Punjab

ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ

ਕੋਈ ਵੀ ਸੇਵਾ ਲੈਣ ਲਈ ਅਗਾਊਂ ਸਮਾਂ ਲੈਣਾ ਹੋਇਆ ਲਾਜ਼ਮੀ

ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ, ਪੀਓਐਸ ਮਸ਼ੀਨਾਂ ਰਾਹੀਂ ਹੋਵੇਗੀ ਫੀਸ ਦੀ ਅਦਾਇਗੀ
ਜਲੰਧਰ(ਅਮਰਜੀਤ ਸਿੰਘ ਲਵਲਾ)
ਸੇਵਾ ਕੇਂਦਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਉਣ ਵਾਲੇ ਲੋਕਾਂ ‘ਤੇ ਇਥੋਂ ਦੇ ਸਟਾਫ਼ ਦੀ ਕੋਵਿਡ-19 ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ ‘ਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸੰਚਾਲਨ ਵਿੱਚ 31 ਮਈ ਤੱਕ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਕੇਂਦਰਾਂ ਵਿੱਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਪੀਓਐਸ ਮਸ਼ੀਨਾਂ ‘ਤੇ ਹੋਰ ਡਿਜੀਟਲ ਢੰਗ ਰਾਹੀਂ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਟੀਕਾਕਰਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗਾਊਂ ਸਮਾਂ (ਅਪਾਇੰਟਮੈਂਟ) ਲੈਣਾ ਲਾਜ਼ਮੀ ਹੋਵੇਗਾ। ਇਸ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਅਗਾਊਂ ਸਮਾਂ ਮੋਬਾਇਲ ਐਪ ਐਮਸੇਵਾਕੋਵਾ, ਵੈਬਸਾਈਟ http://dgrpg.punjab.gov.in/sewa-kendras/ ਜਾਂ ਮੋਬਾਇਲ ਨੰਬਰ 8968593812, 8968593813’ਤੇ ਸੰਪਰਕ ਕਰ ਕੇ ਲਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੋਵੇਗਾ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!