JalandharPunjab

ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ, 26 ਲੱਖ ਖੁਰਾਕਾਂ ਦਾ ਅੰਕੜਾ ਕੀਤਾ ਪਾਰ—ਘਨਸ਼ਿਆਮ ਥੋਰੀ

2020 ਬੂਸਟਰ ਡੋਜ਼ ਤੋਂ ਇਲਾਵਾ 15-18 ਸਾਲ ਉਮਰ ਦੇ ਲਾਭਪਾਤਰੀਆਂ ਨੂੰ 5000 ਖੁਰਾਕਾਂ ਦਿੱਤੀਆਂ

ਡਿਪਟੀ ਕਮਿਸ਼ਨਰ ਨੇ ਮਾਨਵ ਸਹਿਯੋਗ ਸੁਸਾਇਟੀ ਵੱਲੋਂ ਲਗਾਏ ਗਏ 50ਵੇਂ ਟੀਕਾਕਰਨ ਕੈਂਪ ਦਾ ਕੀਤਾ ਉਦਘਾਟਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਮਾਨਵ ਸਹਿਯੋਗ ਸੁਸਾਇਟੀ ਵੱਲੋਂ ਲਗਾਏ ਗਏ 50ਵੇਂ ਟੀਕਾਕਰਨ ਕੈਂਪ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਦਾ ਸੱਦਾ ਦਿੱਤਾ ਤਾਂ ਜੋ ਕੋਰੋਨਾ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 15,42,333 ਪਹਿਲੀ ਅਤੇ 10,55,913 ਦੂਜੀ ਖੁਰਾਕ ਸਮੇਤ ਵੈਕਸੀਨ ਦੀਆਂ 26 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 200 ਤੋਂ ਵੱਧ ਸੈਸ਼ਨ ਸਾਈਟਾਂ ਕਾਰਜਸ਼ੀਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਟੀਮਾਂ ਵੱਲੋਂ ਬੁੱਧਵਾਰ ਨੂੰ 15 ਤੋਂ 18 ਸਾਲ ਉਮਰ ਦੇ ਨੌਜਵਾਨਾਂ ਨੂੰ 464 ਖੁਰਾਕਾਂ ਦਿੱਤੀਆਂ ਗਈਆਂ ਜਦਕਿ ਖੁਰਾਕ ਦੀ ਕੁੱਲ ਗਿਣਤੀ ਪਹਿਲਾਂ ਹੀ 5000 ਦਾ ਅੰਕੜਾ ਪਾਰ ਕਰ ਚੁੱਕੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਅੱਜ ਦੀਆਂ 674 ਬੂਸਟਰ ਡੋਜ਼ਿਜ਼ ਸਮੇਤ 2020 ਬੂਸਟਰ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।

ਕੋਵਿਡ ਮਾਮਲਿਆਂ ਵਿੱਚ ਭਾਰੀ ਵਾਧੇ ਦੇ ਮੱਦੇਨਜ਼ਰ ਲੋਕਾਂ ਨੂੰ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਦੀ ਪਾਲਣਾ ਵਿੱਚ ਢਿੱਲ ਨਾ ਵਰਣਤ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੇਂ ਸਿਰ ਟੀਕਾਕਰਨ, ਸਮਾਜਿਕ ਦੂਰੀ, ਵਾਰ-ਵਾਰ ਹੱਥ ਧੋਣ ਤੋਂ ਇਲਾਵਾ ਸਹੀ ਢੰਗ ਨਾਲ ਮਾਸਕ ਪਹਿਨਣ ਨਾਲ ਇਸ ਲਾਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਾਨੂੰ ਸਾਰਿਆਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਮਾਨਵ ਸਹਿਯੋਗ ਸੁਸਾਇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣਾ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਦੋ ਲਹਿਰਾਂ ਦੌਰਾਨ ਸਮਾਜਿਕ, ਧਾਰਮਿਕ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਵਾਇਰਸ ਦੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਇਸ ਤੋਂ ਪਹਿਲਾਂ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਕੈਂਪ ਵਾਲੀ ਥਾਂ ’ਤੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ.ਐਸਕੇ ਸ਼ਰਮਾ ਨੇ ਦੱਸਿਆ ਕਿ ਕੈਂਪ ਵਿੱਚ 200 ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਉਪ ਪ੍ਰਧਾਨ ਸ਼੍ਰੀਮਤੀ ਸੁਸ਼ਮਾ ਚੋਪੜਾ, ਜਨਰਲ ਸਕੱਤਰ ਵਿਨੇਸ਼ ਜੈਨ, ਮੁਕੰਦ ਰਾਏ ਗੁਪਤਾ, ਅਲੋਕ ਸੌਂਧੀ, ਵਿਮਲ ਜੈਨ, ਐਸਕੇ ਕੋਹਲੀ, ਅਸ਼ੋਕ ਵਰਮਾ, ਸੰਦੀਪ ਜੈਨ, ਹਰੀਸ਼ ਗੁਪਤਾ, ਰਾਹੁਲ ਜੈਨ, ਰਮੇਸ਼ ਸੇਵਕ ਅਤੇ ਹੋਰ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!