਤੱਕ 71751 ਯੋਗ ਲਾਭਪਾਤਰੀਆਂ ਨੂੰ ਲਗਾਇਆ ਕੋਵਿਡ ਵੈਕਸੀਨ ਦਾ ਟੀਕਾ
ਅਮਰਜੀਤ ਸਿੰਘ ਲਵਲਾ ਜਲੰਧਰ
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿ ਕੋਵਿਡ-19 ਕੇਸਾਂ ਕਰਕੇ ਹੋਣ ਵਾਲੀ ਮੌਤ ਦਰ ਨੂੰ ਕਾਬੂ ਵਿੱਚ ਰੱਖਣ ਲਈ ਬਹੁ ਮੰਤਵੀ ਰਣਨੀਤੀ ਨੂੰ ਅਪਣਾਇਆ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਸਬੰਧੀ ਮੀਟਿੰਗ ਵਿੱਚ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਵੀ ਮੌਜੂਦ ਸਨ, ਵਲੋਂ ਕੋਵਿਡ ਦੇ ਕੇਸਾਂ ਦੀ ਜਲਦੀ ਪਹਿਚਾਣ ਅਤੇ ਜਲਦੀ ਇਲਾਜ ਦਾ ਫਾਰਮੂਲਾ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਸੰਵੇਦਨਸ਼ੀਲ ਗਰੁੱਪ ਵਿੱਚ ਇਮਿਊਨਟੀ ਪੱਧਰ ਨੂੰ ਵਧਾਉਣ ਲਈ ਵੱਧ ਤੋਂ ਵੱਧ ਕੋਵਿਡ ਵੈਕਸੀਨ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 71751 ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ ਜਿਸ ਵਿੱਚ 24703 ਬਜ਼ੁਰਗ ਅਤੇ 45 ਤੋਂ 59 ਸਾਲ ਦੇ 6525 ਉਹ ਲੋਕ ਜਿਨਾਂ ਨੂੰ ਕੋਈ ਹੋਰ ਸਹਿ ਬਿਮਾਰੀ ਹੈ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕੁਝ ਹੀ ਦਿਨਾਂ ਵਿੱਚ ਕੋਵਿਡ ਵੈਕਸੀਨ ਲਗਾਉਣ ਲਈ 100 ਸਾਈਟਾਂ ਤੋਂ ਵੱਧ ਹੋਣ ਨਾਲ ਰੋਜ਼ਾਨਾ 10,000 ਲੋਕਾਂ ਨੂੰ ਵੈਕਸੀਨ ਲਗਾਉਣ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਵੱਡੀ ਗਿਣਤੀ ਵਿੱਚ ਕੋਵਿਡ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਤਾਂ ਜੋ ਕੋਵਿਡ ਦੀ ਇਸ ਨਵੀਂ ਲਹਿਰ ਨਾਲ ਅਸਰਦਾਰ ਢੰਗ ਨਾਲ ਨਿਪਟਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਵਾਇਰਸ ਦੀ ਜਲਦ ਪਹਿਚਾਣ ਕਰਨਾ ਮੌਤ ਦਰ ਨੂੰ ਕਾਬੂ ਹੇਠ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ, ਕਿਉਂ ਜੋ ਇਸ ਨਾਲ ਸਿਹਤ ਸੰਸਥਾਵਾਂ ਪਾਜ਼ੀਟਿਵ ਮਰੀਜ਼ਾਂ ਦੀ ਸਿਹਤ ਵਿਗੜਨ ਤੋਂ ਪਹਿਲਾਂ ਹੀ ਇਲਾਜ ਸ਼ੁਰੂ ਕਰ ਸਕਦੀਆਂ ਹਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵਿਤ ਕੋਵਿਡ ਪ੍ਰਭਾਵਿਤ ਲੋਕਾਂ ਦੀ ਹਸਪਤਾਲਾਂ ਦੇ ਫਲੂ ਕਾਰਨਰਾਂ ਅਤੇ ਜਿਥੇ ਭੀੜ ਜ਼ਿਆਦਾ ਇਕੱਠੀ ਹੁੰਦੀ ਹੈ ਵਿਖੇ ਵੱਧ ਤੋਂ ਵੱਧ ਸੈਂਪਲਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਵੱਧ ਤੋਂ ਵੱਧ ਪਾਜੀਟਿਵ ਮਰੀਜਾਂ ਦਾ ਪਤਾ ਲਗਾ ਕੇ ਜਲਦੀ ਇਲਾਜ ਸ਼ੁਰੂ ਕੀਤਾ ਜਾ ਸਕੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਪੈਦਾ ਹੋਣ ਤੋਂ ਰੋਕਣ ਲਈ ਲੈਵਲ-2 ਅਤੇ ਲੈਵਲ-3 ਦੇ _ਕੋਵਿਡ ਕੇਅਰ ਸੈਂਟਰਾਂ ਵਿੱਚ ਬੈਡਾਂ ਦੀ ਉਪਲੱਬਧਤਾ ਦੀ ਜਾਂਚ ਲਈ ਲਗਾਤਾਰ ਦੌਰੇ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿੱਚ ਕਰਫ਼ਿਊ ਵਰਗੀਆਂ ਸਖ਼ਤੀਆਂ ਨੂੰ ਯਕੀਨੀ ਬਣਾਇਆ ਜਾਵੇ।
ਡੀਸੀ ਥੋਰੀ ਵਲੋਂ ਇਸ ਮੌਕੇ ਆਯੂਸ਼ਮਾਨ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਲੰਧਰ ਵਿੱਚ ਹੋਈ ਪ੍ਰਗਤੀ ਦਾ ਵੀ ਜਾਇਜ਼ਾ ਲੈਂਦਿਆਂ ਅਧਿਕਾਰੀਆ ਨੂੰ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਿਆ ਕੇ ਲਾਭ ਪਹੁੰਚਾਉਣ ਲਈ ਕਿਹਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਸਿਵਲ ਸਰਜਨ ਡਾ.ਬਲਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਜੋਤੀ, ਉਪ ਮੰਡਲ ਮੈਜਿਸਟਰੇਟ ਗੌਰਵ ਜੈਨ, ਡਾ. ਜੈ ਇੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!